Mumbai Drugs Case: ਆਰੀਅਨ ਖਾਨ ਸਣੇ ਕਈ ਮੁਲਜ਼ਮ 14 ਦਿਨਾਂ ਦੀ ਨਿਆਇਕ ਹਿਰਾਸਤ 'ਚ
Cruise Drugs Party Case: ਕਰੂਜ਼ ਸ਼ਿਪ ਪਾਰਟੀ ਨਾਲ ਜੁੜੇ ਡਰੱਗਜ਼ ਮਾਮਲੇ ਵਿੱਚ ਮੁੰਬਈ ਦੀ ਇੱਕ ਅਦਾਲਤ ਨੇ ਅੱਜ ਸ਼ਾਹਰੁਖ ਖਾਨ ਦੇ ਪੁੱਤਰ ਆਰੀਅਨ ਖਾਨ ਸਮੇਤ ਕਈ ਮੁਲਜ਼ਮਾਂ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ਵਿੱਚ ਭੇਜਿਆ ਹੈ। ਦੱਸ ਦੇਈਏ ਕਿ ਇਸ ਤੋਂ ਪਹਿਲਾਂ, ਸੁਣਵਾਈ ਦੌਰਾਨ ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਨੇ ਆਰੀਅਨ ਖਾਨ ਸਮੇਤ ਅੱਠ ਮੁਲਜ਼ਮਾਂ ਦੀ ਹਿਰਾਸਤ 11 ਅਕਤੂਬਰ ਤੱਕ ਮੰਗੀ ਸੀ।
ਐਨਸੀਬੀ ਦੇ ਵਕੀਲ ਅਨਿਲ ਸਿੰਘ ਨੇ ਦੱਸਿਆ ਕਿ ਅਰਚਿਤ ਕੁਮਾਰ, ਜਿਸ ਨੂੰ ਐਨਸੀਬੀ ਨੇ ਗ੍ਰਿਫਤਾਰ ਕੀਤਾ ਸੀ, ਨੇ ਪੁੱਛਗਿੱਛ ਵਿੱਚ ਆਰੀਅਨ ਖਾਨ ਅਤੇ ਅਰਬਾਜ਼ ਵਪਾਰੀ ਦਾ ਨਾਂਅ ਲਿਆ ਹੈ। ਅਜਿਹੀ ਸਥਿਤੀ ਵਿੱਚ, ਇਕੱਠੇ ਬੈਠ ਕੇ ਸਾਰਿਆਂ ਤੋਂ ਪੁੱਛਗਿੱਛ ਕਰਨਾ ਜ਼ਰੂਰੀ ਹੈ।
ਅਦਾਲਤ ਨੇ ਕਿਹਾ ਕਿ ਹਿਰਾਸਤ ਵਿੱਚ ਕਿਸੇ ਤੋਂ ਪੁੱਛਗਿੱਛ ਕਰਨ ਦੀ ਕੋਈ ਲੋੜ ਨਹੀਂ ਹੈ, ਕਿਉਂਕਿ ਐਨਸੀਬੀ ਨੂੰ ਜਾਂਚ ਲਈ ਕਾਫੀ ਸਮਾਂ ਅਤੇ ਮੌਕਾ ਦਿੱਤਾ ਗਿਆ ਸੀ। ਇਸ ਲਈ, ਆਰੀਅਨ ਖਾਨ ਅਤੇ ਹੋਰਾਂ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।
-PTC News