Fri, Apr 19, 2024
Whatsapp

ਮੁੰਬਈ 'ਚ 14 ਮੰਜ਼ਿਲਾ ਇਮਾਰਤ 'ਚ ਲੱਗੀ ਭਿਆਨਕ ਅੱਗ, 7 ਦੀ ਮੌਤ

Written by  Jashan A -- December 28th 2018 10:05 AM
ਮੁੰਬਈ 'ਚ 14 ਮੰਜ਼ਿਲਾ ਇਮਾਰਤ 'ਚ ਲੱਗੀ ਭਿਆਨਕ ਅੱਗ, 7 ਦੀ ਮੌਤ

ਮੁੰਬਈ 'ਚ 14 ਮੰਜ਼ਿਲਾ ਇਮਾਰਤ 'ਚ ਲੱਗੀ ਭਿਆਨਕ ਅੱਗ, 7 ਦੀ ਮੌਤ

ਮੁੰਬਈ 'ਚ 14 ਮੰਜ਼ਿਲਾ ਇਮਾਰਤ 'ਚ ਲੱਗੀ ਭਿਆਨਕ ਅੱਗ, 7 ਦੀ ਮੌਤ,ਮੁੰਬਈ: ਮੁੰਬਈ ਦੇ ਇਕ ਗਗਨਚੁੰਬੀ ਰਿਹਾਇਸ਼ ਭਵਨ 'ਚ ਭਿਆਨਕ ਅੱਗ ਲੱਗਣ ਕਾਰਨ ਵੱਡਾ ਹਾਦਸਾ ਵਾਪਰਿਆ ਹੈ। ਜਿਸ ਕਾਰਨ ਇਸ ਦੀ ਲਪੇਟ 'ਚ ਆ ਕੇ 7 ਲੋਕਾਂ ਦੀ ਮੌਤ ਹੋ ਗਈ। ਹੁਣ ਤੱਕ ਦੀ ਮਿਲੀ ਜਾਣਕਾਰੀ ਮੁਤਾਬਕ ਮੁੰਬਈ ਦੇ ਤਿਲਕ ਨਗਰ 'ਚ 14 ਮੰਜ਼ਿਲਾ ਇਮਾਰਤ ਨੂੰ ਅੱਗ ਲੱਗੀ ਹੈ। [caption id="attachment_233470" align="aligncenter" width="300"]mumbai ਮੁੰਬਈ 'ਚ 14 ਮੰਜ਼ਿਲਾ ਇਮਾਰਤ 'ਚ ਲੱਗੀ ਭਿਆਨਕ ਅੱਗ, 7 ਦੀ ਮੌਤ[/caption] ਇਸ ਹਾਦਸੇ ਤੋਂ ਬਾਅਦ ਲੋਕਾਂ 'ਚ ਡਰ ਦਾ ਮਾਹੌਲ ਬਣਿਆ ਹੋਇਆ ਹੈ।ਇਸ ਘਟਨਾ ਦਾ ਪਤਾ ਚੱਲਦਿਆਂ ਹੀ ਸਥਾਨਕ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ, ਮੌਕੇ 'ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਅੱਗ 'ਤੇ ਕਾਬੂ ਪਾਇਆ ਹੈ। ਹੋਰ ਪੜ੍ਹੋ:ਬਾਲੀਵੁੱਡ ਅਦਾਕਾਰਾ ਸੋਨਾਲੀ ਬੇਂਦਰੇ ਤੋਂ ਬਾਅਦ ਹੁਣ ਇਸ ਅਦਾਕਾਰਾ ਨੂੰ ਹੋਇਆ ਕੈਂਸਰ ,ਖ਼ੁਦ ਕੀਤਾ ਐਲਾਨ ਇਸ ਮਾਮਲੇ ਸਬੰਧੀ ਫਾਇਰ ਬ੍ਰਿਗੇਡ ਅਧਿਕਾਰੀਆਂ ਦਾ ਕਹਿਣਾ ਹੈ ਕਿ ਤਿਲਕ ਨਗਰ 'ਚ ਗਣੇਸ਼ ਗਾਰਡਨ ਨੇੜੇ ਸੰਗਰਾਮ ਸੋਸਾਇਟੀ ਦੇ 10ਵੇਂ ਫਲੋਰ 'ਤੇ ਅੱਗ ਲੱਗੀ ਹੈ। ਅਧਿਕਾਰੀ ਨੇ ਕਿਹਾ ਕਿ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ।

ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਘਟਨਾ ਤੋਂ ਬਾਅਦ ਸਥਾਨਕ ਪੁਲਿਸ ਵੀ ਮੌਕੇ 'ਤੇ ਪਹੁੰਚ ਗਈ ਮੌਕੇ 'ਤੇ ਪਹੁੰਚੀ ਪੁਲਿਸ ਨੇ ਘਟਨਾ ਸਥਾਨ ਦਾ ਜਾਇਜਾ ਲੈਂਦਿਆਂ ਕਾਰਵਾਈ ਸ਼ੁਰੂ ਕਰ ਦਿੱਤੀ। -PTC News

Top News view more...

Latest News view more...