Thu, Apr 25, 2024
Whatsapp

ਨਾਭਾ: ਬੇਅਦਬੀ ਮਾਮਲੇ 'ਚ ਨਾਮਜ਼ਦ ਡੇਰਾ ਪ੍ਰੇਮੀ ਦੇ ਕਤਲ ਮਗਰੋਂ ਅਸਿਸਟੈਂਟ ਜੇਲ੍ਹ ਸੁਪਰਡੰਟ ਸਸਪੈਂਡ

Written by  Jashan A -- June 22nd 2019 09:43 PM -- Updated: June 22nd 2019 09:48 PM
ਨਾਭਾ: ਬੇਅਦਬੀ ਮਾਮਲੇ 'ਚ ਨਾਮਜ਼ਦ ਡੇਰਾ ਪ੍ਰੇਮੀ ਦੇ ਕਤਲ ਮਗਰੋਂ ਅਸਿਸਟੈਂਟ ਜੇਲ੍ਹ ਸੁਪਰਡੰਟ ਸਸਪੈਂਡ

ਨਾਭਾ: ਬੇਅਦਬੀ ਮਾਮਲੇ 'ਚ ਨਾਮਜ਼ਦ ਡੇਰਾ ਪ੍ਰੇਮੀ ਦੇ ਕਤਲ ਮਗਰੋਂ ਅਸਿਸਟੈਂਟ ਜੇਲ੍ਹ ਸੁਪਰਡੰਟ ਸਸਪੈਂਡ

ਨਾਭਾ: ਬੇਅਦਬੀ ਮਾਮਲੇ 'ਚ ਨਾਮਜ਼ਦ ਡੇਰਾ ਪ੍ਰੇਮੀ ਦੇ ਕਤਲ ਮਗਰੋਂ ਅਸਿਸਟੈਂਟ ਜੇਲ੍ਹ ਸੁਪਰਡੰਟ ਸਸਪੈਂਡ,ਨਾਭਾ: ਨਾਭਾ ਦੀ ਜੇਲ੍ਹ ਵਿਚ ਬਰਗਾੜੀ ਬੇਅਦਬੀ ਕਾਂਡ ਦੇ ਮੁਲਜ਼ਮ ਦੇ ਕਤਲ ਤੋਂ ਬਾਅਦ ਅਸਿਸਟੈਂਟ ਜੇਲ੍ਹ ਸੁਪਰਡੰਟ ਅਜਮੇਰ ਸਿੰਘ, ਜੇਲ੍ਹ ਵਾਰਡਨ ਅਮਨ ਗਿਰੀ ਅਤੇ ਮੇਜਰ ਸਿੰਘ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ ਅਤੇ ਨਾਲ ਹੀ ਲਾਲ ਸਿੰਘ ਦੇ ਕਰਮਚਾਰੀ ਨੂੰ ਵੀ ਸਸਪੈਂਡ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਪੰਜਾਬ ਦੇ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਨੇ ਜੇਲ੍ਹ ਸੁਪਰਡੰਟ ਬਲਕਾਰ ਸਿੰਘ ਖਿਲਾਫ ਵੀ ਕਾਰਵਾਈ ਕਰਨ ਦੀ ਸਿਫਾਰਸ਼ ਕੀਤੀ ਹੈ। ਸੂਤਰਾਂ ਮੁਤਾਬਕ ਆਉਣ ਵਾਲੇ ਸਮੇਂ 'ਚ ਹੋਰ ਵੀ ਜੇਲ ਅਧਿਕਾਰੀਆਂ ਦੀ ਸਸਪੈਂਸ਼ਨ ਹੋ ਸਕਦੀ ਹੈ। ਹੋਰ ਪੜ੍ਹੋ: ਪੁਲਵਾਮਾ ‘ਚ IED ਧਮਾਕੇ ਨਾਲ ਫ਼ੌਜੀ ਕਾਫਲੇ ’ਤੇ ਹੋਏ ਹਮਲੇ 'ਚ 2 ਜਵਾਨ ਹੋਏ ਸ਼ਹੀਦ, 7 ਜ਼ੇਰੇ ਇਲਾਜ ਇਸ ਤੋਂ ਇਲਾਵਾ ਪੰਜਾਬ ਦੇ ਮੁੱਖ ਮੰਤਰੀ ਨੇ ਇਸ ਸਬੰਧੀ ਜਾਂਚ ਦੇ ਹੁਕਮ ਜਾਰੀ ਕਰ ਦਿੱਤੇ ਹਨ ਤੇ ਇਸ ਦਾ ਜ਼ਿੰਮਾ ਏਡੀਜੀਪੀ ਰੋਹਿਤ ਚੌਧਰੀ ਨੂੰ ਸੌਂਪਿਆ ਗਿਆ ਹੈ। ਕੈਪਟਨ ਨੇ ਇਸ ਸਬੰਧੀ ਰਿਪੋਰਟ ਤਿੰਨ ਦਿਨਾਂ ਅੰਦਰ ਮੰਗੀ ਹੈ। ਜ਼ਿਕਰਯੋਗ ਹੈ ਕਿ ਦੋ ਕੈਦੀਆਂ ਨੇ ਜੇਲ੍ਹ 'ਚ ਬੰਦ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਸਿਰ 'ਤੇ ਲੋਹੇ ਦੀਆਂ ਰਾਡਾਂ ਮਾਰ ਕੇ ਕਤਲ ਕਰ ਦਿੱਤਾ। -PTC News


Top News view more...

Latest News view more...