ਮੁੱਖ ਖਬਰਾਂ

ਮੁਕੇਸ਼ ਅੰਬਾਨੀ ਨੇ ਰਿਲਾਇੰਸ ਜੀਓ ਦੇ ਚੇਅਰਮੈਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ, ਆਕਾਸ਼ ਅੰਬਾਨੀ ਬੋਰਡ ਦੇ ਬਣੇ ਨਵੇਂ ਚੇਅਰਮੈਨ

By Pardeep Singh -- June 28, 2022 5:16 pm

ਨਵੀਂ ਦਿੱਲੀ: ਰਿਲਾਇੰਸ ਇੰਡਸਟਰੀਜ਼ ਤੋਂ ਇਕ ਵੱਡੀ ਖਬਰ ਸਾਹਮਣੇ ਆਈ ਹੈ।  ਮੁਕੇਸ਼ ਅੰਬਾਨੀ ਨੇ ਰਿਲਾਇੰਸ ਜੀਓ ਇਨਫੋਕਾਮ ਲਿਮਟਿਡ ਵਿੱਚ ਪ੍ਰਬੰਧਨ ਪੱਧਰ 'ਤੇ ਵੱਡਾ ਫੇਰਬਦਲ ਕੀਤਾ ਹੈ। ਮੁਕੇਸ਼ ਅੰਬਾਨੀ ਨੇ ਰਿਲਾਇੰਸ ਜੀਓ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਮੁਕੇਸ਼ ਅੰਬਾਨੀ ਨੇ ਆਪਣੇ ਬੇਟੇ ਆਕਾਸ਼ ਅੰਬਾਨੀ ਨੂੰ ਚੇਅਰਮੈਨ ਨਿਯੁਕਤ ਕੀਤਾ ਹੈ।

ਮਿਲੀ ਜਾਣਕਾਰੀ ਮੁਤਾਬਕ ਹੁਣ ਆਕਾਸ਼ ਅੰਬਾਨੀ ਰਿਲਾਇੰਸ ਜੀਓ ਦੇ ਚੇਅਰਮੈਨ ਹੋਣਗੇ। ਇਹ ਫੈਸਲਾ 27 ਜੂਨ ਨੂੰ ਹੋਈ ਬੋਰਡ ਮੀਟਿੰਗ ਵਿੱਚ ਲਿਆ ਗਿਆ।

ਇਹ ਵੀ ਪੜ੍ਹੋ:ਭਾਰਤ 'ਚ 33 ਰੁਪਏ ਪੈਟਰੋਲ ਹੋ ਸਕਦਾ ਹੈ ਸਸਤਾ, ਜਾਣੋ ਕਦੋੋਂ ਮਿਲੇਗੀ ਲੋਕਾਂ ਨੂੰ ਵੱਡੀ ਰਾਹਤ

-PTC News

  • Share