ਹੋਰ ਖਬਰਾਂ

ਨੰਗਲ: ਵਿਆਹ ਸਮਾਗਮ ਦੌਰਾਨ ਚੱਲੀ ਗੋਲੀ, 2 ਨੌਜਵਾਨ ਗੰਭੀਰ ਜ਼ਖ਼ਮੀ

By Jashan A -- February 24, 2019 11:02 am -- Updated:Feb 15, 2021

ਨੰਗਲ: ਵਿਆਹ ਸਮਾਗਮ ਦੌਰਾਨ ਚੱਲੀ ਗੋਲੀ, 2 ਨੌਜਵਾਨ ਗੰਭੀਰ ਜ਼ਖ਼ਮੀ,ਨੰਗਲ: ਨੰਗਲ ਦੇ ਪਿੰਡ ਭਲਾਣ 'ਚ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਸ ਨੂੰ ਸੁਣ ਕੇ ਤੁਸੀਂ ਵੀ ਹੈਰਾਨ ਹੋ ਜਾਓਗੇ। ਦਰਅਸਲ ਪਿੰਡ 'ਚ ਇੱਕ ਵਿਆਹ ਸਮਾਗਮ ਦੌਰਾਨ ਗੋਲੀ ਚੱਲਣ ਕਾਰਨ 2 ਵਿਅਕਤੀ ਗੰਭੀਰ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਇਲਾਜ਼ ਲਈ ਨੇੜੇ ਦੇ ਇੱਕ ਨਿੱਜੀ ਹਾਸਪਤਾਲ 'ਚ ਭਰਤੀ ਕਰਵਾਇਆ ਗਿਆ।

nangal ਨੰਗਲ: ਵਿਆਹ ਸਮਾਗਮ ਦੌਰਾਨ ਚੱਲੀ ਗੋਲੀ, 2 ਨੌਜਵਾਨ ਗੰਭੀਰ ਜ਼ਖ਼ਮੀ

ਪਰ ਉਥੇ ਡਾਕਟਰਾਂ ਨੇ ਜ਼ਖਮੀਆਂ ਦੀ ਹਾਲਤ ਨੂੰ ਦੇਖਦੇ ਹੋਏ ਦੋਹਾਂ ਨੂੰ ਚੰਡੀਗੜ੍ਹ ਵਿਖੇ ਪੀ. ਜੀ. ਆਈ. ਰੈਫਰ ਕਰ ਦਿੱਤਾ। ਜ਼ਖ਼ਮੀਆਂ ਦੀ ਪਛਾਣ ਦਿਨੇਸ਼ ਵਾਸੀ ਭਲਾਣ ਅਤੇ ਲਾਡੀ ਵਾਸੀ ਭੱਲੜੀ ਦੇ ਤੌਰ 'ਤੇ ਹੋਈ ਹੈ।

nangal ਨੰਗਲ: ਵਿਆਹ ਸਮਾਗਮ ਦੌਰਾਨ ਚੱਲੀ ਗੋਲੀ, 2 ਨੌਜਵਾਨ ਗੰਭੀਰ ਜ਼ਖ਼ਮੀ

ਉਥੇ ਹੀ ਇਸ ਘਟਨਾ ਦਾ ਪਤਾ ਚੱਲਦਿਆਂ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਅਤੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਗੋਲੀ ਕਿਸ ਨੇ ਅਤੇ ਕਿਉਂ ਚਲਾਈ ਇਸ ਦੇ ਬਾਰੇ ਕੋਈ ਪਤਾ ਨਹੀਂ ਲੱਗ ਸਕਿਆ। ਹਥਿਆਰ ਲੈ ਕੇ ਵਿਆਹ 'ਚ ਕੌਣ ਆਇਆ, ਵੀਡੀਓ ਵੀ ਦੇਖੀ ਜਾ ਰਹੀ ਹੈ।

-PTC News