ਮੁਕੇਰੀਆਂ: ਪ੍ਰਦਰਸ਼ਨਕਾਰੀਆਂ ਤੇ ਪਿੰਡ ਵਾਸੀਆਂ ਵਿਚਾਲੇ ਝੜਪ, ਪੁਲਿਸ ਨੇ ਕੀਤੇ ਹਵਾਈ ਫਾਇਰ

ਮੁਕੇਰੀਆਂ: ਪ੍ਰਦਰਸ਼ਨਕਾਰੀਆਂ ਤੇ ਪਿੰਡ ਵਾਸੀਆਂ ਵਿਚਾਲੇ ਝੜਪ, ਪੁਲਿਸ ਨੇ ਕੀਤੇ ਹਵਾਈ ਫਾਇਰ,ਮੁਕੇਰੀਆਂ: ਦਿੱਲੀ ‘ਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਮੰਦਿਰ ਤੋੜਨ ਦੇ ਵਿਰੋਧ ‘ਚ ਰਵਿਦਾਸ ਭਾਈਚਾਰੇ ਵੱਲੋਂ ਅੱਜ ਪੂਰੇ ਪੰਜਾਬ ‘ਚ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਇਸ ਦੌਰਾਨ ਮੁਕੇਰੀਆਂ ‘ਚ ਮਾਹੌਲ ਉਸ ਸਮੇਂ ਤਣਾਅਪੂਰਨ ਹੋ ਗਿਆ ਜਦੋਂ ਮਾਨਸਰ ਨੇੜੇ ਪ੍ਰਦਰਸ਼ਨਕਾਰੀ ਅਤੇ ਪਿੰਡ ਵਾਸੀਆਂ ਵਿਚਕਾਰ ਹਿੰਸਕ ਝੜਪ ਹੋ ਗਈ। ਪੁਲਿਸ ਨੂੰ ਸਥਿਤੀ ਨੂੰ ਕਾਬੂ ਕਰਨ ਲਈ ਗੋਲੀ ਚਲਾਉਣੀ ਪਈ।

ਹੋਰ ਪੜ੍ਹੋ:ਔਰਤ ਨੇ ਕੀਤਾ ਕੁਝ ਅਜਿਹਾ ਕਿ ਪੁਲਿਸ ਨੂੰ ਪੈ ਗਈਆਂ ਭਾਜੜਾ, ਜਾਣੋ ਮਾਮਲਾ !

ਮਿਲੀ ਜਾਣਕਾਰੀ ਮੁਤਾਬਕ ਮੁਕੇਰੀਆਂ ‘ਚ ਰਵਿਦਾਸ ਭਾਈਚਾਰੇ ਵੱਲੋਂ ਪ੍ਰਦਰਸ਼ਨ ਸ਼ਾਂਤਮਈ ਢੰਗ ਨਾਲ ਚੱਲ ਰਿਹਾ ਸੀ।

ਇਥੋਂ ਕੁਝ ਪ੍ਰਦਰਸ਼ਨਕਾਰੀ ਮੋਟਰਸਾਈਕਲਾਂ ‘ਤੇ ਸਵਾਰ ਹੋ ਕੇ ਮਾਨਸਰ ‘ਚ ਖੁੱਲ੍ਹੇ ਬਾਜ਼ਾਰ ਨੂੰ ਬੰਦ ਕਰਵਾਉਣ ਪਹੁੰਚੇ ਤਾਂ ਇਥੇ ਪਿੰਡ ਵਾਸੀਆਂ ਦੇ ਨਾਲ ਟਕਰਾਅ ਹੋ ਗਿਆ। ਉਧਰ ਮੌਕੇ ‘ਤੇ ਪਹੁੰਚੀ ਪੁਲਿਸ ਨੇ ਹਵਾਈ ਫਾਇਰਿੰਗ ਕੀਤੀ ਤੇ ਸਥਿਤੀ ਨੂੰ ਕੰਟਰੋਲ ਕਰਨ ਦੀ ਕੋਸ਼ਿਸ਼ ਕੀਤੀ।

-PTC News