ਮੁੱਖ ਖਬਰਾਂ

ਪੰਜਾਬ 'ਚ 15 ਅਗਸਤ ਨੂੰ ਕੌਣ ਕਿੱਥੇ ਤਿਰੰਗਾ ਲਹਿਰਾਏਗਾ, ਜਾਣੋ ਪੂਰਾ ਵੇਰਵਾ

By Pardeep Singh -- July 18, 2022 3:04 pm

ਚੰਡੀਗੜ੍ਹ: 15 ਅਗਸਤ ਨੂੰ ਤਿਰੰਗਾ ਲਹਿਰਾਉਣ ਦਾ ਪੰਜਾਬ ਸਰਕਾਰ ਨੇ ਪ੍ਰੋਗਰਾਮ ਜਾਰੀ ਕਰ ਦਿੱਤਾ ਹੈ। ਇਸ ਵਾਰ ਰਾਜ ਪੱਧਰੀ ਸਮਾਗਮ ਲੁਧਿਆਣਾ ਵਿੱਚ ਹੋ ਰਿਹਾ ਹੈ। ਰਾਜ ਪੱਧਰੀ ਸਮਾਗਮ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤਿਰੰਗਾ ਲਹਿਰਾਉਣਗੇ।

ਉਥੇ ਹੀ ਜਲੰਧਰ ਵਿੱਚ 15 ਅਗਸਤ ਦੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਮੰਤਰੀ ਇੰਦਰਬੀਰ ਲਿੰਘ ਨਿੱਜਰ ਤਿਰੰਗਾ ਲਹਿਰਾਉਣਗੇ। ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਪਟਿਆਲਾ ਵਿਖੇ ਆਜ਼ਾਦੀ ਦਿਵਸ ਮੌਕੇ ਤਿਰੰਗਾ ਲਹਿਰਾਉਣਗੇ।

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਬਠਿੰਡਾ ਵਿੱਚ ਤਿਰੰਗਾ ਲਹਿਰਾਉਣਗੇ। ਨੌਟੀਫਿਕੇਸ਼ਨ ਵਿੱਚ ਡੀਸੀ ਨੂੰ ਹਦਾਇਤ ਦਿੱਤੀ ਹੈ ਕਿ 15 ਅਗਸਤ 2022 ਸੁਤੰਤਰਤਾ ਦਿਵਸ ਦੇ ਮੌਕੇ ਤੇ ਰਾਸ਼ਟਰੀ ਝੰਡਾ ਲਹਿਰਾਉਣ ਅਤੇ ਸਲਾਮੀ ਲੈਣ ਦੀ ਰਸਮ ਅਦਾ ਕਰਨ ਦੇ ਪ੍ਰੋਗਰਾਮ ਬਾਰੇ ਮੰਤਰੀ ਸਾਹਿਬਾਨ ਦੇ ਧਿਆਨ ਵਿੱਚ ਲਿਆਉਣ।

ਇਹ ਵੀ ਪੜ੍ਹੋ:ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ : ਕੁਲਦੀਪ ਸਿੰਘ ਧਾਲੀਵਾਲ

-PTC News

  • Share