ਮੁੱਖ ਖਬਰਾਂ

ਅੰਮ੍ਰਿਤਸਰ 'ਚ ਦਾਣਾ ਮੰਡੀ 'ਚ ਨੌਜਵਾਨ ਦਾ ਕਤਲ

By Ravinder Singh -- March 11, 2022 3:50 pm

ਅੰਮ੍ਰਿਤਸਰ : ਅੰਮ੍ਰਿਤਸਰ ਦੀ ਦਾਣਾ ਮੰਡੀ ਵਿੱਚ ਦੇਰ ਰਾਤ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਰ ਦਿੱਤਾ ਗਿਆ। ਇਸ ਵਾਰਦਾਤ ਨਾਲ ਇਲਾਕੇ ਵਿੱਚ ਸਹਿਮ ਦਾ ਮਾਹੌਲ ਹੈ। ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਤੇ ਲਾਸ਼ ਪੋਸਟਮਾਰਟਮ ਲਈ ਹਸਪਤਾਲ ਵਿੱਚ ਰਖਵਾ ਦਿੱਤੀ ਹੈ।

ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕੀਤਾ ਕਤਲਗੁਜਰਾਂ ਵਾਲੇ ਬਾਜ਼ਾਰ ਦੇ ਕੇਵਲ ਚੰਦ ਨੇ ਦੱਸਿਆ ਕਿ ਛੋਟੇ ਭਰਾ ਮੁਕੇਸ਼ ਕੁਮਾਰ (32) ਨੇ 11 ਸਾਲ ਪਹਿਲਾਂ ਅਦਾਲਤ ਵਿੱਚ ਵਿਆਹ ਕਰਵਾਇਆ ਸੀ ਤੇ ਉਸ ਦਾ ਅੱਠ ਸਾਲ ਦਾ ਲੜਕਾ ਵੀ ਹੈ।

ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕੀਤਾ ਕਤਲਉਸ ਦਾ ਸਹੁਰਾ ਪਰਿਵਾਰ ਉਸ ਨੂੰ ਪਰੇਸ਼ਾਨ ਕਰਦਾ ਸੀ ਅਤੇ ਕੁੜੀ ਦਾ ਭਰਾ ਉਸ ਨੂੰ ਧਮਕੀਆਂ ਦਿੰਦਾ ਰਹਿੰਦਾ ਸੀ। ਲ਼ੜਕੀ ਕਈ ਵਾਰ ਆਪਣੇ ਪੇਕੇ ਚਲੀ ਜਾਂਦੀ ਸੀ ਅਤੇ ਫਿਰ ਉਹ ਜਾਂਦੀ ਸੀ। ਉਨ੍ਹਾਂ ਨੇ ਕਈ ਵਾਰ ਲੜਕੀ ਦੇ ਪਰਿਵਾਰ ਵਾਲਿਆਂ ਨੂੰ ਉਸ ਨੂੰ ਸਮਝਾਉਣ ਦੀ ਗੱਲ ਕਹੀ। ਪਰ ਰਾਤ ਨੂੰ ਮੁਕੇਸ਼ ਕੁਮਾਰ ਨੂੰ ਕਿਸੇ ਨੇ ਗੋਲ਼ੀ ਮਾਰ ਦਿੱਤੀ। ਉਨ੍ਹਾਂ ਨੇ ਪੁਲਿਸ ਕੋਲੋਂ ਜਾਂਚ ਕਰ ਕੇ ਇਨਸਾਫ਼ ਦੀ ਮੰਗ ਕੀਤੀ ਹੈ।

ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕੀਤਾ ਕਤਲਪੁਲਿਸ ਦਾ ਕਹਿਣਾ ਹੈ ਕਿ ਰਾਤ ਉਨ੍ਹਾਂ ਨੂੰ ਦਾਣਾ ਮੰਡੀ ਵਿਚੋਂ ਲਾਸ਼ ਬਰਾਮਦ ਹੋਈ ਹੈ। ਪੁਲਿਸ ਨੇ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਪੋਸਟਮਾਰਟਮ ਤੋਂ ਬਾਅਦ ਹੀ ਮੌਤ ਦੇ ਕਾਰਨਾਂ ਦਾ ਪਤਾ ਲੱਗੇਗਾ।

ਇਹ ਵੀ ਪੜ੍ਹੋ : ਬੁਲੇਟ ਮੋਟਰਸਾਈਕਲ ਹੋਇਆ ਚੋਰੀ, ਚੋਰ ਸੀਸੀਟੀਵੀ 'ਚ ਕੈਦ

  • Share