Thu, Apr 25, 2024
Whatsapp

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਨੰਦਪੁਰ ਤੋਂ ਸੁਲਤਾਨਪੁਰ ਲੋਧੀ ਤੱਕ ਸਜਾਇਆ ਗਿਆ ਨਗਰ ਕੀਰਤਨ

Written by  Jashan A -- September 26th 2019 09:08 PM
550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਨੰਦਪੁਰ ਤੋਂ ਸੁਲਤਾਨਪੁਰ ਲੋਧੀ ਤੱਕ ਸਜਾਇਆ ਗਿਆ ਨਗਰ ਕੀਰਤਨ

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਨੰਦਪੁਰ ਤੋਂ ਸੁਲਤਾਨਪੁਰ ਲੋਧੀ ਤੱਕ ਸਜਾਇਆ ਗਿਆ ਨਗਰ ਕੀਰਤਨ

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਨੰਦਪੁਰ ਤੋਂ ਸੁਲਤਾਨਪੁਰ ਲੋਧੀ ਤੱਕ ਸਜਾਇਆ ਗਿਆ ਨਗਰ ਕੀਰਤਨ,ਤਰਨਤਾਰਨ: ਨੌਸ਼ਹਿਰਾ ਪਨੂੰਆਂ ਦੇ ਨਜ਼ਦੀਕੀ ਪਿੰਡ ਨੰਦਪੁਰ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਜਨਮ ਸ਼ਤਾਬਦੀ ਦੇ ਸਬੰਧ 'ਚ ਸੁਲਤਾਨਪੁਰ ਲੋਧੀ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। Nagar Kirtan ਬਾਬਾ ਰਘਬੀਰ ਸਿੰਘ ਸੋਢੀ ਅਤੇ ਮਹਾਂਪੁਰਖ ਬਾਬਾ ਸਤਨਾਮ ਸਿੰਘ ਮੁੱਖੀ ਗੁਰਦੁਆਰਾ ਖੜੇ ਦਾ ਖਾਲਸਾ ਜੀ ਦੇ ਸਹਿਯੋਗ ਸਦਕਾ ਸਮੂਹ ਇਲਾਕਾ ਨਿਵਾਸੀਆਂ ਵਲੋਂ ਇਸ ਨਗਰ ਕੀਰਤਨ ਵਿੱਚ ਹਿੱਸਾ ਲਿਆ ਗਿਆ। ਇਸ ਨਗਰ ਕੀਰਤਨ ਵਿੱਚ ਸੰਗਤਾਂ ਗੱਡੀਆਂ, ਕਾਰਾਂ, ਟਰੈਕਟਰਾਂ, ਟਰਾਲੀਆਂ ਅਤੇ ਬੱਸਾਂ ਰਾਹੀ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਈਆਂ। ਹੋਰ ਪੜ੍ਹੋ: ਸੁਲਤਾਨਪੁਰ ਲੋਧੀ: ਹਰਸਿਮਰਤ ਕੌਰ ਬਾਦਲ ਨੇ ਰੇਲਵੇ ਸਟੇਸ਼ਨ ਦੇ ਨਵੀਨੀਕਰਨ ਦੇ ਚੱਲ ਰਹੇ ਕੰਮਾਂ ਦਾ ਲਿਆ ਜਾਇਜ਼ਾ Nagar Kirtan ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਇਹ ਨਗਰ ਕੀਰਤਨ ਗੁਰਦੁਆਰਾ ਬਾਬਾ ਦਰਬਾਰਾ ਸਿੰਘ ਸੋਢੀ ਤੋਂ ਰਵਾਨਾ ਹੋਇਆ ਅਤੇ ਨੌਸ਼ਹਿਰਾ, ਸਰਹਾਲੀ, ਹਰੀਕੇ, ਮੱਖੁ,ਲੋਹੀਆ ਤੋਂ ਸੁਲਤਾਨਪੁਰ ਲੋਧੀ ਪੁੱਜਿਆ। ਇਸ ਨਗਰ ਕੀਰਤਨ ਦੀ ਰਵਾਨਗੀ ਮੌਕੇ ਅਤੇ ਜਗ੍ਹਾ-ਜਗ੍ਹਾ ਸੰਗਤਾਂ ਵਲੋਂ ਫੁਲਾਂ ਦੀ ਵਰਖਾ ਕੀਤੀ ਗਈ ਅਤੇ ਰਸਤੇ ਵਿੱਚ ਸੰਗਤਾਂ ਲਈ ਲੰਗਰ ਅਤੇ ਜਲ ਦੀ ਸੇਵਾ ਕੀਤੀ ਗਈ। Nagar Kirtan ਇਸ ਮੌਕੇ ਫੋਰਐੱਸ ਹਰੀ ਸੀਨੀਅਰ ਸੈਕੰਡਰੀ ਸਕੂਲ ਦੇ ਐੱਸਡੀ ਰਾਜਬੀਰ ਸਿੰਘ ਨੇ ਦੱਸਿਆ ਕਿ ਜਗਤ ਗੁਰੂ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ 550 ਸਾਲਾ ਜਨਮ ਸ਼ਤਾਬਦੀ ਦੇ ਸਬੰਧ ਵਿੱਚ ਇਹ ਨਗਰ ਕੀਰਤਨ ਸਜਾਇਆ ਗਿਆ, ਜਿਸ ਵਿੱਚ ਬੱਚਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਦੱਸੇ ਮਾਰਗ 'ਤੇ ਚੱਲਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। -PTC News


Top News view more...

Latest News view more...