ਦੇਸ਼

ਮੁੰਬਈ ਦੇ ਤਾਜ ਮੱਹਲ ਹੋਟਲ ਨੇੜੇ ਇਮਾਰਤ 'ਚ ਲੱਗੀ ਭਿਆਨਕ ਅੱਗ

By Jashan A -- July 21, 2019 3:07 pm -- Updated:Feb 15, 2021

ਮੁੰਬਈ ਦੇ ਤਾਜ ਮੱਹਲ ਹੋਟਲ ਨੇੜੇ ਇਮਾਰਤ 'ਚ ਲੱਗੀ ਭਿਆਨਕ ਅੱਗ,ਮੁੰਬਈ: ਮੁੰਬਈ 'ਚ ਤਾਜ ਮਹੱਲ ਹੋਟਲ ਨੇੜੇ ਕੋਲਾਬਾ ਸਥਿਤ ਚਰਚਿਲ ਚੈਂਬਰ ਦੀ 3 ਮੰਜ਼ਿਲਾ ਇਮਾਰਤ 'ਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਤੋਂ ਬਾਅਦ ਇਲਾਕੇ 'ਚ ਹੜਕੰਪ ਮੱਚ ਗੁਆ ਹੈ।

ਇਮਾਰਤ 'ਚ ਕੁਝ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ।ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ 4 ਗੱਡੀਆਂ ਮੌਕੇ 'ਤੇ ਪਹੁੰਚ ਚੁੱਕੀਆਂ ਹਨ ਅਤੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਜਾਰੀ ਹੈ।

ਹੋਰ ਪੜ੍ਹੋ: ਲੁਧਿਆਣਾ : ਕੱਪੜਾ ਫੈਕਟਰੀ ਨੂੰ ਭਿਆਨਕ ਅੱਗ ਲੱਗਣ ਕਾਰਨ ਹੋਇਆ ਨੁਕਸਾਨ 

ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੇ 14 ਲੋਕਾਂ ਨੂੰ ਬਚਾ ਲਿਆ ਹੈ। ਉੱਥੇ ਹੀ ਇਕ ਵਿਅਕਤੀ ਦੀ ਮੌਤ ਦੀ ਖਬਰ ਹੈ।ਉਨ੍ਹਾਂ ਨੇ ਕਿਹਾ ਕਿ ਇਮਾਰਤ ਵਿਚ ਕੁਝ ਲੋਕ ਫਸੇ ਹੋਏ ਹਨ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

-PTC News