Punjab Holiday : ਪੰਜਾਬ 'ਚ 5 ਨਵੰਬਰ 'ਚ ਸਰਕਾਰੀ ਛੁੱਟੀ ਦਾ ਐਲਾਨ, ਪੜ੍ਹੋ ਪੂਰੀ ਖ਼ਬਰ
Punjab Holiday : ਪੰਜਾਬ ਸਰਕਾਰ ਵੱਲੋਂ 5 ਨਵੰਬਰ ਨੂੰ ਬੁੱਧਵਾਰ ਦੇ ਦਿਨ ਸੂਬੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਸਰਕਾਰ ਵੱਲੋਂ ਇਹ ਛੁੱਟੀ ਸਿੱਖ ਧਰਮ ਦੇ ਮੋਢੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਦੇ ਮੱਦੇਨਜ਼ਰ ਐਲਾਨ ਕੀਤਾ ਗਿਆ ਹੈ।
ਦੱਸ ਦਈਏ ਕਿ ਅਜੇ ਪੂਰਾ ਅਕਤੂਬਰ ਮਹੀਨਾ ਛੁੱਟੀਆਂ ਨਾਲ ਭਰਿਆ ਹੋਇਆ ਸੀ, ਕਿ ਨਵੰਬਰ ਦੇ ਸ਼ੁਰੂ ਹੁੰਦੇ ਹੀ ਹੋਰ ਸਰਕਾਰੀ ਛੁੱਟੀਆਂ ਦਾ ਐਲਾਨ ਹੋ ਗਿਆ ਹੈ। ਹੁਣ, ਨਵੰਬਰ ਵਿੱਚ ਵੀ ਕੁਝ ਖਾਸ ਦਿਨ ਛੁੱਟੀਆਂ ਵਜੋਂ ਮਨਾਏ ਜਾਣਗੇ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ 5 ਨਵੰਬਰ, ਬੁੱਧਵਾਰ ਨੂੰ ਪੰਜਾਬ ਭਰ ਵਿੱਚ ਸਰਕਾਰੀ ਛੁੱਟੀ ਰਹੇਗੀ। ਇਸ ਦਿਨ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਪੰਜਾਬ ਸਰਕਾਰ ਦੇ ਛੁੱਟੀਆਂ ਦੇ ਕੈਲੰਡਰ ਵਿੱਚ 5 ਨਵੰਬਰ ਨੂੰ ਛੁੱਟੀ ਘੋਸ਼ਿਤ ਕੀਤੀ ਗਈ ਹੈ।

16 ਨਵੰਬਰ ਨੂੰ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ਅਤੇ 25 ਨਵੰਬਰ, ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਵਸ ਨੂੰ ਵੀ ਸਰਕਾਰੀ ਛੁੱਟੀਆਂ ਰਹਿਣਗੀਆਂ। ਇਨ੍ਹਾਂ ਮੌਕਿਆਂ ਨਾਲ ਨਾ ਸਿਰਫ਼ ਸਰਕਾਰੀ ਕੰਮ ਪ੍ਰਭਾਵਿਤ ਹੋਣਗੇ, ਸਗੋਂ ਲੋਕਾਂ ਨੂੰ ਧਾਰਮਿਕ ਅਤੇ ਸਮਾਜਿਕ ਸਮਾਗਮਾਂ ਵਿੱਚ ਹਿੱਸਾ ਲੈਣ ਦਾ ਮੌਕਾ ਵੀ ਮਿਲੇਗਾ।
- PTC NEWS