Sat, Apr 20, 2024
Whatsapp

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

Written by  Shanker Badra -- January 26th 2021 06:43 PM
ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ : ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ, ਜਿਸ ਦੀ ਆਰੰਭਤਾ ਅਰਦਾਸ ਨਾਲ ਹੋਈ। ਇਸ ਮੌਕੇ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਅਤੇ ਨਗਾਰਚੀ ਸਿੰਘਾਂ ਨੂੰ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਹੈੱਡ ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਸਿਰੋਪਾਓ ਦੇ ਕੇ ਨਿਵਾਜਿਆ। ਪੜ੍ਹੋ ਹੋਰ ਖ਼ਬਰਾਂ : ਹੁਣ ਦਿੱਲੀ ਦੇ ਕੁੱਝ ਇਲਾਕਿਆਂ 'ਚ ਬੰਦ ਰਹੇਗੀ ਇੰਟਰਨੈੱਟ ਸੇਵਾਵਾਂ ,ਹਾਲਾਤ ਤਣਾਅਪੂਰਨ  [caption id="attachment_469535" align="aligncenter" width="300"]Nagar Kirtan decorated from Sri Akal Takht Sahib on the birth anniversary of Shaheed Baba Deep Singh Ji ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ[/caption] ਆਰੰਭਤਾ ਸਮੇਂ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸੁਨਿਹਰੀ ਪਾਲਕੀ ਸਾਹਿਬ ਵਿਚ ਸੁਸ਼ੋਭਿਤ ਕੀਤਾ ਅਤੇ ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਤਾਬਿਆ ਬੈਠ ਚੌਰ ਸਾਹਿਬ ਦੀ ਸੇਵਾ ਵੀ ਨਿਭਾਈ। ਨਗਰ ਕੀਰਤਨ ਦੌਰਾਨ ਵੱਖ-ਵੱਖ ਧਾਰਮਿਕ ਸਭਾ-ਸੁਸਾਇਟੀਆਂ ਦੇ ਨੁਮਾਇੰਦੇ ਵੀ ਵੱਡੀ ਗਿਣਤੀ ਵਿਚ ਮੌਜੂਦ ਸਨ। [caption id="attachment_469532" align="aligncenter" width="300"]Nagar Kirtan decorated from Sri Akal Takht Sahib on the birth anniversary of Shaheed Baba Deep Singh Ji ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ[/caption] ਇਸ ਤੋਂ ਇਲਾਵਾ ਗਤਕਾ ਤੇ ਬੈਂਡ ਪਾਰਟੀਆਂ ਨੇ ਵੀ ਭਰਵੀਂ ਸ਼ਮੂਲੀਅਤ ਕੀਤੀ, ਜਦਕਿ ਕਾਰਸੇਵਾ ਵਾਲੇ ਮਹਾਂਪੁਰਖਾਂ ਅਤੇ ਸੰਗਤਾਂ ਨੇ ਕਈ ਪ੍ਰਕਾਰ ਦੇ ਲੰਗਰ ਲਗਾਏ ਹੋਏ ਸਨ । ਨਗਰ ਕੀਰਤਨ ਦਾ ਚੌਂਕ ਘੰਟਾ ਘਰ, ਜਲ੍ਹਿਆਂ ਵਾਲਾ ਬਾਗ, ਲੱਕੜ ਮੰਡੀ, ਸੁਲਤਾਨਵਿੰਡ ਗੇਟ, ਪਾਣੀ ਵਾਲੀ ਟੈਂਕੀ, ਸਵਰਨ ਹਾਊਸ, ਗੋਲਡਨ ਕਲਾਥ ਮਾਰਕੀਟ, ਸੁਲਤਾਨਵਿੰਡ ਰੋਡ, ਤੇਜ ਨਗਰ ਚੌਕ, ਬਜ਼ਾਰ ਸ਼ਹੀਦ ਊਧਮ ਸਿੰਘ ਨਗਰ, ਕੋਟ ਮਾਹਣਾ ਸਿੰਘ ਤੋਂ ਤਰਨ ਤਾਰਨ ਰੋਡ ਆਦਿ ਵਿਖੇ ਸੰਗਤ ਵੱਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ। [caption id="attachment_469533" align="aligncenter" width="300"]Nagar Kirtan decorated from Sri Akal Takht Sahib on the birth anniversary of Shaheed Baba Deep Singh Ji ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਨਗਰ ਕੀਰਤਨ[/caption] ਪੜ੍ਹੋ ਹੋਰ ਖ਼ਬਰਾਂ : ਦਿੱਲੀ ਦੇ ਲਾਲ ਕਿਲ੍ਹੇ ‘ਤੇ ਲਹਿਰਾਇਆ ਝੰਡਾ  ਨਗਰ ਕੀਰਤਨ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਵਧੀਕ ਹੈੱਡ ਗ੍ਰੰਥੀ ਭਾਈ ਮਲਕੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ, ਅੰਤ੍ਰਿੰਗ ਕਮੇਟੀ ਮੈਂਬਰ ਸ. ਨਵਤੇਜ ਸਿੰਘ ਕਾਉਣੀ, ਸ. ਅਮਰੀਕ ਸਿੰਘ ਸ਼ਾਹਪੁਰ, ਆਦਿ ਮੌਜੂਦ ਸਨ। -PTCNews


Top News view more...

Latest News view more...