ਨਰਦੇਵ ਆਕੜੀ ਅਕਾਲੀ ਦਲ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੇ ਮੈਂਬਰ ਨਿਯੁਕਤ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਮਾਰਕੀਟ ਕਮੇਟੀ ਪਟਿਆਲਾ ਦੇ ਸਾਬਕਾ ਚੇਅਰਮੈਨ ਨਰਦੇਵ ਸਿੰਘ ਆਕੜੀ ਨੁੰ ਪਾਰਟੀ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ (ਪੀ ਏ ਸੀ) ਦਾ ਮੈਂਬਰ ਨਿਯੁਕਤ ਕੀਤਾ ਹੈ। ਸਰਦਾਰ ਸੁਖਬੀਰ ਬਾਦਲ ਨੇ ਕਿਹਾ ਕਿ ਨਰਦੇਵ ਆਕੜੀ ਦੀਆਂ ਪਾਰਟੀ ਪ੍ਰਤੀ ਸ਼ਲਾਘਾਯੋਗ ਪੰਥਕ ਸੇਵਾਵਾਂ ਨੁੰ ਮੁੱਖ ਰੱਖਦਿਆਂ ਇਹ ਨਿਯੁਕਤੀ ਕੀਤੀ ਗਈ ਹੈ।
ਇਸ ਨਿਯੁਕਤੀ ਮਗਰੋਂ ਰਾਜਪੁਰਾ ਦੇ ਹਲਕਾ ਇੰਚਾਰਜ ਤੇ ਅਕਾਲੀ ਦਲ ਤੇ ਬਸਪਾ ਗਠਜੋੜ ਦੇ ਉਮੀਦਵਾਰ ਚਰਨਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਪਾਰਟੀ ਲੀਡਰਸ਼ਿਪ ਵੱਲੋਂ ਨਰਦੇਵ ਸਿੰਘ ਆਕੜੀ ਦਾ ਸਿਰੋਪਾਓ ਪਾ ਕੇ ਸਨਮਾ ਕੀਤਾ ਗਿਆ। ਇਸ ਮੌਕੇ ਸਰਦਾਰ ਚਰਨਜੀਤ ਸਿੰਘ ਬਰਾੜ ਨੇ ਪਾਰਟੀ ਪ੍ਰਧਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਟਕਸਾਲੀ ਅਕਾਲੀ ਤੇ ਮਿਹਨਤੀ ਵਰਕਰਾਂ ਨੂੰ ਮਾਣ ਸਤਿਕਾਰ ਦੇਣ ਨਾਲ ਪਾਰਟੀ ਵਰਕਰਾਂ ਦੇ ਹੌਂਸਲੇ ਬੁਲੰਦ ਹਨ ਤੇ ਅਜਿਹੀਆਂ ਨਿਯੁਕਤੀਆਂ ਪਾਰਟੀ ਦੀ ਮਜ਼ਬੂਤੀ ਵਿਚ ਅਹਿਮ ਭੂਮਿਕਾ ਅਦਾ ਕਰਦੀਆਂ ਹਨ।
ਉਹਨਾਂ ਨੇ ਨਰਦੇਵ ਆਕੜੀ ਨੁੰ ਮੁਬਾਰਕਬਾਦ ਦਿੰਦੇ ਹੋਏ ਪਾਰਟੀ ਦੀ ਮਜ਼ਬੂਤੀ ਵਾਸਤੇ ਹੋਰ ਡੱਟ ਕੇ ਕੰਮ ਕਰਨ ਦਾ ਸੱਦਾ ਦਿੱਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਜਪੁਰਾ ਸ਼ਹਿਰੀ ਪ੍ਰਧਾਨ ਸੁਸ਼ੀਲ ਕੁਮਾਰ ਉਤਰੇਜਾ, ਬਹਾਵਲਪੁਰ ਬਰਾਦਰੀ ਦੇ ਉੱਘੇ ਨੇਤਾ ਕ੍ਰਿਸ਼ਨ ਕੁਕਰੇਜਾ, ਕਰਨ ਬੱਬਰ ਸਾਬਕਾ ਕੌਂਸਲਰ ਰਾਮਸਰਨ ਤੇ ਲਾਡੀ ਹੰਡੇਸਰਾ ਵੀ ਹਾਜ਼ਰ ਸਨ।
-PTCNews