Mon, Dec 8, 2025
Whatsapp

ਨਰਿੰਦਰ ਮੋਦੀ ਵੱਲੋਂ ਨਾਮਜ਼ਦਗੀ ਕਾਗਜ਼ ਦਾਖ਼ਲ ਕਰਨ ਮੌਕੇ ਪ੍ਰਕਾਸ਼ ਸਿੰਘ ਬਾਦਲ ਪਹੁੰਚੇ ਵਾਰਾਣਸੀ

Reported by:  PTC News Desk  Edited by:  Shanker Badra -- April 26th 2019 11:24 AM -- Updated: April 26th 2019 11:47 AM
ਨਰਿੰਦਰ ਮੋਦੀ ਵੱਲੋਂ ਨਾਮਜ਼ਦਗੀ ਕਾਗਜ਼ ਦਾਖ਼ਲ ਕਰਨ ਮੌਕੇ ਪ੍ਰਕਾਸ਼ ਸਿੰਘ ਬਾਦਲ ਪਹੁੰਚੇ ਵਾਰਾਣਸੀ

ਨਰਿੰਦਰ ਮੋਦੀ ਵੱਲੋਂ ਨਾਮਜ਼ਦਗੀ ਕਾਗਜ਼ ਦਾਖ਼ਲ ਕਰਨ ਮੌਕੇ ਪ੍ਰਕਾਸ਼ ਸਿੰਘ ਬਾਦਲ ਪਹੁੰਚੇ ਵਾਰਾਣਸੀ

ਨਰਿੰਦਰ ਮੋਦੀ ਵੱਲੋਂ ਨਾਮਜ਼ਦਗੀ ਕਾਗਜ਼ ਦਾਖ਼ਲ ਕਰਨ ਮੌਕੇ ਪ੍ਰਕਾਸ਼ ਸਿੰਘ ਬਾਦਲ ਪਹੁੰਚੇ ਵਾਰਾਣਸੀ:ਵਾਰਾਣਸੀ : ਦੇਸ਼ ਅੰਦਰ ਇਸ ਵੇਲੇ ਲੋਕ ਸਭਾ ਚੋਣਾਂ 2019 ਦਾ ਦੌਰ ਚੱਲ ਰਿਹਾ ਹੈ।ਜਿਸ ਦੌਰਾਨ ਸਿਆਸੀ ਸਰਗਰਮੀਆਂ ਤੇਜ਼ ਹੋ ਚੁੱਕੀਆਂ ਹਨ।ਇਸ ਦੌਰਾਨ ਵੱਖ ਵੱਖ ਪਾਰਟੀਆਂ ਦੇ ਉਮੀਦਵਾਰ ਆਪਣੇ ਆਪਣੇ ਹਲਕੇ ਤੋਂ ਨਾਮਜ਼ਦਗੀ ਪੱਤਰ ਦਾਖਲ ਕਰਵਾ ਰਹੇ ਹਨ।ਇਸ ਤਰ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੀ ਅੱਜ ਵਾਰਾਣਸੀ ਲੋਕ ਸਭਾ ਸੀਟ ਤੋਂ ਆਪਣਾ ਨਾਮਜ਼ਦਗੀ ਪੱਤਰ ਭਰ ਰਹੇ ਹਨ। [caption id="attachment_287690" align="aligncenter" width="292"] Narendra Modi Today Nomination paper Parkash Singh Badal Reaches Varanasi
ਨਰਿੰਦਰ ਮੋਦੀ ਕੁੱਝ ਸਮੇਂ ਬਾਅਦ ਦਾਖ਼ਲ ਕਰਨਗੇ ਨਾਮਜ਼ਦਗੀ ਕਾਗਜ਼ , ਪ੍ਰਕਾਸ਼ ਸਿੰਘ ਬਾਦਲ ਪਹੁੰਚੇ ਵਾਰਾਣਸੀ[/caption] ਇਸ ਦੌਰਾਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਸਮੇਤ ਕਈ ਵੱਡੇ ਦਿੱਗਜ ਆਗੂ ਵਾਰਾਣਸੀ ਪਹੁੰਚੇ ਹਨ।ਜਿਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ. ਪ੍ਰਕਾਸ਼ ਸਿੰਘ ਬਾਦਲ ਦੇ ਪੈਰੀ ਹੱਥ ਲਾ ਕੇ ਆਸ਼ੀਰਵਾਦ ਲਿਆ ਹੈ।ਦੱਸ ਦੇਈਏ ਕਿ ਵਾਰਾਣਸੀ 'ਚ ਸੱਤਵੇਂ ਗੇੜ 'ਚ 19 ਮਈ ਨੂੰ ਵੋਟਿੰਗ ਹੋਵੇਗੀ।ਇੱਥੋ ਨਾਮਜ਼ਦਗੀ ਦਾਖ਼ਲ ਕਰਨ ਦੀ ਆਖ਼ਰੀ ਤਰੀਕ 29 ਅਪ੍ਰੈਲ ਹੈ। [caption id="attachment_287691" align="aligncenter" width="300"]Narendra Modi Today Nomination paper Parkash Singh Badal Reaches Varanasi
ਨਰਿੰਦਰ ਮੋਦੀ ਕੁੱਝ ਸਮੇਂ ਬਾਅਦ ਦਾਖ਼ਲ ਕਰਨਗੇ ਨਾਮਜ਼ਦਗੀ ਕਾਗਜ਼ , ਪ੍ਰਕਾਸ਼ ਸਿੰਘ ਬਾਦਲ ਪਹੁੰਚੇ ਵਾਰਾਣਸੀ[/caption] ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਨਾਮਜ਼ਦਗੀ ਕਾਗਜ ਦਾਖਲ ਕਰਨ ਤੋਂ ਪਹਿਲਾਂ ਸੁਖਬੀਰ ਬਾਦਲ ਤੇ ਹਰਸਿਮਰਤ ਕੌਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ ਜ਼ਿਕਰਯੋਗ ਹੈ ਕਿ ਉੱਤਰ ਪ੍ਰਦੇਸ਼ ਦੇ ਵਾਰਾਣਸੀ ਲੋਕ ਸਭਾ ਸੀਟ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੁੱਧ ਕਾਂਗਰਸ ਨੇ ਆਪਣੇ ਪੁਰਾਣੇ ਉਮੀਦਵਾਰ ਅਜੇ ਰਾਏ ਨੂੰ ਮੈਦਾਨ ਵਿਚ ਉਤਾਰਿਆ ਹੈ।ਦੱਸਣਯੋਗ ਹੈ ਕਿ ਮੀਡੀਆ ਵਿਚ ਪਿਛਲੇ ਦਿਨਾਂ ਤੋਂ ਅਟਕਲਾਂ ਲਾਈਆਂ ਜਾ ਰਹੀਆਂ ਸਨ ਕਿ ਪ੍ਰਿਅੰਕਾ ਗਾਂਧੀ ਵਾਰਾਣਸੀ ਤੋਂ ਚੋਣ ਲੜੇਗੀ ਅਤੇ ਮੋਦੀ ਨੂੰ ਟੱਕਰ ਦੇਵੇਗੀ ਪਰ ਰਾਏ ਦੇ ਉਮੀਦਵਾਰ ਐਲਾਨਣ ਮਗਰੋਂ ਸਾਰੀਆਂ ਅਟਕਲਾਂ 'ਤੇ ਵਿਰਾਮ ਲੱਗ ਗਿਆ ਹੈ। -PTCNews


Top News view more...

Latest News view more...

PTC NETWORK
PTC NETWORK