Fri, Apr 26, 2024
Whatsapp

ਹਲਕਾ ਲੰਬੀ ਦੇ ਪਿੰਡ ਫਤੂਹੀਵਾਲਾ 'ਚ ਕਰਜ਼ੇ ਤੋਂ ਤੰਗ ਆ ਕੇ ਕਿਸਾਨ ਨੇ ਕੀਤੀ ਆਤਮ ਹੱਤਿਆ

Written by  Shanker Badra -- July 26th 2018 12:57 PM
ਹਲਕਾ ਲੰਬੀ ਦੇ ਪਿੰਡ ਫਤੂਹੀਵਾਲਾ 'ਚ ਕਰਜ਼ੇ ਤੋਂ ਤੰਗ ਆ ਕੇ ਕਿਸਾਨ ਨੇ ਕੀਤੀ ਆਤਮ ਹੱਤਿਆ

ਹਲਕਾ ਲੰਬੀ ਦੇ ਪਿੰਡ ਫਤੂਹੀਵਾਲਾ 'ਚ ਕਰਜ਼ੇ ਤੋਂ ਤੰਗ ਆ ਕੇ ਕਿਸਾਨ ਨੇ ਕੀਤੀ ਆਤਮ ਹੱਤਿਆ

ਹਲਕਾ ਲੰਬੀ ਦੇ ਪਿੰਡ ਫਤੂਹੀਵਾਲਾ 'ਚ ਕਰਜ਼ੇ ਤੋਂ ਤੰਗ ਆ ਕੇ ਕਿਸਾਨ ਨੇ ਕੀਤੀ ਆਤਮ ਹੱਤਿਆ:ਹਲਕਾ ਲੰਬੀ ਦੇ ਪਿੰਡ ਫਤੂਹੀਵਾਲਾ ਦੇ ਕਿਸਾਨ ਨੇ ਕਰਜ਼ੇ ਤੋਂ ਤੰਗ ਆ ਕੇ ਰੇਲ ਗੱਡੀ ਹੇਠਾਂ ਆ ਖੁਦਕੁਸ਼ੀ ਕਰ ਲਈ ਹੈ।ਜਾਣਕਾਰੀ ਅਨੁਸਾਰ ਮ੍ਰਿਤਕ ਕਿਸਾਨ ਜਗਰਾਜ ਸਿੰਘ ਦੇ ਸਿਰ ਬੈਂਕ ਤੇ ਆੜ੍ਹਤੀਏ ਦਾ ਲਗਭਗ 22 ਲੱਖ ਰੁਪਏ ਦਾ ਕਰਜ਼ਾ ਸੀ।ਪਿੰਡ ਵਾਲਿਆਂ ਨੇ ਦੱਸਿਆ ਕਿ ਮ੍ਰਿਤਕ ਕਿਸਾਨ ਕਰਜ਼ੇ ਕਰਕੇ ਕਾਫੀ ਪਰੇਸ਼ਾਨ ਰਹਿੰਦਾ ਸੀ।ਕਿਸਾਨ ਦਾ ਜ਼ਮੀਨ ਵੇਚਣ ਦੇ ਬਾਵਜੂਦ ਵੀ ਕਰਜ਼ਾ ਖ਼ਤਮ ਨਹੀਂ ਹੋ ਸਕਿਆ ਤੇ ਇਸੇ ਕਰਕੇ ਉਸ ਨੇ ਅਜਿਹਾ ਕਦਮ ਚੁੱਕ ਲਿਆ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਕਿਸਾਨ ਜਗਰਾਜ ਸਿੰਘ ਰਾਤ ਨੂੰ ਖੇਤ ਨੂੰ ਪਾਣੀ ਲਾਉਣ ਲਈ ਘਰੋਂ ਗਿਆ ਸੀ ਪਰ ਸਵੇਰੇ ਕਰੀਬ 7 ਵਜੇ ਡੱਬਵਾਲੀ ਨੇੜੇ ਮਾਲਵਾ ਬਾਈਪਾਸ ਫਾਟਕ ਤੋਂ ਕੁਝ ਦੂਰੀ ’ਤੇ ਰੇਲਵੇ ਮੁਲਾਜ਼ਮਾਂ ਨੂੰ ਉਸ ਦੀ ਲਾਸ਼ ਬਰਾਮਦ ਹੋਈ।ਪੁਲਿਸ ਨੇ ਬਣਦੀ ਕਾਰਵਾਈ ਕਰ ਕੇ ਲਾਸ਼ ਦਾ ਪੋਸਟ ਮਾਰਟਮ ਕਰਾਇਆ ਤੇ ਇਸ ਪਿੱਛੋਂ ਮ੍ਰਿਤਕ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ ਹੈ। -PTCNews


Top News view more...

Latest News view more...