Mon, Dec 22, 2025
Whatsapp

ਕਰਜ਼ੇ ਦੇ ਦੈਂਤ ਨੇ ਨਿਗਲਿਆ ਇੱਕ ਹੋਰ ਕਿਸਾਨ, ਪਿੰਡ 'ਚ ਸੋਗ ਦੀ ਲਹਿਰ

Reported by:  PTC News Desk  Edited by:  Jashan A -- January 21st 2020 08:54 PM
ਕਰਜ਼ੇ ਦੇ ਦੈਂਤ ਨੇ ਨਿਗਲਿਆ ਇੱਕ ਹੋਰ ਕਿਸਾਨ, ਪਿੰਡ 'ਚ ਸੋਗ ਦੀ ਲਹਿਰ

ਕਰਜ਼ੇ ਦੇ ਦੈਂਤ ਨੇ ਨਿਗਲਿਆ ਇੱਕ ਹੋਰ ਕਿਸਾਨ, ਪਿੰਡ 'ਚ ਸੋਗ ਦੀ ਲਹਿਰ

ਕਰਜ਼ੇ ਦੇ ਦੈਂਤ ਨੇ ਨਿਗਲਿਆ ਇੱਕ ਹੋਰ ਕਿਸਾਨ, ਪਿੰਡ 'ਚ ਸੋਗ ਦੀ ਲਹਿਰ,ਨਾਭਾ: ਪੰਜਾਬ 'ਚ ਖੁਦਕੁਸ਼ੀਆਂ ਦਾ ਕਹਿਰ ਲਗਾਤਾਰ ਜਾਰੀ ਹੈ।ਆਏ ਦਿਨ ਪੰਜਾਬ ਦੇ ਅੰਨਦਾਤਾ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਆਪਣੇ ਆਪ ਨੂੰ ਮੌਤ ਦੇ ਘਾਟ ਉਤਾਰ ਰਹੇ ਹਨ। ਅਜਿਹਾ ਹੀ ਇੱਕ ਇੱਕ ਹੋਰ ਮਾਮਲਾ ਨਾਭਾ ਦੇ ਪਿੰਡ ਗੁਣੀਕੇ ਤੋਂ ਸਾਹਮਣੇ ਆਇਆ ਹੈ, ਜਿਥੇ ਕਰਜ਼ੇ ਦੀ ਮਾਰ ਨਾ ਝੱਲਦੇ ਹੋਏ ਕਿਸਾਨ ਨੇ ਖ਼ੁਦਕੁਸ਼ੀ ਕਰ ਲਈ। Moga Suicideਮ੍ਰਿਤਕ ਦੀ ਪਹਿਚਾਣ ਸੁਖਚੈਨ ਸਿੰਘ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਸੁਖਚੈਨ ਸਿੰਘ ਦੀ ਪਤਨੀ ਦੀ ਤਕਰੀਬਨ 2 ਸਾਲ ਪਹਿਲਾ ਮੌਤ ਹੋ ਚੁੱਕੀ ਹੈ ਅਤੇ ਉਸ ਦੇ 2 ਨਾਬਾਲਗ ਬੱਚੇ ਹਨ। ਹੋਰ ਪੜ੍ਹੋ: ਨਹੀਂ ਰੁਕ ਰਿਹਾ ਨਸ਼ਿਆਂ ਦਾ ਕਹਿਰ, ਓਵਰਡੋਜ਼ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਸੁਖਚੈਨ ਸਿੰਘ ਪਿਛਲੇ ਕੁਝ ਦਿਨਾਂ ਤੋ ਕਰਜੇ ਦੀ ਮਾਰ ਹੇਠ ਹੋਣ ਕਾਰਨ ਚੁੱਪ ਚਾਪ ਰਹਿੰਦਾ ਸੀ ਬੀਤੀ ਰਾਤ ਉਸ ਨੇ ਖੇਤਾਂ ਵਿੱਚ ਕਰਜੇ ਦਾ ਬੋਝ ਨਾ ਝੱਲਦੇ ਹੋਏ ਜਹਿਰੀਲੀ ਦਵਾਈ ਪੀ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ ਜਿਸ ਨੂੰ ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਘੋਸਿਤ ਕਰ ਦਿੱਤਾ। ਪਿੰਡ ਦੇ ਵਸਨੀਕਾ ਵੱਲੋਂ ਸਰਕਾਰ ਨੂੰ ਪਰਿਵਾਰ ਦੀ ਵਿੱਤੀ ਮਦਦ ਕਰਨ ਦੀ ਮੰਗ ਵੀ ਕੀਤੀ ਗਈ ਹੈ। -PTC News


Top News view more...

Latest News view more...

PTC NETWORK
PTC NETWORK