ਨਹੀਂ ਰੁਕ ਰਿਹਾ ਨਸ਼ਿਆਂ ਦਾ ਕਹਿਰ, ਓਵਰਡੋਜ਼ ਨੇ ਲਈ ਨੌਜਵਾਨ ਦੀ ਜਾਨ

drug

ਨਹੀਂ ਰੁਕ ਰਿਹਾ ਨਸ਼ਿਆਂ ਦਾ ਕਹਿਰ, ਓਵਰਡੋਜ਼ ਨੇ ਲਈ ਨੌਜਵਾਨ ਦੀ ਜਾਨ,ਮੁੱਲਾਂਪੁਰ ਦਾਖਾ: ਪੰਜਾਬ ‘ਚ ਨਸ਼ਿਆਂ ਦਾ ਛੇਵਾਂ ਦਰਿਆ ਲਗਾਤਾਰ ਵਗ ਰਿਹਾ ਹੈ, ਜਿਸ ‘ਚ ਪੰਜਾਬ ਦੀ ਜਵਾਨੀ ਆਏ ਦਿਨ ਰੁੜ ਰਹੀ ਹੈ। ਹੁਣ ਪੰਜਾਬ ਦੇ ਅਨੇਕਾਂ ਹੀ ਨੌਜਵਾਨਾਂ ਨੂੰ ਇਸ ਦਰਿਆ ਨੇ ਆਪਣੇ ਅੰਦਰ ਸਮਾ ਲਿਆ ਹੈ।

drug ਅਜਿਹਾ ਹੀ ਇੱਕ ਹੋਰ ਤਾਜ਼ਾ ਮਾਮਲਾ ਮੁੱਲਾਂਪੁਰ ਦਾਖਾ ਤੋਂ ਸਾਹਮਣੇ ਆਇਆ ਹੈ, ਜਿਥੇ ਸਥਾਨਕ ਰੇਲਵੇ ਲਾਈਨਾਂ ਦੇ ਨੇੜੇ ਇਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਚਰਨਜੀਤ ਸਿੰਘ ਉਰਫ ਭਿੰਦੀ (27) ਵੱਜੋਂ ਹੋਈ।

ਹੋਰ ਪੜ੍ਹੋ: ਕਦੋਂ ਜਾਗੋਗੇ ਕੈਪਟਨ ਸਾਬ੍ਹ ! ਨਸ਼ੇ ਨੇ ਉਜਾੜਿਆ ਇੱਕ ਹੋਰ ਘਰ, ਸੋਗ ‘ਚ ਡੁੱਬਿਆ ਪਰਿਵਾਰ

drugਮ੍ਰਿਤਕ ਦੇ ਪਿਤਾ ਦਾ ਕਹਿਣਾ ਹੈ ਕਿ ਉਸਦਾ ਲੜਕਾ ਨਸ਼ੇ ਕਰਨ ਦਾ ਆਦੀ ਸੀ ਅਤੇ ਬੀਤੀ ਰਾਤ ਘਰ ਨਹੀ ਪਰਤਿਆ। ਉਧਰ ਘਟਨਾ ਦੀ ਸੂਚਨਾ ਮਿਲਦਿਆਂ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ਤੇ ਮ੍ਰਿਤਕ ਨੌਜਵਾਨ ਦੇ ਪਿਤਾ ਦੇ ਬਿਆਨਾ ’ਤੇ 174 ਦੀ ਕਾਰਵਾਈ ਕਰਨ ਉਪਰੰਤ ਲਾਸ਼ ਦਾ ਪੋਸਟਮਾਟਮ ਕਰਵਾਕੇ ਵਾਰਸਾਂ ਹਵਾਲੇ ਕਰ ਦਿੱਤੀ।

-PTC News