
ਸੂਬੇ 'ਚ ਲਗਾਤਾਰ ਅਪਰਾਧਕ ਵਾਰਦਾਤਾਂ ਸਾਹਮਣੇ ਆਉਂਦੀਆਂ ਹਨ ਜੇਕਰ 88 ਫੁੱਟੀ ਰੋਡ 'ਤੇ ਸਥਿਤ ਸੰਧੂ ਕਾਲੋਨੀ ਵਿਚ ਪੁਰਾਣੀ ਰੰਜਿਸ਼ ਦੇ ਕਾਰਨ 2 ਧਿਰਾਂ ਵਿਚਕਾਰ ਖ਼ੂਨੀ ਟਕਰਾਅ ਹੋਣ ਤੋਂ ਬਾਅਦ ਅਨ੍ਹੇਵਾਹ ਗੋਲ਼ੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਗੋਲੀਬਾਰੀ ਦੌਰਾਨ ਆਪਣੇ ਪੁੱਤਾਂ ਨੂੰ ਬਚਾਉਣ ਲਈ ਇਕ ਜਨਾਨੀ ਦਾ ਉਨ੍ਹਾਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ।
READ MORE :26 ਸਾਲਾ ਨੌਜਵਾਨ ਲਈ ਮੌਤ ਬਣ ਆਈ ਚਾਈਨਾ ਡੋਰ, ਉਜੜਿਆ ਹੱਸਦਾ...
ਇਸ ਘਟਨਾ ਦੀ ਸੂਚਨਾ ਮਿਲਦੇ ਸਾਰ ਏ.ਸੀ.ਪੀ. ਨਾਰਥ ਸਰਬਜੀਤ ਸਿੰਘ ਬਾਜਵਾ ਪੁਲਸ ਪਾਰਟੀ ਦੇ ਨਾਲ ਮਿਲ ਕੇ ਉਕਤ ਸਥਾਨ 'ਤੇ ਪਹੁੰਚ ਗਏ, ਜਿਨ੍ਹਾਂ ਨੇ ਜਨਾਨੀ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਮ ਲਈ ਹਸਪਤਾਲ ਭੇਜ ਦਿੱਤਾ।ਪੁਲਿਸ ਵੱਲੋਂ ਕਤਲ ਕਰਨ ਵਾਲੇ ਮੁਲਜ਼ਮਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰ ਦਿੱਤਾ।
READ MORE : ਭਾਜਪਾ ਨੇਤਾ ਆਰ.ਪੀ. ਸਿੰਘ ਵੱਲੋਂ ਦਿੱਤਾ ਬਿਆਨ ਬੇਹੱਦ ਗ਼ੈਰ ਜ਼ਿੰਮੇਵਾਰਾਨਾ ਅਤੇ…
ਮਿਲੀ ਜਾਣਕਾਰੀ ਅਨੁਸਾਰ ਸੰਧੂ ਕਾਲੋਨੀ ਦੇ ਰਹਿਣ ਵਾਲੇ ਸੂਰਜ ਅਤੇ ਸਨੀ ਦੀ ਪਤਨੀ ਦੇ ਵਿਚਕਾਰ ਖਾਣੇ ਨੂੰ ਲੈ ਕੇ 4 ਮਹੀਨੇ ਤੋਂ ਲੜਾਈ-ਝਗੜਾ ਚੱਲ ਰਿਹਾ ਸੀ। ਦੋਵਾਂ ਧਿਰਾਂ ਵਿਚਕਾਰ ਹੋਏ ਸਮਝੋਤੇ ਤੋਂ ਬਾਵਜੂਦ ਬੀਤੀ ਰਾਤ ਦੋਵਾਂ ਧਿਰਾਂ ਵਿਚਕਾਰ ਮੁੜ ਤੋਂ ਲੜਾਈ ਹੋ ਗਈ। ਇਸ ਦੌਰਾਨ ਸਨੀ ਦੇ ਇਕ ਸਾਥੀ ਨੇ ਅਨ੍ਹੇਵਾਹ ਗੋਲੀਆਂ ਚੱਲਾ ਦਿੱਤੀਆਂ, ਜੋ ਸੂਰਜ ਦੀ ਪਤਨੀ ਦੇ ਢਿੱਡ 'ਚ ਵੀ ਲੱਗ ਗਈ। ਗੋਲੀ ਲੱਗਣ ਕਾਰਨ ਉਹ ਖ਼ੂਨ ਨਾਲ ਲਹੂ-ਲੁਹਾਣ ਹੋ ਕੇ ਜ਼ਮੀਨ 'ਤੇ ਡਿੱਗ ਪਈ। ਉਸ ਨੂੰ ਜਦੋਂ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਤਾਂ ਉਸ ਸਮੇਂ ਉਸ ਦੀ ਮੌਤ ਹੋ ਗਈ। ਜਨਾਨੀ ਦੀ ਮੌਤ ਹੋ ਜਾਣ ਤੋਂ ਬਾਅਦ ਮੁਲਜ਼ਮ ਫ਼ਰਾਰ ਹੋ ਗਏ। ਪੁਲਿਸ ਨੇ ਮੌਕੇ 'ਤੇ ਪੁੱਜ ਕੇ ਜਾਂਚ ਕਰਨੀ ਸ਼ੁਰੂ ਕਰ ਦਿੱਤੀ।