Fri, Apr 19, 2024
Whatsapp

ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸਬੰਧੀ ਸੁਲਤਾਨਪੁਰ ਲੋਧੀ ਤੋਂ ਬਟਾਲਾ ਲਈ ਵਿਸ਼ਾਲ ਨਗਰ ਕੀਰਤਨ ਆਰੰਭ

Written by  Shanker Badra -- September 04th 2019 02:05 PM -- Updated: September 04th 2019 02:14 PM
ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸਬੰਧੀ ਸੁਲਤਾਨਪੁਰ ਲੋਧੀ ਤੋਂ ਬਟਾਲਾ ਲਈ ਵਿਸ਼ਾਲ ਨਗਰ ਕੀਰਤਨ ਆਰੰਭ

ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸਬੰਧੀ ਸੁਲਤਾਨਪੁਰ ਲੋਧੀ ਤੋਂ ਬਟਾਲਾ ਲਈ ਵਿਸ਼ਾਲ ਨਗਰ ਕੀਰਤਨ ਆਰੰਭ

ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸਬੰਧੀ ਸੁਲਤਾਨਪੁਰ ਲੋਧੀ ਤੋਂ ਬਟਾਲਾ ਲਈ ਵਿਸ਼ਾਲ ਨਗਰ ਕੀਰਤਨ ਆਰੰਭ:ਸੁਲਤਾਨਪੁਰ ਲੋਧੀ : ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 532 ਵਾਂ ਵਿਆਹ ਪੁਰਬ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਜਿਸ ਦੇ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਨਗਰ ਕੀਰਤਨ ਆਰੰਭ ਹੋਇਆ ਹੈ। ਇਹ ਨਗਰ ਕੀਰਤਨ ਅੱਜ ਰਾਤ ਬਟਾਲਾ ਵਿਖੇ ਪਹੁੰਚੇਗਾ। ਇਸ ਦੌਰਾਨ ਵੱਖ-ਵੱਖ ਪੜਾਵਾਂ ‘ਤੇ ਨਗਰ ਕੀਰਤਨ ਦਾ ਸੰਗਤਾਂ ਵਲੋਂ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ। [caption id="attachment_336158" align="aligncenter" width="300"]Nagar Kirtan begins from Sultanpur Lodhi to Batala on the marriage anniversary of Sri Guru Nanak Dev Ji
ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸਬੰਧੀ ਸੁਲਤਾਨਪੁਰ ਲੋਧੀ ਤੋਂ ਬਟਾਲਾ ਲਈ ਵਿਸ਼ਾਲ ਨਗਰ ਕੀਰਤਨ ਆਰੰਭ[/caption] ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ ਖਾਲਸਾਈ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾ ਰਿਹਾ ਹੈ। ਇਸ ਸਮਾਗਮ ਵਿਚ ਲੱਖਾਂ ਦੀ ਗਿਣਤੀ ਵਿਚ ਸਿੱਖ ਸੰਗਤ ਨੇ ਸ਼ਿਰਕਤ ਕਰਕੇ ਆਪਣੀ ਹਾਜ਼ਰੀ ਲਗਵਾਈ ਅਤੇ ਵਾਹਿਗੁਰੂ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਗੁਰਦੁਆਰਾ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੋਂ ਪੰਜ ਪਿਆਰਿਆਂ ਦੀ ਅਗਵਾਈ ‘ਚ ਕੱਢੇ ਗਏ ਨਗਰ ਕੀਰਤਨ ਦੀ ਝਲਕ ਦੇਖਦਿਆਂ ਹੀ ਬਣਦੀ ਸੀ। [caption id="attachment_336157" align="aligncenter" width="300"]Nagar Kirtan begins from Sultanpur Lodhi to Batala on the marriage anniversary of Sri Guru Nanak Dev Ji
ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸਬੰਧੀ ਸੁਲਤਾਨਪੁਰ ਲੋਧੀ ਤੋਂ ਬਟਾਲਾ ਲਈ ਵਿਸ਼ਾਲ ਨਗਰ ਕੀਰਤਨ ਆਰੰਭ[/caption] ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ 'ਚ ਬਾਬਾ ਨਾਨਕ ਦੀ ਬਰਾਤ 'ਚ ਹਾਥੀ, ਘੋੜਿਆਂ ਸਮੇਤ ਹਜ਼ਾਰਾਂ ਦੀ ਗਿਣਤੀ 'ਚ ਸੰਗਤਾਂ ਸ਼ਾਮਲ ਹੋਈਆਂ ਹਨ। ਇਸ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਫੁੱਲਾਂ ਨਾਲ ਸਜੀ ਪਾਲਕੀ 'ਚ ਸੁਸ਼ੋਭਿਤ ਕੀਤਾ ਗਿਆ ਹੈ ਅਤੇ ਥਾਂ-ਥਾਂ ਲੰਗਰ ਲਗਾਏ ਗਏ ਹਨ। ਇਸ ਸਾਲ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਹੋਣ ਕਾਰਨ ਬਾਬੇ ਨਾਨਕ ਦੇ ਵਿਆਹ ਨੂੰ ਲੈ ਕੇ ਸੰਗਤਾਂ 'ਚ ਭਾਰੀ ਉਤਸ਼ਾਹ ਹੈ। [caption id="attachment_336159" align="aligncenter" width="300"]Nagar Kirtan begins from Sultanpur Lodhi to Batala on the marriage anniversary of Sri Guru Nanak Dev Ji
ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸਬੰਧੀ ਸੁਲਤਾਨਪੁਰ ਲੋਧੀ ਤੋਂ ਬਟਾਲਾ ਲਈ ਵਿਸ਼ਾਲ ਨਗਰ ਕੀਰਤਨ ਆਰੰਭ[/caption] ਦੱਸ ਦੇਈਏ ਕਿ ਜਦੋਂ ਬਾਬਾ ਨਾਨਕ ਅਤੇ ਮਾਤਾ ਸੁਲੱਖਣੀ ਦੇ ਫੇਰਿਆਂ ਦਾ ਸਮਾਂ ਆਇਆ ਤਾਂ ਫੇਰਿਆਂ ਦੇ ਲਈ ਵੇਦੀ ਅਤੇ ਹਵਨ ਕੁੰਡ ਤਿਆਰ ਕੀਤਾ ਗਿਆ ਪਰ ਬਰਾਤ ਦੇ ਨਾਲ ਆਏ ਪੰਡਤ ਹਰਦਿਆਲ ਨੇ ਲੜਕੀ ਵਾਲਿਆਂ ਦੇ ਪੰਡਤ ਨੂੰ ਦੱਸਿਆ ਕਿ ਗੁਰੂ ਨਾਨਕ ਜੀ ਨੇ ਅੱਗ ਦੁਆਲੇ ਫੇਰੇ ਲੈਣ ਤੋਂ ਮਨ੍ਹਾ ਕਰ ਦਿੱਤਾ ਹੈ। ਪੰਡਤ ਹਰਦਿਆਲ ਨੇ ਲੜਕੀ ਵਾਲਿਆਂ ਨੂੰ ਦੱਸਿਆ ਕਿ ਲਾੜਾ ਪੁਰਾਤਨ ਰੀਤੀ ਰਿਵਾਜ਼ਾਂ ਅਨੁਸਾਰ ਵਿਆਹ ਨਹੀਂ ਕਰਵਾਉਣਗੇ। ਜਿਸ ਮਗਰੋਂ ਇਕ ਥੜਾ ਬਣਾਇਆ ਗਿਆ, ਇਸ ਥੜੇ ‘ਤੇ ਇਕ ਚੌਕੀ ਰੱਖੀ ਗਈ, ਜਿਸ ‘ਤੇ ਮੂਲਮੰਤਰ ਲਿਖਿਆ ਹੋਇਆ ਸੀ। ਗੁਰੂ ਨਾਨਕ ਜੀ ਨੇ ਮਾਤਾ ਸੁਲੱਖਣੀ ਨਾਲ ਮੂਲਮੰਤਰ ਦੇ ਫੇਰੇ ਲਏ ਸਨ ,ਜਿਸ ਕਰਕੇ ਉਦੋਂ ਦਾ ਬਣਾਇਆ ਗਿਆ ਥੜ੍ਹਾ ਅੱਜ ਵੀ ਗੁਰਦੁਆਰਾ ਸ੍ਰੀ ਡੇਰਾ ਸਾਹਿਬ ‘ਚ ਆਪਣੇ ਮੂਲਰੂਪ ‘ਚ ਮੌਜੂਦ ਹੈ। [caption id="attachment_336158" align="aligncenter" width="300"]Nagar Kirtan begins from Sultanpur Lodhi to Batala on the marriage anniversary of Sri Guru Nanak Dev Ji
ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸਬੰਧੀ ਸੁਲਤਾਨਪੁਰ ਲੋਧੀ ਤੋਂ ਬਟਾਲਾ ਲਈ ਵਿਸ਼ਾਲ ਨਗਰ ਕੀਰਤਨ ਆਰੰਭ[/caption]

ਦੱਸਿਆ ਜਾਂਦਾ ਹੈ ਕਿ ਜਦੋਂ ਬਾਬੇ ਨਾਨਕ ਦੀ ਬਰਾਤ ਠਹਿਰਾਈ ਗਈ ਸੀ ਤਾਂ ਉਸ ਵੇਲੇ ਬਾਰਸ਼ ਹੋ ਰਹੀ ਸੀ ਅਤੇ ਗੁਰੂ ਨਾਨਕ ਦੇਵ ਜੀ ਕੰਧ ਦੇ ਨੇੜੇ ਬੈਠ ਗਏ। ਉਸ ਸਮੇਂ ਇੱਕ ਬਜ਼ੁਰਗ ਔਰਤ ਨੇ ਕੰਧ ਦੀ ਖਸਤਾ ਹਾਲਤ ਵੱਲ ਇਸ਼ਾਰਾ ਕਰਦਿਆਂ ਉਸ ਨੂੰ ਕਿਹਾ ਕਿ ਉਹ ਉਸ ਥਾਂ ਤੋਂ ਉੱਠ ਜਾਣ ਨਹੀਂ ਤਾਂ ਕੰਧ ਉਸ ਦੇ ਉੱਤੇ ਡਿੱਗ ਪਵੇ ਤਾਂ ਗੁਰੂ ਨਾਨਕ ਦੇਵ ਜੀ ਨੇ ਕਿਹਾ ਕਿ ਇਹ ਕੰਧ ਯੁਗਾਂ-ਯੁਗਾਂ ਤੱਕ ਕਾਇਮ ਰਹੇਗੀ।
ਜਿਸ ਤੋਂ ਬਾਅਦ ਉਹ ਕੱਚੀ ਕੰਧ ਅੱਜ ਵੀ ਗੁਰਦੁਆਰਾ ਸ੍ਰੀ ਕੰਧ ਸਾਹਿਬ ਵਿਖੇ ਸ਼ੀਸ਼ੇ ਫਰੇਮ 'ਚ ਸੁਰੱਖਿਅਤ ਹੈ। ਇਸੇ ਕਾਰਨ ਗੁਰਦੁਆਰਾ ਸਾਹਿਬ ਦਾ ਨਾਂ ਕੰਧ ਸਾਹਿਬ ਰੱਖਿਆ ਗਿਆ।
-PTCNews

Top News view more...

Latest News view more...