ਦੇਸ਼

ਮੁੰਬਈ: ਚੱਲਦੀ ਬੱਸ ਨੂੰ ਲੱਗੀ ਅੱਗ, ਮਚਿਆ ਹੜਕੰਪ

By Jashan A -- July 31, 2019 7:07 pm -- Updated:Feb 15, 2021

ਮੁੰਬਈ: ਚੱਲਦੀ ਬੱਸ ਨੂੰ ਲੱਗੀ ਅੱਗ, ਮਚਿਆ ਹੜਕੰਪ,ਮੁੰਬਈ: ਮੁੰਬਈ ਦੇ ਮਾਟੂੰਗਾ ਇਲਾਕੇ 'ਚ ਕਿੰਗ ਸਰਕਲ ਨੇੜੇ ਉਸ ਸਮੇਂ ਹਫੜਾ ਦਫੜੀ ਮੱਚ ਗਈ, ਜਦੋਂ ਇਥੇ ਚੱਲਦੀ ਬੱਸ ਨੂੰ ਅੱਗ ਲੱਗ ਗਈ। ਇਸ ਘਟਨਾ ਤੋਂ ਬਾਅਦ ਲੋਕਾਂ 'ਚ ਡਰ ਦਾ ਮਾਹੌਲ ਬਣ ਗਿਆ। ਹਾਦਸੇ ਦੌਰਾਨ ਅੱਗ ਡਰਾਈਵਰ ਦੇ ਕੈਬਿਨ 'ਚ ਲੱਗੀ ਅਤੇ ਇਸ ਤੋਂ ਬਾਅਦ ਪੂਰੀ ਬੱਸ 'ਚ ਫੈਲ ਗਈ।

ਹਾਦਸੇ ਦੌਰਾਨ ਬੱਸ 'ਚ 20-25 ਯਾਤਰੀ ਸਵਾਰ ਸੀ, ਜਿਨ੍ਹਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਸੀ।

ਹੋਰ ਪੜ੍ਹੋ:ਲੁਧਿਆਣਾ 'ਚ ਕੱਪੜਾ ਫੈਕਟਰੀ ਨੂੰ ਲੱਗੀ ਭਿਆਨਕ ਅੱਗ

ਉਥੇ ਹੀ ਘਟਨਾ ਦੀ ਸੂਚਨਾ ਮਿਲਦਿਆਂ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ।

-PTC News

  • Share