ਨੰਨ੍ਹੀ ਛਾਂ ਮੁਹਿੰਮ ਦੇ 11 ਸਾਲ ਹੋਏ ਪੂਰੇ, ਹਰਸਿਮਰਤ ਕੌਰ ਬਾਦਲ ਨੇ ਕੱਟਿਆ ਕੇਕ

By Jashan A - September 15, 2019 5:09 pm

ਨੰਨ੍ਹੀ ਛਾਂ ਮੁਹਿੰਮ ਦੇ 11 ਸਾਲ ਹੋਏ ਪੂਰੇ, ਹਰਸਿਮਰਤ ਕੌਰ ਬਾਦਲ ਨੇ ਕੱਟਿਆ ਕੇਕ,ਬਠਿੰਡਾ: ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅੱਜ ਬਠਿੰਡਾ ਦੌਰੇ 'ਤੇ ਸਨ। ਜਿਸ ਦੌਰਾਨ ਉਹ ਏਮਜ਼ ਹਸਪਤਾਲ ਪੁੱਜੇ। ਇਥੇ ਉਹਨਾਂ ਨੇ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਗਾਏ।

https://twitter.com/HarsimratBadal_/status/1173150826765750272?s=20

ਉਥੇ ਹੀ ਨੰਨ੍ਹੀ ਛਾਂ ਮੁਹਿੰਮ ਦੇ 11 ਸਾਲ ਪੂਰੇ ਹੋ ਜਾਣ 'ਤੇ ਕੇਂਦਰੀ ਮੰਤਰੀ ਵਲੋਂ ਕੇਕ ਵੀ ਕੱਟਿਆ ਗਿਆ।

ਉਹਨਾਂ ਨੇ ਆਪਣੇ ਪਿੰਡ ਬਾਦਲ ਵਿਖੇ ਵੀ ਬੂਟੇ ਲਗਾਏ।ਇਸ ਮੌਕੇ ਉਹਨਾਂ ਨਾਲ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਦਿੱਗਜ ਆਗੂ ਵੀ ਮੌਜੂਦ ਰਹੇ।

ਹੋਰ ਪੜ੍ਹੋ: ਸੁਖਬੀਰ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਅਫਗਾਨਿਸਤਾਨ ’ਚ ਸਿੱਖਾਂ ’ਤੇ ਹਮਲੇ ਦੀ ਸਖਤ ਸ਼ਬਦਾਂ ਵਿਚ ਕੀਤੀ ਨਿੰਦਾ

https://twitter.com/HarsimratBadal_/status/1173149994980786177?s=20

ਇਸ ਮੌਕੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ 15 ਹਜ਼ਾਰ ਦੇ ਕਰੀਬ ਬੂਟੇ ਕਰਮਚਾਰੀ ਅਤੇ ਵਰਕਰਾਂ ਨੂੰ ਦਿੱਤੇ ਗਏ ਹਨ ਜੋ ਘਰਾਂ ਅਤੇ ਪਿੰਡਾਂ ਵਿਚ ਲਗਾਏ ਜਾਣਗੇ ਤਾਂ ਕਿ ਮਾਹੌਲ ਸਾਫ਼-ਸਾਫ਼ ਖੁਸ਼ਹਾਲੀ ਭਰਿਆ ਬਣਿਆ ਰਹੇ।

https://twitter.com/HarsimratBadal_/status/1173147991806377985?s=20

ਇਥੇ ਉਹਨਾਂ ਪਾਕਿਸਤਾਨ ਵੱਲੋਂ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਸੰਗਤ 'ਤੇ ਲਗਾਏ ਗਏ ਸਰਵਿਸ ਚਾਰਜ 'ਤੇ ਵੀ ਤੰਜ ਕਸਦਿਆਂ ਕਿਹਾ ਕਿ ਪਾਕਿਸਤਾਨ ਆਪਣੀ ਖ਼ਰਾਬ ਮਾਲੀ ਹਾਲਤ ਦੇ ਚਲਦੇ ਕਾਫ਼ੀ ਹੱਦ ਤੱਕ ਹੇਠਾਂ ਡਿੱਗ ਗਿਆ ਹੈ ਕਿ ਉਹ ਹੁਣ ਧਾਰਮਿਕ ਸਥਾਨ 'ਤੇ ਜਾਣ ਵਾਲੇ ਸ਼ਰਧਾਲੂਆਂ ਤੋਂ ਭਾਰੀ ਫੀਸ ਵਸੂਲਣ ਦਾ ਮਨ ਬਣਾਈ ਬੈਠਾ ਹੈ।

-PTC News

adv-img
adv-img