ਨਾਭਾ: 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਇਆ ਗਿਆ ਵਿਸ਼ਾਲ ਗੁਰਮਤਿ ਸਮਾਗਮ, ਵੱਡੀ ਗਿਣਤੀ ‘ਚ ਸੰਗਤਾਂ ਨੇ ਕੀਤੀ ਸ਼ਮੂਲੀਅਤ

Nabha Gurmat Smagam

ਨਾਭਾ: 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਇਆ ਗਿਆ ਵਿਸ਼ਾਲ ਗੁਰਮਤਿ ਸਮਾਗਮ, ਵੱਡੀ ਗਿਣਤੀ ‘ਚ ਸੰਗਤਾਂ ਨੇ ਕੀਤੀ ਸ਼ਮੂਲੀਅਤ,ਨਾਭਾ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਲੈ ਕੇ ਪੂਰੇ ਦੇਸ਼ ਭਰ ‘ਚ ਸੰਗਤਾਂ ਵੱਲੋਂ ਸਮਾਗਮ ਕਰਵਾਏ ਜਾ ਰਹੇ ਹਨ।ਜਿਸ ਦੇ ਤਹਿਤ ਅੱਜ ਨਾਭਾ ਦੇ ਪਿੰਡ ਅਲਹੋਰਾਂ ਵਿਖੇ ਗੁਰੂਦੁਆਰਾ ਅਲੋਹਰਾਂ ਸਾਹਿਬ ਵਿਖੇ ਬਾਬਾ ਕਸ਼ਮੀਰਾ ਸਿੰਘ ਦੀ ਅਗਵਾਈ ‘ਚ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ।

Nabha Gurmat Smagamਜਿਸ ‘ਚ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਨੇ ਸ਼ਮੂਲੀਅਤ ਕੀਤੀ। ਇਸ ਸਮਾਗਮ ‘ਚ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨ ਲਈ ਅਤੇ 550 ਸਾਲਾ ਪ੍ਰਕਾਸ਼ ਪੁਰਬ ਦੀ ਮਹੱਤਤਾ ਦੱਸਣ ਲਈ ਵਿਸ਼ੇਸ ਤੌਰ ‘ਤੇ ਗੁਰਮਤਿ ਪ੍ਰਚਾਰਕ ਸੰਤ ਸਭਾ ਮੁਖੀ ਬਾਬਾ ਸਰਬਜੋਤ ਸਿੰਘ ਬੇਦੀ ਸਮੇਤ ਸੰਤ ਸਮਾਜ ਨੇ ਆਪਣੇ ਪ੍ਰਵਚਨਾ ਨਾਲ ਨਿਹਾਲ ਕੀਤਾ।

ਹੋਰ ਪੜ੍ਹੋ:550ਵੇਂ ਪ੍ਰਕਾਸ਼ ਪੁਰਬ ਮੌਕੇ ਅਮਰੀਕਾ ਤੋਂ ਵੱਡੀ ਗਿਣਤੀ ਸੰਗਤਾਂ ਪੁੱਜਣਗੀਆਂ ਸੁਲਤਾਨਪੁਰ ਲੋਧੀ: ਡਾ. ਰੂਪ ਸਿੰਘ

Nabha Gurmat Smagamਬਾਬਾ ਕਸ਼ਮੀਰਾ ਸਿੰਘ ਵੱਲੋਂ ਬਾਬਾ ਸਰਬਜੋਤ ਸਿੰਘ ਬੇਦੀ ਦਾ ਸਿਰਪਾਓ ਭੇਂਟ ਕਰਕੇ ਸਨਮਾਨ ਕੀਤਾ ਗਿਆ।ਇਸ ਮੌਕੇ ਬਾਬਾ ਸਰਬਜੋਤ ਸਿੰਘ ਬੇਦੀ ਨੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਭਾਰਤ ਪਾਕਿਸਤਾਨ ਸਰਕਾਰਾਂ ਵੱਲੋਂ ਕਰਤਾਰਪੁਰ ਲਾਘਾਂ ਨੂੰ ਲੈਕੇ ਦੋਵੇਂ ਦੇਸ਼ਾ ਦੀਆ ਸਰਕਾਰਾਂ ਦਾ ਧੰਨਵਾਦ ਕੀਤਾ।

ਉਹਨਾਂ ਕਿਹਾ ਕਿ ਅਸੀਂ ਬਹੁਤ ਭਾਗੀਸ਼ਾਲੀ ਹਾਂ ਜੋ ਕਿ ਇਸ ਮਹਾਨ ਸ਼ਤਾਬਦੀ ਨੂੰ ਮਨਾਉਣ ਜਾ ਰਹੇ ਹਨ। ਉਹਨਾਂ ਸਾਰੀਆ ਰਾਜਨੀਤਿਕ ਪਾਰਟੀਆਂ ਅਤੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਰਾਜਨੀਤਿਕ ਖਿਚੋਤਾਣ ਨੂੰ ਛੱਡ ਕੇ ਸਾਰਿਆਂ ਨੂੰ ਇੱਕਠੇ ਹੋ ਕੇ 550 ਸਾਲਾ ਪ੍ਰਕਾਸ਼ ਪੁਰਬ ਮਨਾਉਣਾ ਚਾਹੀਦਾ ਹੈ।

Nabha Gurmat Smagamਇਸ ਮੌਕੇ ਬਾਬਾ ਕਸ਼ਮੀਰਾ ਸਿੰਘ ਨੇ ਆਈ ਹੋਈ ਸੰਗਤਾ ਦਾ ਧੰਨਵਾਦ ਕੀਤਾ ਅਤੇ ਭਾਰਤ ਪਾਕਿਸਤਾਨ ਲਾਘਾ ਖੋਲ੍ਹੇ ਜਾਣ ਦਾ ਸਵਾਗਤ ਕੀਤਾ। ਸਿੱਖ ਸੰਗਤਾਂ ਵੱਲੋਂ ਵੀ ਕਰਤਾਰਪੁਰ ਲਾਘਾਂ ਖੋਲੇ ਜਾਣ ਦੀਆ ਤਿਆਰੀਆਂ ਤੇ ਦੋਵੇਂ ਸਰਕਾਰਾਂ ਦਾ ਧੰਨਵਾਦ ਕੀਤਾ।

-PTC News