Sat, Apr 20, 2024
Whatsapp

ਨਾਭਾ-ਭਾਦਸੋਂ ਰੋਡ 'ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, ਭੈਣ ਨੂੰ ਲੋਹੜੀ ਦੇਣ ਜਾ ਰਹੇ ਭਰਾ-ਮਾਂ ਦੀ ਮੌਤ

Written by  Jashan A -- January 13th 2019 05:47 PM
ਨਾਭਾ-ਭਾਦਸੋਂ ਰੋਡ 'ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, ਭੈਣ ਨੂੰ ਲੋਹੜੀ ਦੇਣ ਜਾ ਰਹੇ ਭਰਾ-ਮਾਂ ਦੀ ਮੌਤ

ਨਾਭਾ-ਭਾਦਸੋਂ ਰੋਡ 'ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, ਭੈਣ ਨੂੰ ਲੋਹੜੀ ਦੇਣ ਜਾ ਰਹੇ ਭਰਾ-ਮਾਂ ਦੀ ਮੌਤ

ਨਾਭਾ-ਭਾਦਸੋਂ ਰੋਡ 'ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, ਭੈਣ ਨੂੰ ਲੋਹੜੀ ਦੇਣ ਜਾ ਰਹੇ ਭਰਾ-ਮਾਂ ਦੀ ਮੌਤ,ਨਾਭਾ: ਸੂਬੇ ‘ਚ ਲਗਾਤਾਰ ਸੜਕ ਹਾਦਸਿਆਂ ਦੀਆਂ ਘਟਨਾਵਾਂ ‘ਚ ਵਾਧਾ ਹੋ ਰਿਹਾ ਹੈ, ਜਿਸ ਕਾਰਨ ਹੁਣ ਤੱਕ ਅਨੇਕਾਂ ਹੀ ਲੋਕਾਂ ਨੇ ਇਹਨਾਂ ਹਾਦਸਿਆਂ ‘ਚ ਆਪਣੀਆਂ ਜਾਨਾ ਗਵਾ ਚੁੱਕੇ ਹਨ। [caption id="attachment_240050" align="aligncenter" width="300"]road accident ਨਾਭਾ-ਭਾਦਸੋਂ ਰੋਡ 'ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, ਭੈਣ ਨੂੰ ਲੋਹੜੀ ਦੇਣ ਜਾ ਰਹੇ ਭਰਾ-ਮਾਂ ਦੀ ਮੌਤ[/caption] ਅਜਿਹੀ ਹੀ ਇੱਕ ਘਟਨਾ ਨਾਭਾ ਭਾਦਸੋਂ ਰੋਡ 'ਤੇ ਵਾਪਰੀ ਹੈ, ਜਿਥੇ ਇਨੋਵਾ ਕਾਰ ਅਤੇ ਮੋਟਰਸਾਈਕਲ ਵਿਚਕਾਰ ਟੱਕਰ ਹੋ ਗਈ। ਮੋਟਰਸਾਈਕਲ ਸਵਾਰ ਮਾਂ ਅਤੇ ਪੁੱਤਰ ਦੀ ਮੌਕੇ 'ਤੇ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਮਾਂ ਅਤੇ ਪੁੱਤਰ ਆਪਣੀ ਲੜਕੀ ਨੂੰ ਉਸ ਦੇ ਘਰ ਲੋਹੜੀ ਦੇਣ ਜਾ ਰਹੇ ਸਨ।ਇਸ ਘਟਨਾ ਦਾ ਪਤਾ ਚੱਲਦਿਆਂ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ਤੇ ਘਟਨਾ ਸਥਾਨ ਦਾ ਜਾਇਜਾ ਲੈਂਦਿਆਂ ਕਾਰਵਾਈ ਸ਼ੁਰੂ ਕਰ ਦਿੱਤੀ। [caption id="attachment_240051" align="aligncenter" width="255"]road accident ਨਾਭਾ-ਭਾਦਸੋਂ ਰੋਡ 'ਤੇ ਵਾਪਰਿਆ ਦਰਦਨਾਕ ਸੜਕ ਹਾਦਸਾ, ਭੈਣ ਨੂੰ ਲੋਹੜੀ ਦੇਣ ਜਾ ਰਹੇ ਭਰਾ-ਮਾਂ ਦੀ ਮੌਤ[/caption] ਪੁਲਿਸ ਜਾਂਚ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੋਟਰਸਾਈਕਲ ਸਵਾਰ ਮਾਂ ਅਤੇ ਪੁੱਤਰ ਆਪਣੀ ਲੜਕੀ ਨੂੰ ਉਸ ਦੇ ਘਰ ਲੋਹੜੀ ਦੇਣ ਜਾ ਰਹੇ ਸਨ, ਜਿੰਨ੍ਹਾਂ ਦੀ ਸੜਕ ਹਾਦਸੇ 'ਚ ਮੌਤ ਹੋ ਗਈ। ਫਿਲਹਾਲ ਪੁਲਸ ਨੇ ਦੋਵੇਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਹਸਪਤਾਲ ਭੇਜ ਦਿੱਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਘਟਨਾ ਦਾ ਜਾਇਜਾ ਲੈਂਦੇ ਹੋਏ ਟੀਮ ਨੇ ਕਰਵਾਈ ਸ਼ੁਰੂ ਕਰ ਦਿੱਤੀ ਹੈ। -PTC News


Top News view more...

Latest News view more...