ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਅਲੌਕਿਕ ਨਗਰ ਕੀਰਤਨ

Nagar Kirtan dedicated to the 551st birth anniversary of Guru Nanak Dev ji
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਅਲੌਕਿਕ ਨਗਰ ਕੀਰਤਨ  

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਅਲੌਕਿਕ ਨਗਰ ਕੀਰਤਨ:ਅੰਮ੍ਰਿਤਸਰ : ਸਿੱਖ ਧਰਮ ਦੇ ਬਾਨੀ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀਦੇ 551ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂਸੰਗਤਾਂ ਦੇ ਸਹਿਯੋਗ ਨਾਲ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸ਼ਰਧਾ ਅਤੇ ਸਤਿਕਾਰ ਸਹਿਤ ਸਜਾਇਆ ਜਾ ਰਿਹਾ ਹੈ। ਇਸ ਦੀ ਅਰੰਭਤਾ ਅਰਦਾਸ ਕੀਤੇ ਜਾਣ ਉਪਰੰਤ ਹੋਈ ਹੈ।ਨਗਰ ਕੀਰਤਨਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਾਵਨ ਛਤਰ ਛਾਇਆ ਹੇਠ ਸਜਾਇਆ ਗਿਆ।

Nagar Kirtan dedicated to the 551st birth anniversary of Guru Nanak Dev ji
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਅਲੌਕਿਕ ਨਗਰ ਕੀਰਤਨ

ਨਗਰ ਕੀਰਤਨ ਵਿਚ ਬੈਂਡ ਪਾਰਟੀਆਂ, ਖਲਾਸਾਈ ਜਾਹੋ ਜਲਾਲ ਦਿਖਾਉਂਦੀਆਂ ਗਤਕਾ ਪਾਰਟੀਆਂ , ਸਭਾ ਸੋਸਾਇਟੀਆਂ, ਸ਼ਬਦੀ ਜਥੇ , ਸ਼੍ਰੋਮਣੀ ਕਮੇਟੀ ਤੇ ਦਰਬਾਰ ਸਾਹਿਬ ਦਾ ਸਟਾਫ ਅਤੇ ਗੁਰੂ ਜਸ ਗਾਇਨ ਕਰਦੀਆਂ ਸੰਗਤਾਂ ਵੱਡੀ ਗਿਣਤੀ ਵਿਚ ਸ਼ਾਮਿਲ ਹੋਈਆਂ। ਸ਼ਹਿਰ ਦੇ ਵੱਖ -ਵੱਖ ਬਜ਼ਾਰਾਂ ਵਿਚੋਂ ਹੁੰਦਾ ਹੋਇਆ ਇਹ ਅਲੌਕਿਕ ਨਗਰ ਕੀਰਤਨ ਦੇਰ ਸ਼ਾਮ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਕੇ ਹੀ ਸਮਾਪਤ ਹੋਵੇਗਾ।

Nagar Kirtan dedicated to the 551st birth anniversary of Guru Nanak Dev ji
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਅਲੌਕਿਕ ਨਗਰ ਕੀਰਤਨ

ਹਾਲਾਂਕਿ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਨਗਰ ਕੀਰਤਨ ਦਾ ਰੂਟ ਸੀਮਿਤ ਕੀਤਾ ਗਿਆ ਸੀ ਅਤੇ ਨਗਰ ਕੀਰਤਨ ਸ੍ਰੀ ਦਰਬਾਰ ਸਾਹਿਬ ਦੇ ਚੌਗਿਰਦੇ ‘ਚ ਪੈਂਦੇ ਬਜ਼ਾਰਾਂ ‘ਚ ਹੀ ਸਜਾਇਆ ਗਿਆ ਹੈ। ਨਗਰ ਕੀਰਤਨ ਦਾ ਰਸਤੇ ਵਿਚ ਸ਼ਰਧਾਲੂਆ ਵੱਲੋਂ ਫ਼ੁੱਲਾਂ ਦੀ ਵਰਖਾ ਕਰਕੇ ,ਇਤਰ ਦਾ ਛਿੜਕਾਅ ਕਰਕੇ ਤੇ ਸਜਾਵਟੀ ਗੈਟ ਲਗਾ ਕਿ ਸਵਾਗਤ ਕੀਤਾ ਗਿਆ ਹੈ। ਸੰਗਤਾਂ ਵੱਲੋਂ ਤਰ੍ਹਾਂ -ਤਰ੍ਹਾਂ ਦੇ ਲੰਗਰ ਅਟੁੱਟ ਵਰਤਾਏ ਗਏ ਹਨ।

Nagar Kirtan dedicated to the 551st birth anniversary of Guru Nanak Dev ji
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਅਲੌਕਿਕ ਨਗਰ ਕੀਰਤਨ

ਨਗਰ ਕੀਰਤਨ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਤਾਬਿਆ ਚੋਰ ਸਾਹਿਬ ਦੀ ਸੇਵਾ ਨਿਭਾ ਰਹੇ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਸਮੂਹ ਸੰਗਤ ਨੂੰ ਪਾਵਨ ਪਵਿੱਤਰ ਦਿਹਾੜੇ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਜਗਤ ਗੁਰੂ ਦੀ ਵਿਚਾਰਧਾਰਾ ਤੇ ਉਪਦੇਸ਼ ਸਮੁੱਚੀ ਮਨੁੱਖਤਾ ਨੂੰ ਅਗਵਾਈ ਪ੍ਰਦਾਨ ਕਰਦੇ ਹਨ ਤੇ ਉਨ੍ਹਾਂ ਵਿਚ ਮਾਨਵਤਾ ਦੇ ਮਨਾਂ ਦੀਆਂ ਉਲਝਣਾਂ ਤੇ ਭਟਕਣਾ ਨੂੰ ਹੱਲ ਕਰਨ ਵਾਲਾ ਅਨਮੋਲ ਖਜਾਨਾ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀ ਬਾਣੀ ਵਿਚ ਸਮੁੱਚੇ ਬ੍ਰਹਿਮੰਡ ਦੀਆਂ ਮੁਸ਼ਕਿਲਾਂ ਦਾ ਹੱਲ ਹੈ। ਇਸ ਲਈ ਸੰਗਤਾਂ ਗੁਰੂ ਸਾਹਿਬ ਦੇ ਦੱਸੇ ਰਸਤੇ ‘ਤੇ ਚਲਦਿਆਂ ਆਪਣਾ ਜੀਵਨ ਸਫਲਾ ਕਰਨ। ਸਿੰਘ ਸਾਹਿਬ ਨੇ ਕਿਸਾਨਾਂ ‘ਤੇ ਢਾਹੇ ਜਾ ਰਹੇ ਤਸ਼ੱਦਦ ਤੇ ਦੁੱਖ ਪ੍ਰਗਟਾਉਂਦਿਆਂ ਸਰਕਾਰ ਨੂੰ ਕਿਸਾਨਾਂ ਦੀ ਮੰਗ ਮੰਨਣ ਦੀ ਅਪੀਲ ਕੀਤੀ ਹੈ।

Nagar Kirtan dedicated to the 551st birth anniversary of Guru Nanak Dev ji
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਅਲੌਕਿਕ ਨਗਰ ਕੀਰਤਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਭਗਵੰਤ ਸਿੰਘ ਸਿਆਲਕਾ ਨੇ ਦੱਸਿਆ ਕਿ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ 30 ਨਵੰਬਰ ਨੂੰ ਸ੍ਰੀ ਹਰਿਮੰਦਿਰ ਸਾਹਿਬ,ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰੂਦੁਆਰਾ ਬਾਬਾ ਅਟੱਲ ਰਾਏ ਵਿਖੇ ਗੁਰੂ ਸਾਹਿਬਾਨ ਨਾਲ ਸਬੰਧਿਤ ਇਤਿਹਾਸਿਕ ਵਸਤਾਂ ਦੇ ਪਵਿੱਤਰ ਜਲੌਅ ਸਵੇਰੇ 9 ਵਜੇ ਤੋਂ ਦੁਪਹਿਰ 12 ਵਜੇ ਸੰਗਤਾਂ ਦੇ ਦਰਸ਼ਨਾਂ ਲਈ ਸਜਾਏ ਜਾਣਗੇ। ਇਸ ਦੌਰਾਨ ਸ੍ਰੀ ਤਖ਼ਤ ਤਖਤ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਕਰਵਾਇਆ ਜਾਵੇਗਾ। ਸ਼ਾਮ ਨੂੰ ਰਹਿਰਾਸ ਦੇ ਪਾਠ ਤੋਂ ਬਾਅਦ ਦੀਪਮਾਲਾ ਤੇ ਪ੍ਰਦੂਸ਼ਣ ਮੁਕਤ ਆਤਿਸ਼ਬਾਜੀ ਕੀਤੀ ਜਾਵੇਗੀ।
-PTCNews