New Update
ਨਾਭਾ ਦੀ ਅਨਾਜ ਮੰਡੀ ਵਿਖੇ ਲੁਟੇਰਿਆਂ ਨੇ ਐੱਸਬੀਆਈ ਬੈਂਕ ਦੇ ਗੰਨਮੈਨ ਨੂੰ ਗੋਲੀ ਮਾਰ ਕੇ ਪੰਜਾਹ ਲੱਖ ਰੁਪਏ ਲੁੱਟੇ:ਨਾਭਾ 'ਚ ਅੱਜ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਲੁੱਟ ਖੋਹ ਦੀ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ।ਜਾਣਕਾਰੀ ਅਨੁਸਾਰ ਲੁਟੇਰਿਆਂ ਨੇ ਸੁਰੱਖਿਆ ਮੁਲਾਜ਼ਮ ਨੂੰ ਗੋਲੀ ਮਾਰ ਕੇ 50 ਲੱਖ ਰੁਪਏ ਲੁੱਟੇ ਹਨ।ਜਿਸ ਤੋਂ ਬਾਅਦ ਸੁਰੱਖਿਆ ਮੁਲਾਜ਼ਮ ਨੂੰ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ, ਜਿਥੇ ਉਸਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
ਦੱਸ ਦੇਈਏ ਕਿ ਨਾਭਾ ਦੀ ਅਨਾਜ਼ ਮੰਡੀ 'ਚ ਸਥਿਤ ਐੱਸ.ਬੀ.ਆਈ. ਬੈਂਕ ਵਿੱਚ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ।ਇਸ ਘਟਨਾ ਤੋਂ ਬਾਅਦ ਲੁਟੇਰੇ ਫ਼ਰਾਰ ਹੋ ਗਏ ਹਨ।ਇਸ ਮੌਕੇ ਪਹੁੰਚੀ ਪੁਲਿਸ ਵੱਲੋਂ ਇਸ ਵਾਰਦਾਤ ਦੀ ਜਾਂਚ ਕੀਤੀ ਜਾ ਰਹੀ ਹੈ।
-PTCNews-