ਨਾਭਾ ਦੀ ਨਿਊ ਜ਼ਿਲ੍ਹਾ ਜੇਲ੍ਹ ‘ਚ ਹਵਾਲਾਤੀ ਵੱਲੋਂ ਖ਼ੁਦਕੁਸ਼ੀ

nabha

ਨਾਭਾ ਦੀ ਨਿਊ ਜ਼ਿਲ੍ਹਾ ਜੇਲ੍ਹ ‘ਚ ਹਵਾਲਾਤੀ ਵੱਲੋਂ ਖ਼ੁਦਕੁਸ਼ੀ,ਨਾਭਾ: ਨਾਭਾ ਦੀ ਨਿਊ ਜ਼ਿਲ੍ਹਾ ਜੇਲ੍ਹ ‘ਚ ਅੱਜ ਉਸ ਸਮੇਂ ਸਨਸਨੀ ਫੈਲ ਗਈ, ਜਦੋਂ ਇਥੇ ਇੱਕ ਹਵਾਲਾਤੀ ਵੱਲੋਂ ਖ਼ੁਦਕੁਸ਼ੀ ਕਰ ਲਈ ਗਈ। ਮ੍ਰਿਤਕ ਦੀ ਪਹਿਚਾਣ ਕਰਨੈਲ ਸਿੰਘ ਉਮਰ 66 ਸਾਲ ਫਤਹਿਗੜ੍ਹ ਜ਼ਿਲ੍ਹੇ ਦੇ ਪਿੰਡ ਭਲਮਾਜਰਾ ਵਜੋਂ ਹੋਈ ਹੈ।

nabhaਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ‘ਤੇ 376 ਦਾ ਮਾਮਲਾ ਸਦਰ ਪੁਲਿਸ ਸਰਹੰਦ ਵੱਲੋਂ ਕੀਤਾ ਗਿਆ ਸੀ ਤੇ ਉਹ ਨਾਭਾ ਜੇਲ੍ਹ ‘ਚ ਬੰਦ ਸੀ। ਇਸ ਘਟਨਾ ਤੋਂ ਬਾਅਦ ਪਰਿਵਾਰ ‘ਚ ਸੋਗ ਦੀ ਲਹਿਰ ਦੌੜ ਗਈ।

ਹੋਰ ਪੜ੍ਹੋ: ਲੁਧਿਆਣਾ ਗੋਲੀਕਾਂਡ ਮਾਮਲਾ: ਸਿਵਲ ਹਸਪਤਾਲ’ ਪੁੱਜੇ ਜੇਲ੍ਹ ਮੰਤਰੀ, ਲੋਕਾਂ ਵਲੋਂ ਪ੍ਰਦਰਸ਼ਨ

nabhaਪਰਿਵਾਰਿਕ ਮੈਬਰਾਂ ਵੱਲੋਂ ਦੋਸ਼ ਲਗਾਏ ਜਾ ਰਹੇ ਹਨ ਕਿ ਕਰਨੈਲ ਸਿੰਘ ਨਿਰਦੋਸ਼ ਸਨ, ਜਿਨ੍ਹਾਂ ਨੂੰ ਰੰਜਿਸ਼ ਦੇ ਕਾਰਨ ਬਲਾਤਕਾਰ ਦੇ ਝੂਠੇ ਆਰੋਪਾਂ ਦੇ ਤਹਿਤ ਫਸਾਇਆ ਗਿਆ ਸੀ, ਜਿਸ ਕਾਰਨ ਉਸ ਨੇ ਤੰਗ ਆ ਕੇ ਆਤਮਹੱਤਿਆ ਕਰ ਲਈ ਹੈ। ਉਧਰ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

-PTC News