ਬੈਠਕ ਤੋਂ ਪਹਿਲਾਂ ਤੋਮਰ ਨੇ ਦਿੱਤਾ ਵੱਡਾ ਬਿਆਨ, ਮਾਹਰ ਕਿਸਾਨ ਕਰਦੇ ਹਨ ਖੇਤੀ ਕਾਨੂੰਨਾਂ ਦਾ ਸਮਰਥਨ
ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ 53ਵੇਂ ਦਿਨ 'ਚ ਦਾਖਿਲ ਹੋ ਗਿਆ ਹੈ । ਇਸ ਦੇ ਨਾਲ ਹੀ ਸਰਕਾਰ ਤੇ ਕਿਸਾਨਾਂ ਵਿਚਾਲੇ 9 ਦੌਰ ਦੀ ਗੱਲਬਾਤ ਹੋ ਚੁਕੀ ਹੈ, ਜਿੱਥੇ ਕਿਸਾਨ ਨਵੇਂ ਕਾਨੂੰਨਾਂ ਰੱਦ ਕਰਨ ਦੀ ਮੰਗ 'ਤੇ ਅੜੇ ਹੋਏ ਹਨ, ਉੱਥੇ ਹੀ ਦੂਜੇ ਪਾਸੇ ਸਰਕਾਰ ਕਾਨੂੰਨ ਵਾਪਸ ਲੈਣ ਲਈ ਰਾਜ਼ੀ ਨਹੀਂ ਹਨ। ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਸਿੰਘ ਤੋਮਰ ਨੇ ਐਤਵਾਰ ਨੂੰ ਇਕ ਨਿਊਜ਼ ਏਜੰਸੀ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਸਾਰੇ ਮਾਹਰਾਂ ਨੇ ਆਪਣਾ ਸਮਰਥਨ ਦਿੱਤਾ ਹੈ। ਹੋਰ ਪੜ੍ਹੋ : ਕਿਸਾਨੀ ਅੰਦੋਲਨ ਨੂੰ ਲੈਕੇ ਸੁਖਬੀਰ ਬਾਦਲ ਨੇ ਘੇਰੀ ਕੈਪਟਨ ਸਰਕਾਰ ਉਥੇ ਹੀ ਕਿਸਾਨੀ ਬਿੱਲਾਂ ਨੂੰ ਲੈਕੇ ਮੁੜ ਤੋਂ ਕੇਂਦਰੀ ਖੇਤੀਬਾੜੀ ਮੰਤਰੀ ਨਰੇਂਦਰ ਤੋਮਰ ਨੇ ਕਿਹਾ ਕਿ ਅਸੀਂ ਕਿਸਾਨ ਯੂਨੀਅਨ ਨੂੰ ਪ੍ਰਸਤਾਵ ਭੇਜਿਆ ਸੀ, ਜਿਸ 'ਚ ਅਸੀਂ ਕਿਸਾਨਾਂ ਦੀ ਮੰਡੀ, ਵਪਾਰੀਆਂ ਦਾ ਰਜਿਸਟਰੇਸ਼ਨ ਅਤੇ ਹੋਰ ਪਰੇਸ਼ਾਨੀਆਂ ਦਾ ਹੱਲ ਕਰਨ ਲਈ ਤਿਆਰ ਹਾਂ।ਸਰਕਾਰ ਪਰਾਲੀ ਸਾੜਨ ਦੇ ਕਾਨੂੰਨ ਅਤੇ ਬਿਜਲੀ ਦੇ ਬਿੱਲ ਦੇ ਮਸਲੇ 'ਤੇ ਵੀ ਚਰਚਾ ਨੂੰ ਤਿਆਰ ਹਨ ਪਰ ਕਿਸਾਨਾਂ ਜਥੇਬੰਦੀਆਂ ਤਿੰਨੋਂ ਹੀ ਕਾਨੂੰਨਾਂ ਨੂੰ ਵਾਪਸ ਲਏ ਜਾਣ ਦੀ ਮੰਗ ਕਰ ਰਹੇ ਹਨ।