ਪੰਜਾਬ

ਬਾਬਾ ਜੀਵਨ ਸਿੰਘ ਦੇ 361ਵੇਂ ਜਨਮਦਿਨ ਨੂੰ ਸਮਰਪਿਤ ਸਜਾਇਆ ਅਲੌਕਿਕ ਨਗਰ ਕੀਰਤਨ

By Riya Bawa -- September 03, 2022 10:26 am -- Updated:September 03, 2022 10:30 am

ਅੰਮ੍ਰਿਤਸਰ: ਰੰਗਰੇਟੇ ਗੁਰੂ ਕੇ ਬੇਟੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ 361 ਵੇਂ ਜਨਮ ਦਿਹਾੜੇ ਨੂੰ ਸਮਰਪਿਤ 23 ਵਾਂ ਚੇਤਨਾ ਮਾਰਚ ਅੱਜ ਸਵੇਰੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਖਾਲਸਾਈ ਜਾਹੋ ਜਲਾਲ ਨਾਲ ਆਰੰਭ ਹੋਇਆ। ਬਾਬਾ ਜੀਵਨ ਸਿੰਘ ਵਿਦਿਅਕ ਅਤੇ ਭਲਾਈ ਟਰੱਸਟ ਚੰਡੀਗੜ੍ਹ ਵਲੋਂ ਆਯੋਜਿਤ ਇਸ ਚੇਤਨਾ ਮਾਰਚ 'ਚ ਸ਼ਬਦੀ ਧੁੰਨਾਂ ਵਜਾਉਂਦੀਆਂ ਬੈਂਡ ਪਾਰਟੀਆਂ, ਗਤਕੇਬਾਜ਼ੀ ਦੇ ਹੈਰਤਅੰਗੇਜ ਜੌਹਰ ਦਿਖਾਉਂਦੀਆਂ ਗੁਰੂ ਦੀਆਂ ਲਾਡਲੀਆਂ ਫੌਜਾਂ, ਸ਼ਬਦੀ ਜੱਥੇ ਅਤੇ ਪੰਜਾਬ, ਹਰਿਆਣਾ, ਯੂ ਪੀ, ਹਿਮਾਚਲ ਪ੍ਰਦੇਸ਼ ਅਤੇ ਅਸਾਮ ਸਮੇਤ ਵੱਖ ਵੱਖ ਸੂਬਿਆ ਦੀਆਂ ਸੰਗਤਾਂ ਵੱਡੀ ਗਿਣਤੀ 'ਚ ਸ਼ਮਿਲ ਹੋਈਆਂ। ਨਗਰ ਕੀਰਤਨ ਦੀ ਆਰੰਭਤਾ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਮਲਕੀਅਤ ਸਿੰਘ, ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ, ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵਿਡ ਅਤੇ ਸੰਸਥਾ ਦੇ ਚੇਅਰਮੈਨ ਜਸਵੰਤ ਸਿੰਘ ਸਮੇਤ ਅਨੇਕਾਂ ਪੰਥਕ ਹਸਤੀਆਂ ਨੇ ਸ਼ਮੂਲੀਅਤ ਕੀਤੀ। ਇਸ ਮੌਕੇ ਬਿਕਰਮ ਮਜੀਠੀਆ ਨੇ ਸਮੂਹ ਸੰਗਤ ਨੂੰ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਦੇ ਜਨਮ ਦਿਹਾੜੇ ਦੀ ਮੁਬਾਰਕਬਾਦ ਦਿੱਤੀ।

nagarkirtan

ਫੁੱਲਾਂ ਨਾਲ ਸਜਾਈ ਹੋਈ ਬਸ 'ਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਅਰਦਾਸ ਉਪਰੰਤ ਆਰੰਭ ਹੋਏ ਇਸ ਨਗਰ ਕੀਰਤਨ ਦਾ ਸੰਗਤਾਂ ਵਲੋਂ ਥਾਂ-ਥਾਂ ਤੇ ਫੁੱਲਾਂ ਦੀ ਵਰਖਾ ਕਰਕੇ ਸ਼ਾਨਦਾਰ ਸਵਾਗਤ ਕੀਤਾ ਗਿਆ।

nagarkirtan

ਇਸ ਮੌਕੇ ਸ਼ਹੀਦ ਬਾਬਾ ਜੀਵਨ ਸਿੰਘ ਵਿਦਿਅਕ ਅਤੇ ਭਲਾਈ ਟਰਸਟ ਦੇ ਚੇਅਰਮੈਨ ਜਸਵੰਤ ਸਿੰਘ ਨੇ ਦਸਿਆ ਕਿ ਬਾਬਾ ਜੀਵਨ ਸਿੰਘ ਨੇ ਦਸ਼ਮ ਪਿਤਾ ਗੁਰੂ ਗੋਬਿੰਦ ਸਿੰਘ ਨਾਲ ਲਗਭਗ ਸਾਰੀਆਂ ਜੰਗਾਂ ਚ ਵੱਧ ਚੜ ਕੇ ਹਿੱਸਾ ਲਿਆ ਅਤੇ ਇਸ ਦੌਰਾਨ ਆਪਣੇ ਸਾਰੇ ਪਰਿਵਾਰ ਦਾ ਬਲੀਦਾਨ ਵੀ ਦਿੱਤਾ। ਇਨ੍ਹਾਂ ਹੀ ਨਹੀਂ ਜਦੋਂ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਨੇ ਦਿੱਲੀ ਦੀ ਚਾਂਦਨੀ ਚੌਂਕ 'ਚ ਮੁਗਲਾਂ ਵਲੋਂ ਉਨ੍ਹਾਂ ਦਾ ਸ਼ੀਸ਼ ਧੜ ਨਾਲੋਂ ਅਲੱਗ ਕਰ ਸ਼ਹੀਦ ਕੀਤੀ ਗਿਆ ਤਾਂ ਬਾਬਾ ਜੀਵਨ ਸਿੰਘ ਆਪਣੀ ਜਿੰਦਗੀ ਦੀ ਪਰਵਾਹ ਨਾ ਕਰਦੇ ਹੋਏ ਗੁਰੂ ਸਾਹਿਬ ਦਾ ਸ਼ੀਸ਼ ਲੈ ਕੇ ਗੁਰੂ ਗੋਬਿੰਦ ਸਿੰਘ ਪਾਸ ਅਨੰਦਪੁਰ ਸਾਹਿਬ ਪਹੁੰਚੇ।


ਇਹ ਵੀ ਪੜ੍ਹੋ: ਮੂਸੇਵਾਲਾ ਕਤਲ ਕਾਂਡ: ਸਚਿਨ ਥਾਪਨ ਨੂੰ ਅਗਲੇ ਹਫ਼ਤੇ ਲਿਆਂਦਾ ਜਾਵੇਗਾ ਭਾਰਤ

ਬਾਬਾ ਜੀਵਨ ਸਿੰਘ ਦੀ ਸੇਵਾਵਾਂ ਤੋਂ ਖੁਸ਼ ਹੁੰਦਿਆਂ ਦਸ਼ਮ ਪਿਤਾ ਨੇ ਬਾਬਾ ਜੀਵਨ ਸਿੰਘ ਨੂੰ ਰੰਗਰੇਟੇ ਗੁਰੂ ਕੇ ਬੇਟੇ ਦੇ ਖਿਤਾਬ ਨਾਲ ਨਿਵਾਜਿਆ। ਜਸਵੰਤ ਸਿੰਘ ਨੇ ਦਸਿਆ ਕਿ ਇਹ 23 ਵਾਂ ਚੇਤਨਾ ਮਾਰਚ ਬਾਬਾ ਜੀਵਨ ਸਿੰਘ ਦੀ ਮਹਾਨ ਸ਼ਹਾਦਤ ਤੋਂ ਸੰਗਤਾਂ ਨੂੰ ਜਾਣੂ ਕਰਵਾਉਂਦਾ ਹੋਇਆ ਵੱਖ ਵੱਖ ਪਿੰਡਾਂ ਸ਼ਹਿਰਾਂ ਚੋ ਹੁੰਦਾ ਹੋਇਆ ਅੱਜ ਰਾਤ ਫਤਹਿਗੜ੍ਹ ਸਾਹਿਬ ਪਹੁੰਚੇਗਾ ਅਤੇ ਰਾਤਰੀ ਵਿਸ਼ਰਾਮ ਤੋਂ ਬਾਅਦ ਕਲ 4 ਸਤੰਬਰ ਦੀ ਸ਼ਾਮ ਸ੍ਰੀ ਅੰਨਦਪੁਰ ਸਾਹਿਬ ਪਹੁੰਚ ਕੇ ਸੰਪਨ ਹੋਵੇਗਾ ਅਤੇ 5 ਸਤੰਬਰ ਨੂੰ ਬਾਬਾ ਜੀਵਨ ਸਿੰਘ ਦੇ ਜਨਮ ਦਿਹਾੜੇ ਮੌਕੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਦੀਵਾਨ ਸਜਾਏ ਜਾਣਗੇ।

nagarkirtan

ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਸਿੱਖ ਕੌਮ ਦੇ ਕੁਰਬਾਨੀਆਂ ਭਰੇ ਇਤਿਹਾਸ ਤੋਂ ਪ੍ਰੇਰਨਾ ਲੈਂਦੇ ਹੋਏ ਨਸ਼ਿਆਂ ਤੇ ਹੋਰ ਅਲਾਮਤਾਂ ਤੋਂ ਦੂਰ ਹੋਈਏ ਅਤੇ ਗੁਰੂ ਦੇ ਲੜ ਲਗੀਏ।

(ਮਨਿੰਦਰ ਸਿੰਘ ਮੋਂਗਾ ਦੀ ਰਿਪੋਰਟ)

-PTC News

  • Share