Advertisment

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਜੀਂਦ ਤੋਂ ਅਗਲੇ ਪੜਾਅ ਲਈ ਰਵਾਨਾ  

author-image
Shanker Badra
New Update
400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਜੀਂਦ ਤੋਂ ਅਗਲੇ ਪੜਾਅ ਲਈ ਰਵਾਨਾ  
Advertisment
ਅੰਮ੍ਰਿਤਸਰ : ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਰੰਭ ਹੋਇਆ ਨਗਰ ਕੀਰਤਨ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਜੀਂਦ ਹਰਿਆਣਾ ਤੋਂ ਅਗਲੇ ਪੜਾਅ ਬਹਾਦਰਗੜ੍ਹ ਲਈ ਰਵਾਨਾ ਹੋਇਆ। ਰਵਾਨਗੀ ਤੋਂ ਪਹਿਲਾਂ ਸਜੇ ਦੀਵਾਨ ਵਿਚ ਰਾਗੀ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ। ਨਗਰ ਕੀਰਤਨ ਦੀ ਆਰੰਭਤਾ ਮੌਕੇ ਸ਼੍ਰੋਮਣੀ ਕਮੇਟੀ ਦੇ ਮੈਂਬਰ  ਜਗਸੀਰ ਸਿੰਘ ਮਾਂਗੇਆਣਾ ਤੇ ਵਧੀਕ ਸਕੱਤਰ ਡਾ. ਪਰਮਜੀਤ ਸਿੰਘ ਸਰੋਆ ਵੱਲੋਂ ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਗੁਰੂ ਬਖ਼ਸ਼ਿਸ਼ ਸਿਰਪਾਓ ਦਿੱਤੇ ਗਏ। ਇਸ ਤੋਂ ਪਹਿਲਾਂ ਦੇਰ ਰਾਤ ਨਗਰ ਕੀਰਤਨ ਦੇ ਜੀਂਦ ਪਹੁੰਚਣ ’ਤੇ ਸੰਗਤਾਂ ਨੇ ਭਰਵਾਂ ਸਵਾਗਤ ਕੀਤਾ। ਜੀਂਦ ਤੋਂ ਅਗਲੇ ਪੜਾਅ ਲਈ ਨਗਰ ਕੀਰਤਨ ਦੀ ਰਵਾਨਗੀ ਸਮੇਂ ਸੰਗਤਾਂ ਅੰਦਰ ਭਾਰੀ ਉਤਸ਼ਾਹ ਸੀ। ਹਾਜ਼ਰ ਸੰਗਤਾਂ ਨੇ ਪਾਲਕੀ ਸਾਹਿਬ ਉਪਰ ਫੁੱਲਾਂ ਦੀ ਵਰਖਾ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸਤਿਕਾਰ ਭੇਟ ਕੀਤਾ। ਹਰਿਆਣਾ ਰਾਜ ’ਚ ਹਰ ਧਰਮ ਦੇ ਲੋਕਾਂ ਨੇ ਨਗਰ ਕੀਰਤਨ ਵਿਚ ਸ਼ਮੂਲੀਅਤ ਕੀਤੀ। ਰਸਤੇ ਵਿਚ ਵੱਖ-ਵੱਖ ਥਾਵਾਂ ’ਤੇ ਸੰਗਤਾਂ ਨੇ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਅਤੇ ਗੁਰੂ ਸਾਹਿਬ ਨੂੰ ਰੁਮਾਲਾ ਸਾਹਿਬ ਭੇਟ ਕਰ ਕੇ ਸ਼ਰਧਾ ਪ੍ਰਗਟਾਈ। ਸੰਗਤਾਂ ਵੱਲੋਂ ਵੱਖ-ਵੱਖ ਥਾਵਾਂ ’ਤੇ ਲੰਗਰ ਵੀ ਲਗਾਏ ਗਏ ਸਨ। ਇਸ ਸਮੇਂ ਹਰਿਆਣਾ ਸਿੱਖ ਮਿਸ਼ਨ ਦੇ ਇੰਚਾਰਜ ਸ. ਮੰਗਪ੍ਰੀਤ ਸਿੰਘ, ਸ. ਮਲਕ ਸਿੰਘ ਚੀਮਾਂ, ਮੈਨੇਜਰ ਸ. ਸੁਖਵਿੰਦਰ ਸਿੰਘ ਜੀਂਦ, ਮੁੱਖ ਗ੍ਰੰਥੀ ਸ. ਗੁਰਵਿੰਦਰ ਸਿੰਘ ਰੱਤਕ, ਸ. ਜਸਬੀਰ ਸਿੰਘ ਜੱਸੀ ਸਹਾਇਕ ਇੰਚਾਰਜ ਦਿੱਲੀ ਮਿਸ਼ਨ, ਸੁਪਰਵਾਈਜ਼ਰ ਹਰਭਜਨ ਸਿੰਘ ਤੇ ਸ. ਜਰਨੈਲ ਸਿੰਘ, ਪਰਮਜੀਤ ਸਿੰਘ, ਸ. ਅਮਰਜੀਤ ਸਿੰਘ, ਟਹਿਲ ਸਿੰਘ ਆਦਿ ਹਾਜ਼ਰ ਸਨ। -PTCNews-
nagar-kirtan sri-guru-teg-bahadur-sahib-ji 400th-prakash-purab gurudwara-sahib-jind
Advertisment

Stay updated with the latest news headlines.

Follow us:
Advertisment