ਖੇਤੀ ਕਾਨੂੰਨਾਂ ਉੱਤੇ ਬੋਲੇ ਨਰਿੰਦਰ ਤੋਮਰ, ਸਰਕਾਰ ਗੱਲਬਾਤ ਲਈ ਤਿਆਰ, ਪਰ...

By Baljit Singh - July 01, 2021 6:07 pm

ਨਵੀਂ ਦਿੱਲੀ : ਦੇਸ਼ 'ਚ ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ ਅਜੇ ਵੀ ਜਾਰੀ ਹੈ। ਕੇਂਦਰ ਸਰਕਾਰ ਕਈ ਵਾਰ ਕਿਸਾਨ ਸੰਗਠਨਾਂ ਨਾਲ ਚਰਚਾ ਕਰਨ ਲਈ ਹਾਮੀ ਭਰ ਚੁੱਕੇ ਹਨ। ਇਸੇ ਵਿਚਕਾਰ ਵੀਰਵਾਰ ਨੂੰ ਗਵਾਲੀਅਰ ਪਹੁੰਚਣ 'ਤੇ ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕਿਹਾ ਕਿ ਅਸੀਂ ਕਿਸਾਨ ਸੰਗਠਨਾਂ ਨੂੰ ਕਿਹਾ ਹੈ ਕਿ ਸਰਕਾਰ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਲਾਵਾ ਖੇਤੀ ਕਾਨੂੰਨਾਂ ਦੇ ਕਿਸੇ ਵੀ ਵਿਸ਼ੇ 'ਤੇ ਚਰਚਾ ਕਰਨ ਲਈ ਤਿਆਰ ਹਨ।

ਪੜੋ ਹੋਰ ਖਬਰਾਂ: ਛਾਪੇਮਾਰੀ ਦੌਰਾਨ UK ਦੇ ਘਰ ‘ਚੋਂ ਬਰਾਮਦ ਕੀਤੇ ਲੱਖਾਂ ਪੌਂਡ ਅਤੇ ਭੰਗ

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੇਂਦਰੀ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਇਹ ਖੇਤੀ ਕਾਨੂੰਨ ਕਿਸਾਨਾਂ ਦੇ ਹਿੱਤ ਲਈ ਬਣਾਏ ਹਨ। ਇਸਲਈ ਇਨ੍ਹਾਂ ਕਾਨੂੰਨਾਂ ਦੇ ਵਾਪਸ ਨਹੀਂ ਕੀਤਾ ਜਾਵੇਗਾ। ਕਿਸਾਨ ਕੋਈ ਗੱਲਬਾਤ ਕਰਨਾ ਚਾਹੁੰਦੇ ਹਨ ਤਾਂ ਸਰਕਾਰ ਕਿਸੇ ਵੀ ਸਮੇਂ ਗੱਲ ਕਰਨ ਲਈ ਤਿਆਰ ਹੈ ਪਰ ਕਾਨੂੰਨ ਵਾਪਸ ਕਰਨ ਦਾ ਕੋਈ ਸਵਾਲ ਹੀ ਪੈਦਾ ਨਹੀਂ ਹੁੰਦਾ ਹੈ।

ਪੜੋ ਹੋਰ ਖਬਰਾਂ: ਪੰਜਾਬ ’ਚ ਕੋਰੋਨਾ ਵੈਕਸੀਨ ਦੀ ਹੋਈ ਘਾਟ, ਦੋਵਾਂ ਵੈਕਸੀਨ ਦਾ ਸਟਾਕ ਖ਼ਤਮ

ਉਨ੍ਹਾਂ ਕਿਹਾ ਕਿ 30 ਸਾਲ ਦੀ ਖੇਤੀ ਮਾਹਰਾਂ ਦੀ ਮਿਹਨਤ ਦਾ ਫਲ ਹੈ ਇਹ ਖੇਤੀ ਕਾਨੂੰਨ। ਦੇਸ਼ ਦੇ ਜ਼ਿਆਦਾਤਰ ਕਿਸਾਨ ਸੰਗਠਨ ਇਨ੍ਹਾਂ ਖੇਤੀ ਕਾਨੂੰਨਾਂ ਦੇ ਸਮਰਥਨ 'ਚ ਹਨ। ਸਾਡੀ ਸਰਕਾਰ ਨੇ ਵਿਰੋਧ ਕਰ ਰਹੇ ਕਿਸਾਨ ਸੰਗਠਨਾਂ ਤੇ ਸਰਕਾਰ ਵਿਚਕਾਰ ਹੁਣ ਤਕ 11 ਦੌਰ ਦੀ ਗੱਲਬਾਤ ਹੋ ਚੁੱਕੀ ਹੈ ਪਰ ਉਨ੍ਹਾਂ ਦੀ ਸਮਝ 'ਚ ਇਹ ਕਾਨੂੰਨ ਨਹੀਂ ਆ ਰਿਹਾ ਹੈ ਤਾਂ ਸਰਕਾਰ ਦੀ ਇਸ 'ਚ ਕੋਈ ਗਲਤੀ ਨਹੀਂ ਹੈ।

ਪੜੋ ਹੋਰ ਖਬਰਾਂ: ਦੇਸ਼ ‘ਚ ਭਿਆਨਕ ਗਰਮੀ ਵਿਚਾਲੇ ਇਨ੍ਹਾਂ ਸੂਬਿਆਂ ਵਿਚ ਭਾਰੀ ਮੀਂਹ ਦੀ ਚਿਤਾਵਨੀ

-PTC News

adv-img
adv-img