
PM ਮੋਦੀ ਦਿੱਲੀ ਦੇ ਰਾਮਲੀਲਾ ਮੈਦਾਨ ‘ਚ ਰੈਲੀ ਨੂੰ ਕਰਨਗੇ ਸੰਬੋਧਨ, ਸੁਰੱਖਿਆ ਦੇ ਸਖਤ ਪ੍ਰਬੰਧ,ਨਵੀਂ ਦਿੱਲੀ: ਦੇਸ਼ ਦੇ ਪ੍ਰਧਾਨ ਮੰਤਰੀ ਦਿੱਲੀ ਦੇ ਰਾਮਲੀਲਾ ਮੈਦਾਨ ‘ਚ ਇੱਕ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਨਗੇ। ਭਾਜਪਾ ਵੱਲੋਂ ਦਿੱਲੀ ਦੀਆਂ 1734 ਨਾਜਾਇਜ਼ ਕਲੋਨੀਆਂ ਨੂੰ ਰੈਗੂਲਰ ਕਰਨ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਧੰਨਵਾਦ ਦੇਣ ਲਈ ਇਹ ਰੈਲੀ ਆਯੋਜਿਤ ਕੀਤੀ ਗਈ ਹੈ।
ਰਾਮਲੀਲਾ ਮੈਦਾਨ ‘ਚ ਹੋਣ ਵਾਲੀ ਇਸ ਰੈਲੀ ਨਾਲ ਭਾਜਪਾ ਦਿੱਲੀ ਵਿਧਾਨ ਸਭਾ ਚੋਣਾਂ ਦਾ ਬਿਗੁਲ ਵਜਾਏਗੀ।ਸੂਤਰਾਂ ਮੁਤਾਬਕ ਇਸ ਰੈਲੀ ਨੂੰ ਲੈ ਕੇ ਦੇਸ਼ ਦੇ ਖੁਫੀਆ ਵਿਭਾਗ ਨੇ ਅਲਰਟ ਜਾਰੀ ਕੀਤਾ ਹੈ।
Delhi: Prime Minister Narendra Modi to address a rally at Ram Leela Maidan later today, security tightened in the area pic.twitter.com/QktUV4byb3
— ANI (@ANI) December 22, 2019
ਅਲਰਟ ਮੁਤਾਬਕ ਪਾਕਿਸਤਾਨੀ ਅੱਤਵਾਦੀ ਸਮੂਹ ਰਾਮਲੀਲਾ ਮੈਦਾਨ ‘ਚ ਹੋਣ ਵਾਲੀ ਇਸ ਵਿਸ਼ਾਲ ਰੈਲੀ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨਾ ਬਣਾ ਸਕਦੇ ਹਨ। ਜਿਸ ਦੌਰਾਨ ਸੁਰੱਖਿਆ ਏਜੰਸੀਆਂ ਵੱਲੋਂ ਰੈਲੀ ਸਥਾਨ ਤੇ ਆਸਪਾਸ ਦੇ ਇਲਾਕਿਆਂ ‘ਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।
-PTC News