ਹੋਰ ਖਬਰਾਂ

ਮੁੰਬਈ: ਘਾਟਕੋਪਰ ਸਥਿਤ ਫੈਕਟਰੀ 'ਚ ਲੱਗੀ ਭਿਆਨਕ ਅੱਗ, ਲੋਕਾਂ 'ਚ ਸਹਿਮ ਦਾ ਮਾਹੌਲ

By Jashan A -- December 27, 2019 7:36 pm

ਮੁੰਬਈ: ਘਾਟਕੋਪਰ ਸਥਿਤ ਫੈਕਟਰੀ 'ਚ ਲੱਗੀ ਭਿਆਨਕ ਅੱਗ, ਲੋਕਾਂ 'ਚ ਸਹਿਮ ਦਾ ਮਾਹੌਲ,ਮੁੰਬਈ: ਮੁੰਬਈ ਦੇ ਘਾਟਕੋਪਰ ਇਲਾਕੇ 'ਚ ਸਥਿਤ ਫੈਕਟਰੀ 'ਚ ਭਿਆਨਕ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਫਿਲਹਾਲ ਫਾਇਰ ਬ੍ਰਿਗੇਡ ਦੀਆਂ 15 ਗੱਡੀਆਂ ਮੌਕੇ 'ਤੇ ਮੌਜੂਦ ਹਨ।

ਅੱਗ ਬੁਝਾਉਣ ਦੀ ਕੋਸ਼ਿਸ਼ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ 'ਚ ਜਾਨੀ ਨੁਕਸਾਨ ਨਹੀਂ ਹੋਇਆ। ਦੱਸਣਯੋਗ ਹੈ ਕਿ ਇਸ ਇਲਾਕੇ 'ਚ ਹੋਰ ਵੀ ਕਈ ਛੋਟੀਆਂ ਫੈਕਟਰੀਆਂ ਹਨ ਤੇ ਅੱਗ ਹੋਰ ਵੀ ਭੜਕ ਸਕਦੀ ਹੈ। ਇਸ ਹਾਦਸੇ ਤੋਂ ਬਾਅਦ ਇਲਾਕੇ 'ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।

https://twitter.com/ANI/status/1210553064232341504?s=20

-PTC News

  • Share