ਮਹਾਰਾਸ਼ਟਰ ਦੇ ਗੜਚਿਰੌਲੀ ‘ਚ ਸੁਰੱਖਿਆ ਬਲਾ ਅਤੇ ਨਕਸਲੀਆਂ ਵਿਚਕਾਰ ਮੁਠਭੇੜ, 2 ਨਕਸਲੀ ਕੀਤੇ ਢੇਰ

attack

ਮਹਾਰਾਸ਼ਟਰ ਦੇ ਗੜਚਿਰੌਲੀ ‘ਚ ਸੁਰੱਖਿਆ ਬਲਾ ਅਤੇ ਨਕਸਲੀਆਂ ਵਿਚਕਾਰ ਮੁਠਭੇੜ, 2 ਨਕਸਲੀ ਕੀਤੇ ਢੇਰ,ਮੁੰਬਈ: ਮਹਾਰਾਸ਼ਟਰ ਦੇ ਗੜਚਿਰੌਲੀ ‘ਚ ਸੁਰੱਖਿਆ ਬਲਾ ਅਤੇ ਨਕਸਲੀਆਂ ਦੇ ਵਿਚਕਾਰ ਮੁਠਭੇੜ ਹੋਣ ਦੀ ਸੂਚਨਾ ਮਿਲੀ ਹੈ। ਜਿਸ ਦੌਰਾਨ ਸੁਰੱਖਿਆ ਬਲਾ ਨੇ 2 ਨਕਸਲੀਆਂ ਨੂੰ ਢੇਰ ਕਰ ਦਿੱਤਾ ਹੈ। ਸੂਤਰਾਂ ਅਨੁਸਾਰ ਸੁਰੱਖਿਆ ਬਲਾ ਨੂੰ ਨਕਸਲੀਆਂ ਦੇ ਲੁਕੇ ਹੋਣ ਦੀ ਗੁਪਤ ਸੂਚਨਾ ਮਿਲੀ ਸੀ,

ਜਿਸ ਤੋਂ ਬਾਅਦ ਸੁਰੱਖਿਆ ਬਲਾ ਨੇ ਕਾਰਵਾਈ ਕਰਦੇ ਹੋਏ ਮੁਕਾਬਲੇ ‘ਚ 2 ਨਕਸਲੀਆਂ ਨੂੰ ਢੇਰ ਕਰ ਦਿੱਤਾ। ਨਾਲ ਹੀ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਸੁਰੱਖਿਆ ਬਲਾਂ ਨੇ ਇਲਾਕੇ ‘ਚ ਸਰਚ ਆਪਰੇਸ਼ਨ ਸ਼ੁਰੂ ਕੀਤਾ, ਜਿਸ ਤੋਂ ਬਾਅਦ ਨਕਸਲੀਆਂ ਨੇ ਹਮਲਾ ਕਰ ਦਿੱਤਾ। ਜਵਾਬੀ ਕਾਰਵਾਈ ‘ਚ ਸੁਰੱਖਿਆ ਬਲਾਂ ਨੂੰ ਵੀ ਗੋਲੀਆਂ ਚਲਾਉਣੀਆਂ ਪਈਆਂ।

mumbaiਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਸੁਰੱਖਿਆ ਬਲਾਂ ਨੇ ਹਾਲੇ ਵੀ ਪੂਰੇ ਇਲਾਕੇ ਨੂੰ ਘੇਰ ਰੱਖਿਆ ਹੈ ਤੇ ਸਰਚ ਆਪਰੇਸ਼ਨ ਜਾਰੀ ਹੈ। ਇਸ ਮੌਕੇ ਸੁਰੱਖਿਆ ਬਲਾ ਦਾ ਕਹਿਣਾ ਹੈ ਕਿ ਇਸ ਇਲਾਕੇ ‘ਚ ਅਜੇ ਹੋਰ ਨਕਸਲੀ ਮੌਜੂਦ ਹੋ ਸਕਦੇ ਹਨ।

—PTC News