Advertisment

ਰੂਹਾਨੀਅਤ ਦੇ ਰੰਗ 'ਚ ਰੰਗੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜਨਮ ਭੂਮੀ 'ਨਨਕਾਣਾ ਸਾਹਿਬ' ,ਦੇਸ਼-ਵਿਦੇਸ਼ ਤੋਂ ਪੁੱਜ ਰਹੀਆਂ ਨੇ ਸੰਗਤਾਂ

author-image
Shanker Badra
Updated On
New Update
ਰੂਹਾਨੀਅਤ ਦੇ ਰੰਗ 'ਚ ਰੰਗੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜਨਮ ਭੂਮੀ 'ਨਨਕਾਣਾ ਸਾਹਿਬ' ,ਦੇਸ਼-ਵਿਦੇਸ਼ ਤੋਂ ਪੁੱਜ ਰਹੀਆਂ ਨੇ ਸੰਗਤਾਂ
Advertisment
ਰੂਹਾਨੀਅਤ ਦੇ ਰੰਗ 'ਚ ਰੰਗੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜਨਮ ਭੂਮੀ 'ਨਨਕਾਣਾ ਸਾਹਿਬ' ,ਦੇਸ਼-ਵਿਦੇਸ਼ ਤੋਂ ਪੁੱਜ ਰਹੀਆਂ ਨੇ ਸੰਗਤਾਂ:ਅੰਮ੍ਰਿਤਸਰ : ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਜਿੱਥੇ ਦੁਨੀਆਂ ਭਰ ਵਿੱਚ ਕੌਮਾਂਤਰੀ ਪੱਧਰ 'ਤੇ ਮਨਾਇਆ ਜਾ ਰਿਹਾ ਹੈ। ਓਥੇ ਹੀ ਪਾਕਿਸਤਾਨ ਦੇ ਸ੍ਰੀ ਨਨਕਾਣਾ ਸਾਹਿਬ ਵਿਖੇ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਬੜੀ ਧੂਮ -ਧਾਮ ਨਾਲ ਮਨਾਇਆ ਜਾ ਰਿਹਾ ਹੈ।ਸ੍ਰੀ ਗੁਰੂ ਨਾਨਕ ਦੇਵ ਜੀ ਦਾ ਜਨਮ ਅਸਥਾਨ ਨਨਕਾਣਾ ਸਾਹਿਬ ਰੂਹਾਨੀਅਤ ਦੇ ਰੰਗ 'ਚ ਰੰਗਿਆ ਗਿਆ ਹੈ। Nankana Sahib lights up ahead of birth anniversary of Guru Nanak Dev Ji ਰੂਹਾਨੀਅਤ ਦੇ ਰੰਗ 'ਚ ਰੰਗੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜਨਮ ਭੂਮੀ 'ਨਨਕਾਣਾ ਸਾਹਿਬ' ,ਦੇਸ਼-ਵਿਦੇਸ਼ ਤੋਂ ਪੁੱਜ ਰਹੀਆਂ ਨੇ ਸੰਗਤਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬਸਬੰਧੀ ਸ੍ਰੀ ਨਨਕਾਣਾ ਸਾਹਿਬ ਵਿਖੇ ਦੇਸ਼ -ਵਿਦੇਸ਼ ਤੋਂ ਰੋਜ਼ਾਨਾ ਹਜ਼ਾਰਾਂ ਦੀ ਤਾਦਾਦ 'ਚ ਸੰਗਤਾਂ ਪਹੁੰਚ ਰਹੀਆਂ ਹਨ, ਜਿਨ੍ਹਾਂ ਦੀ ਆਮਦ ਨੂੰ ਲੈ ਕੇ ਪਾਕਿਸਤਾਨ ਸਰਕਾਰ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੁਖਤਾ ਪ੍ਰਬੰਧ ਬਾਖੂਬੀ ਕੀਤੇ ਗਏ ਹਨ। ਸ੍ਰੀ ਨਨਕਾਣਾ ਸਾਹਿਬ ਦੇ ਆਸ-ਪਾਸ ਰਹਿਣ ਵਾਲੇ ਲੋਕਾਂ ਨੇ ਪ੍ਰਕਾਸ਼ ਪੁਰਬ ਦੀ ਖੁਸ਼ੀ 'ਚ ਆਪੋ-ਆਪਣੇ ਘਰ ਸੁੰਦਰ ਲਾਈਟਾਂ ਲਵਾ ਕੇ ਰੁਸ਼ਨਾਏ ਹੋਏ ਹਨ ਤੇ ਆਈ ਸੰਗਤ ਦਾ ਬੜੇ ਉਤਸ਼ਾਹ ਨਾਲ ਸਵਾਗਤ ਕਰ ਰਹੇ ਹਨ।
Advertisment
Nankana Sahib lights up ahead of birth anniversary of Guru Nanak Dev Ji ਰੂਹਾਨੀਅਤ ਦੇ ਰੰਗ 'ਚ ਰੰਗੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜਨਮ ਭੂਮੀ 'ਨਨਕਾਣਾ ਸਾਹਿਬ' ,ਦੇਸ਼-ਵਿਦੇਸ਼ ਤੋਂ ਪੁੱਜ ਰਹੀਆਂ ਨੇ ਸੰਗਤਾਂ ਸਿੱਖ ਧਰਮ ਦੇ ਬਾਨੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਸਿੱਖ ਸੰਗਤ ਦਾ ਜੋਸ਼ ਵੇਖਣ ਵਾਲਾ ਹੈ। ਸ੍ਰੀ ਨਨਕਾਣਾ ਸਾਹਿਬ ਵਿਖੇ ਦੇਸ਼-ਵਿਦੇਸ਼ ਤੋਂ ਪਹੁੰਚ ਰਹੀਆਂ ਸੰਗਤਾਂ ਵੀ ਆਪਣੇ-ਆਪ ਨੂੰ ਵੱਡੇ ਭਾਗਾਂ ਵਾਲੀਆਂ ਮੰਨ ਰਹੀਆਂ ਹਨ ਤੇ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਇਤਿਹਾਸਕ ਅਸਥਾਨਾਂ ਦੇ ਦਰਸ਼ਨ ਕਰ ਕੇ ਬਾਗੋਬਾਗ ਹੋ ਰਹੀਆਂ ਹਨ। ਇਸ ਦੌਰਾਨ ਵੱਡੀ ਗਿਣਤੀ ਵਿੱਚ ਸੰਗਤਾਂ ਨਨਕਾਣਾ ਸਾਹਿਬ ਨਤਮਸਤਕ ਹੋ ਰਹੀਆਂ ਹਨ। Nankana Sahib lights up ahead of birth anniversary of Guru Nanak Dev Ji ਰੂਹਾਨੀਅਤ ਦੇ ਰੰਗ 'ਚ ਰੰਗੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜਨਮ ਭੂਮੀ 'ਨਨਕਾਣਾ ਸਾਹਿਬ' ,ਦੇਸ਼-ਵਿਦੇਸ਼ ਤੋਂ ਪੁੱਜ ਰਹੀਆਂ ਨੇ ਸੰਗਤਾਂ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਐਲਾਨ ਕੀਤਾ ਹੈ ਕਿ ਬਾਬਾ ਗੁਰੂ ਨਾਨਕ ਦੇ ਪ੍ਰਕਾਸ਼ ਪੁਰਬ ਨਾਲ ਸਬੰਧਤ ਸਮਾਰੋਹ ਪੂਰੇ ਨਵੰਬਰ ਮਹੀਨੇ ਜਾਰੀ ਰਹਿਣਗੇ। ਜਿਸ ਦੇ ਲਈ ਭਾਰਤ ਦੇ ਨਾਲ-ਨਾਲ ਯੂਰੋਪ ਤੇ ਉੱਤਰੀ ਅਮਰੀਕਾ ਦੇ ਸਿੱਖ ਤੀਰਥ ਯਾਤਰੀ ਇਸ ਸਬੰਧੀ ਵੱਖੋ-ਵੱਖਰੇ ਪ੍ਰੋਗਰਾਮਾਂ ਵਿੱਚ ਸ਼ਾਮਲ ਹੋਣਗੇ ਅਤੇ ਮੁੱਖ ਪ੍ਰੋਗਰਾਮ 12 ਨਵੰਬਰ ਨੂੰ ਕਰਤਾਰਪੁਰ ਸਾਹਿਬ ਦੇ ਗੁਰਦੁਆਰਾ ਦਰਬਾਰ ਸਾਹਿਬ ਵਿਖੇ ਹੋਵੇਗਾ। Nankana Sahib lights up ahead of birth anniversary of Guru Nanak Dev Ji ਰੂਹਾਨੀਅਤ ਦੇ ਰੰਗ 'ਚ ਰੰਗੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਜਨਮ ਭੂਮੀ 'ਨਨਕਾਣਾ ਸਾਹਿਬ' ,ਦੇਸ਼-ਵਿਦੇਸ਼ ਤੋਂ ਪੁੱਜ ਰਹੀਆਂ ਨੇ ਸੰਗਤਾਂ ਜ਼ਿਕਰਯੋਗ ਹੈ ਕਿ ਸ੍ਰੀ ਨਨਕਾਣਾ ਸਾਹਿਬ (ਪਾਕਿਸਤਾਨ) ਵਿਖੇ ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦਾ ਜਨਮ ਹੋਇਆ ਸੀ। ਇਸ ਪਾਵਨ ਧਰਤੀ ਉਤੇ ਗੁਰੂ ਸਾਹਿਬ ਦਾ ਬਚਪਨ ਬੀਤਿਆ। ਇਹਦਾ ਪੁਰਾਣਾ ਨਾਂ ਤਲਵੰਡੀ ਸੀ।ਇਹਨੂੰ ਰਾਇ ਭੋਇ ਦੀ ਤਲਵੰਡੀ ਅਤੇ ਰਾਇਪੁਰ ਦੇ ਨਾਵਾਂ ਨਾਲ ਵੀ ਜਾਣਿਆ ਜਾਂਦਾ ਸੀ। ਸਿੱਖ ਧਰਮ ਦੀ ਨੀਂਹ ਰੱਖਣ ਵਾਲੇ ਸ੍ਰੀ ਗੁਰੂ ਨਾਨਕ ਦੇਵ ਜੀ ਇੱਥੇ ਪੈਦਾ ਹੋਏ ਸਨ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ ’ਤੇ ਹੀ ਇਸ ਸਥਾਨ ਦਾ ਨਾਮ ਨਨਕਾਣਾ ਸਾਹਿਬ ਪੈ ਗਿਆ। ਇਸ ਲਈ ਇਹ ਥਾਂ ਸਿੱਖਾਂ ਲਈ ਬੜੀ ਪਵਿੱਤਰ ਹੈ। -PTCNews-
latest-news india-latest-news news-in-punjabi news-in-punjab
Advertisment

Stay updated with the latest news headlines.

Follow us:
Advertisment