ਚੰਡੀਗੜ੍ਹ: ਨਾਗਰਿਕਤਾ ਸੋਧ ਐਕਟ ਖ਼ਿਲਾਫ਼ ਸੈਕਟਰ 20 ‘ਚ ਮੁਸਲਿਮ ਭਾਈਚਾਰੇ ਵਲੋਂ ਕੀਤਾ ਜਾ ਰਿਹੈ ਰੋਸ ਪ੍ਰਦਰਸ਼ਨ (ਵੀਡੀਓ)

Chandigarh: Muslim organisations stage protest against Citizenship Amendment Act [VIDEO]

ਚੰਡੀਗੜ੍ਹ: ਨਾਗਰਿਕਤਾ ਸੋਧ ਐਕਟ ਖ਼ਿਲਾਫ਼ ਸੈਕਟਰ 20 ‘ਚ ਮੁਸਲਿਮ ਭਾਈਚਾਰੇ ਵਲੋਂ ਕੀਤਾ ਜਾ ਰਿਹੈ ਰੋਸ ਪ੍ਰਦਰਸ਼ਨ (ਵੀਡੀਓ),ਚੰਡੀਗੜ੍ਹ: ਨਾਗਰਿਕਤਾ ਸੋਧ ਐਕਟ ਖ਼ਿਲਾਫ਼ ਅੱਜ ਦੇਸ਼ ਭਰ ‘ਚ ਲੋਕਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।ਜਿਸ ਦੇ ਤਹਿਤ ਅੱਜ ਚੰਡੀਗੜ੍ਹ ਦੇ ਸੈਕਟਰ 20 ਨੇੜੇ ਮੁਸਲਿਮ ਭਾਈਚਾਰੇ ਵੱਲੋਂ ਵੀ ਰੋਸ ਮੁਜ਼ਾਹਰਾ ਕੀਤਾ ਜਾ ਹੈ। ਇਸ ਮੌਕੇ ਮੁਜ਼ਾਹਰਾਕਾਰੀਆਂ ਵੱਲੋਂ ਨਾਗਰਿਕਤਾ ਸੋਧ ਕਾਨੂੰਨ ਵਾਪਸ ਲੈਣ ਦੀ ਮੰਗ ਕੀਤੀ ਜਾ ਰਹੀ ਹੈ।

ਮੁਸਲਿਮ ਲੋਕਾਂ ਦਾ ਕਹਿਣਾ ਹੈ ਕਿ ਉਹ ਪਿਛਲੇ 25 ਸਾਲਾ ਤੋਂ ਇਥੇ ਰਹਿ ਰਹੇ ਹਨ, ਅਸੀਂ ਇਥੋਂ ਕਿਥੇ ਚਲੇ ਜਾਈਏ। ਤੁਹਾਨੂੰ ਦੱਸ ਦੇਈਏ ਕਿ ਅੱਜ ਨਾਗਰਿਕਤਾ ਕਾਨੂੰਨ ਦੇ ਵਿਰੋਧ 200 ਤੋਂ ਵੱਧ ਥਾਵਾਂ ‘ਤੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਹੋਰ ਪੜ੍ਹੋ:ਮੋਬਾਇਲ ਪਾਸਪੋਰਟ ਸੇਵਾ ਐਪ ਨੂੰ ਲੋਕਾਂ ਨੇ ਖੂਬ ਕੀਤਾ ਪਸੰਦ, ਬਣਿਆ ਰਿਕਾਰਡ

ਉਧਰ ਦਿੱਲੀ ‘ਚ ਪ੍ਰਦਰਸ਼ਨ ਨੂੰ ਦੇਖਦਿਆਂ ਜਾਮੀਆ ਮਿਲੀਆ ਇਸਲਾਮੀਆ, ਜਸੋਲਾ ਵਿਹਾਰ, ਸ਼ਾਹੀਨ ਬਾਗ ਅਤੇ ਮੁਨੀਰਿਕਾ ਦੇ ਸਟੇਸ਼ਨ ਬੰਦ ਕਰ ਦਿੱਤੇ ਗਏ ਹਨ।

ਦੱਸਣਯੋਗ ਹੈ ਕਿ CAA ਅਤੇ NRC ਨੂੰ ਲੈ ਕੇ ਦੇਸ਼ ਭਰ ‘ਚ ਵਿਰੋਧੀ ਧਿਰਾਂ ਵੱਲੋਂ ਵਿਰੋਧ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਦੇ ਖਿਲਾਫ ਕਈ ਯੂਨੀਵਰਸਿਟੀਆਂ ‘ਚ ਵਿਦਿਆਰਥੀਆਂ ਵੱਲੋਂ ਹਿੰਸਕ ਪ੍ਰਦਰਸ਼ਨ ਵੀ ਕੀਤੇ ਗਏ।

-PTC News