ਰੋਜ਼ੀ ਰੋਟੀ ਦੀ ਤਲਾਸ਼ ‘ਚ ਕੈਨੇਡਾ ਗਏ ਪੰਜਾਬੀ ਨੌਜਵਾਨ ਨਾਲ ਵਾਪਰੀ ਵੱਡੀ ਘਟਨਾ

Nabha young Boy Vishal Sharma Canada Death

ਰੋਜ਼ੀ ਰੋਟੀ ਦੀ ਤਲਾਸ਼ ‘ਚ ਕੈਨੇਡਾ ਗਏ ਪੰਜਾਬੀ ਨੌਜਵਾਨ ਨਾਲ ਵਾਪਰੀ ਵੱਡੀ ਘਟਨਾ:ਨਾਭਾ : ਪੰਜਾਬ ਦੇ ਨੌਜਵਾਨ ਆਪਣੇ ਚੰਗੇ ਭਵਿੱਖ ਲਈ ਅਤੇ ਆਪਣੇ ਪਰਿਵਾਰ ਦੇ ਵਧੀਆ ਗੁਜ਼ਾਰੇ ਲਈ ਵਿਦੇਸ਼ਾਂ ਵਿੱਚ ਪੜ੍ਹਾਈ ਕਰਨ ਜਾਂਦੇ ਹਨ ,ਜਿੱਥੇ ਜਾ ਕੇ ਉਹ ਪੜ੍ਹਾਈ ਦੇ ਨਾਲ -ਨਾਲ ਕੰਮ ਵੀ ਕਰਦੇ ਹਨ ਤਾਂ ਜੋ ਉਹ ਆਪਣੇ ਪੈਰਾਂ ‘ਤੇ ਖੜ੍ਹੇ ਹੋ ਸਕਣ ਪਰ ਹੁਣ ਦਿਨੋਂ ਦਿਨ ਪੰਜਾਬੀ ਨੌਜਵਾਨਾਂ ਦੇ ਨਾਲ ਵਿਦੇਸ਼ੀ ਧਰਤੀ ‘ਤੇ ਮੰਦਭਾਗੀ ਘਟਨਾਵਾਂ ਵਾਪਰ ਰਹੀਆਂ ਹਨ।ਇਨ੍ਹਾਂ ਮੰਦਭਾਗੀਆਂ ਘਟਨਾਵਾਂ ਨੇ ਕਈ ਘਰਾਂ ਦੇ ਚਿਰਾਗ ਬੁਝਾ ਦਿੱਤੇ ਹਨ।Nabha young Boy Vishal Sharma Canada Death ਹੁਣ ਨਾਭਾ ਦੇ ਇੱਕ ਨੌਜਵਾਨ ਦੀ ਕੈਨੇਡਾ ਵਿੱਚ ਮੌਤ ਹੋ ਗਈ ਹੈ ,ਜੋ ਪੜ੍ਹਾਈ ਦੇ ਜ਼ਰੀਏ ਰੋਟੀ ਰੋਜ਼ੀ ਤੇ ਚੰਗਾ ਭਵਿੱਖ ਬਣਾਉਣ ਦੀ ਤਲਾਸ਼ ‘ਚ ਕੈਨੇਡਾ ਗਿਆ ਸੀ।ਜਾਣਕਾਰੀ ਅਨੁਸਾਰ ਨਾਭਾ ਤੋਂ ਵਿਸ਼ਾਲ ਸ਼ਰਮਾ ਨਾਂਅ ਦਾ ਇੱਕ ਨੌਜਵਾਨ ਇੱਕ ਸਾਲ ਪਹਿਲਾ ਕੈਨੇਡਾ ਪੜਨ ਲਈ ਗਿਆ ਸੀ।Nabha young Boy Vishal Sharma Canada Death ਦੱਸਿਆ ਜਾਂਦਾ ਹੈ ਕਿ ਉਸਦੇ ਪਰਿਵਾਰ ਨੇ ਆਪਣੇ ਲੜਕੇ ਨੂੰ ਵਿਦੇਸ਼ ਭੇਜਣ ਲਈ 8 ਲੱਖ ਦਾ ਕਰਜ਼ਾ ਚੁੱਕਿਆ ਸੀ।ਇਸ ਦਰਮਿਆਨ ਬੀਤੀ ਰਾਤ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਜਦੋਂ ਕੈਨੇਡਾ ਪੁਲਿਸ ਨੇ ਉਨ੍ਹਾਂ ਨੂੰ ਫ਼ੋਨ ਕਰ ਕੇ ਦੱਸਿਆ ਕਿ ਤੁਹਾਡੇ ਲੜਕੇ ਦੀ ਮੌਤ ਹੋ ਚੁੱਕੀ ਹੈ।ਇਸ ਖ਼ਬਰ ਤੋਂ ਬਾਅਦ ਪਰਿਵਾਰ ਅਤੇ ਇਲਾਕੇ ਵਿੱਚ ਮਾਤਮ ਛਾਅ ਗਿਆ।Nabha young Boy Vishal Sharma Canada Death ਮ੍ਰਿਤਕ ਨੌਜਵਾਨ ਦੇ ਪਰਿਵਾਰ ਨੇ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਲੜਕੇ ਦੀ ਮ੍ਰਿਤਕ ਦੇਹ ਨੂੰ ਛੇਤੀ ਤੋਂ ਛੇਤੀ ਭਾਰਤ ਭੇਜਿਆ ਜਾਵੇ ਤਾਂ ਜੋ ਆਪਣੇ ਲੜਕੇ ਦਾ ਅੰਤਿਮ ਸਸਕਾਰ ਕਰ ਸਕਣ।
-PTCNews