ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਵੀ ਵਿਦਿਆਰਥੀਆਂ ਦੇ ਸਾਹਿਤਕ ਮੁਕਾਬਲੇ ਕਰਵਾਏ ਜਾਣਗੇ

National Punjabi Language Day: ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਵੀ ਵਿਦਿਆਰਥੀਆਂ ਦੇ ਸਾਹਿਤਕ ਮੁਕਾਬਲੇ ਕਰਵਾਏ ਜਾਣਗੇ
National Punjabi Language Day: ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਵੀ ਵਿਦਿਆਰਥੀਆਂ ਦੇ ਸਾਹਿਤਕ ਮੁਕਾਬਲੇ ਕਰਵਾਏ ਜਾਣਗੇ

National Punjabi Language Day: ਕੌਮਾਂਤਰੀ ਮਾਂ ਬੋਲੀ ਦਿਵਸ ਮੌਕੇ ਵੀ ਵਿਦਿਆਰਥੀਆਂ ਦੇ ਸਾਹਿਤਕ ਮੁਕਾਬਲੇ ਕਰਵਾਏ ਜਾਣਗੇ

ਸੱਭਿਆਚਾਰਕ ਤੇ ਵਿਰਾਸਤੀ ਕੁਇਜ਼ ‘ਚ ਖਾਲਸਾ ਕਾਲਜ ਗੜਦੀਵਾਲਾ ਜੇਤੂ

• ਪੰਜਾਬੀ ਮੀਡੀਆ ਕਲੱਬ ਕੈਲਗਰੀ ਦੇ ਸਕੱਤਰ ਚੰਦ ਸਿੰਘ ਨੇ ਕੀਤੀ ਇਨਾਮਾਂ ਦੀ ਵੰਡ
• ਨਿਰਮਲ ਜੌੜਾ ਨੇ ਹਿੱਸਾ ਲੈਣ ਵਾਲੇ ਕਾਲਜਾਂ ਦੇ ਪ੍ਰਬੰਧਕਾਂ, ਅਧਿਆਪਕਾਂ ਤੇ ਵਿਦਿਆਰਥੀਆਂ ਦਾ ਕੀਤਾ ਧੰਨਵਾਦ

ਚੰਡੀਗੜ: ਪੰਜਾਬ ਕਲਾ ਪ੍ਰੀਸ਼ਦ ਵੱਲੋਂ ਕਰਵਾਏ ਜਾ ਰਹੇ ਡਾ.ਮਹਿੰਦਰ ਸਿੰਘ ਰੰਧਾਵਾ ਦੇ ਛੇਵੇਂ ਦਿਨ ਪੰਜਾਬੀ ਬੋਲੀ, ਸਾਹਿਤ, ਸੱਭਿਆਚਾਰ ਤੇ ਇਤਿਹਾਸਕ ਵਿਰਸੇ ਨੂੰ ਸਮਰਪਿਤ ਪ੍ਰਸ਼ਨੋਤਰੀ (ਕੁਇਜ਼) ਮੁਕਾਬਲਾ ਕਰਵਾਇਆ ਗਿਆ। ਕਲਾ ਭਵਨ ਵਿਖੇ ਕਰਵਾਏ ਪੰਜਾਬ ਰਾਜ ਅੰਤਰ-ਕਾਲਜ ਮੁਕਾਬਲੇ ਵਿੱਚ ਬੱਬਰ ਅਕਾਲੀ ਮੈਮੋਰੀਅਲ ਖਾਲਸਾ ਕਾਲਜ ਗੜ•ਦੀਵਾਲਾ ਨੇ ਪਹਿਲਾ, ਸਰਕਾਰੀ ਕਾਲਜ ਹੁਸ਼ਿਆਰਪੁਰ ਨੇ ਦੂਜਾ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਕੈਂਪਸ ਤੇ ਗੁਰੂ ਨਾਨਕ ਕਾਲਜ ਬੁਢਲਾਡਾ ਨੇ ਸੰਯੁਕਤ ਰੂਪ ਵਿੱਚ ਤੀਜਾ ਸਥਾਨ ਹਾਸਲ ਕੀਤਾ।

National Punjabi Language Day: ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ ਡਾ.ਸੁਰਜੀਤ ਪਾਤਰ ਦੀ ਪ੍ਰਧਾਨਗੀ ਵਿੱਚ ਹੋਏ ਇਸ ਪ੍ਰਸ਼ਨੋਤਰੀ ਮੁਕਾਬਲੇ ਦੇ ਮੁੱਖ ਮਹਿਮਾਨ ਪੰਜਾਬੀ ਮੀਡੀਆ ਕਲੱਬ ਕੈਲਗਰੀ (ਕੈਨੇਡਾ) ਦੇ ਸਕੱਤਰ ਚੰਦ ਸਿੰਘ ਸਨ ਜਿਨ•ਾਂ ਨੇ ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਕੀਤੀ। ਕੁਇਜ਼ ਮਾਸਟਰ ਪ੍ਰੀਤਮ ਰੁਪਾਲ ਨੇ ਇਸ ਮੁਕਾਬਲੇ ਦਾ ਸੰਚਾਲਨ ਕਰਦਿਆਂ ਪੰਜਾਬੀ ਮਾਂ ਬੋਲੀ, ਸਾਹਿਤ, ਸੱਭਿਆਚਾਰ, ਵਿਰਸੇ, ਇਤਿਹਾਸਕ ਅਤੇ ਭੂਗੋਲਿਕ ਖਿੱਤਿਆਂ ਬਾਰੇ ਸਵਾਲ ਪੁੱਛੇ ਜਿਸ ਦੇ ਹਰ ਜਵਾਬ ਉਪਰ ਦਰਸ਼ਕਾਂ ਨੇ ਤਾੜੀਆਂ ਮਾਰ ਕੇ ਵਿਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਕੀਤੀ। ਇਸ ਕੁਇਜ਼ ਮੁਕਾਬਲੇ ਦੀ ਰੌਚਕ ਗੱਲ ਇਹ ਰਹੀ ਕਿ ਕੁਝ ਸਵਾਲ ਦਰਸ਼ਕਾਂ ਕੋਲੋਂ ਵੀ ਪੁੱਛੇ ਗਏ ਅਤੇ ਜਿਹੜੇ ਸਵਾਲ ਦਾ ਜਵਾਬ ਕਿਸੇ ਟੀਮ ਵੱਲੋਂ ਨਹੀਂ ਦਿੱਤਾ ਜਾਂਦਾ ਸੀ, ਉਸ ਦਾ ਜਵਾਬ ਵੀ ਦਰਸ਼ਕਾਂ ਕੋਲੋਂ ਪੁੱਛਿਆ ਜਾਂਦਾ ਰਿਹਾ। ਸਹੀ ਜਵਾਬ ਦੇਣ ਵਾਲੇ ਦਰਸ਼ਕਾਂ ਨੂੰ ਮੌਕੇ ‘ਤੇ ਹੀ ਇਨਾਮ ਦਿੱਤੇ ਗਏ।

ਇਕ ਸਵਾਲ ਦਾ ਜਵਾਬ ਜੋ ਕਿਸੇ ਵੱਲੋਂ ਵੀ ਨਹੀਂ ਦਿੱਤਾ ਗਿਆ, ਉਸ ਦਾ ਜਵਾਬ ਡਾ.ਸੁਰਜੀਤ ਪਾਤਰ ਨੇ ਦਿੱਤਾ। ਕੁਇਜ਼ ਦੇ ਪਹਿਲੇ ਰਾਊਂਡ ਵਿੱਚ ਡਾ.ਮਹਿੰਦਰ ਸਿੰਘ ਰੰਧਾਵਾ ਦੀ ਜ਼ਿੰਦਗੀ ਨਾਲ ਜੁੜੇ ਸਵਾਲ-ਜਵਾਬ ਪੁੱਛੇ ਗਏ।

ਸਮਾਪਤੀ ‘ਤੇ ਸੰਬੋਧਨ ਕਰਦਿਆਂ ਡਾ.ਸੁਰਜੀਤ ਪਾਤਰ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਪੰਜਾਬੀ ਮਾਂ-ਬੋਲੀ, ਸਾਹਿਤ, ਸੱਭਿਆਚਾਰ, ਇਤਿਹਾਸਕ ਵਿਰਸੇ ਨਾਲ ਜੋੜਨ ਲਈ ਅਜਿਹੇ ਮੁਕਾਬਲੇ ਕਰਵਾਉਣੇ ਬਹੁਤ ਜ਼ਰੂਰੀ ਹੈ। ਉਨ•ਾਂ ਕਿਹਾ ਕਿ 21 ਫਰਵਰੀ ਨੂੰ ਪੰਜਾਬ ਕਲਾ ਪ੍ਰੀਸ਼ਦ ਵੱਲੋਂ ਕੌਮਾਂਤਰੀ ਮਾਂ ਬੋਲੀ ਦਿਵਸ ਮਨਾਇਆ ਜਾਵੇਗਾ ਜਿਸ ਵਿੱਚ ਵੀ ਵਿਦਿਆਰਥੀਆਂ ਦੇ ਸਾਹਿਤਕ ਮੁਕਾਬਲੇ ਕਰਵਾਏ ਜਾਣਗੇ। ਉਨ•ਾਂ ਕਿਹਾ ਕਿ ਸਾਡਾ ਨਿਸ਼ਾਨਾ ਨੌਜਵਾਨ ਪੀੜ•ੀ ਨੂੰ ਅਮੀਰ ਵਿਰਸੇ ਨਾਲ ਜੋੜਨਾ ਹੈ। ਉਨ•ਾਂ ਕਿਹਾ ਕਿ ਅੱਜ ਦੇ ਕੁਇਜ਼ ਦੀ ਸਭ ਤੋਂ ਵੱਡੀ ਖਾਸੀਅਤ ਇਹ ਸੀ ਕਿ ਕਈ ਖਿੱਤਿਆਂ ਦੇ ਸੱਭਿਆਚਾਰਕ ਤੇ ਵਿਰਾਸਤੀ ਸ਼ਬਦਾਂ ਬਾਰੇ ਉਨ•ਾਂ ਨੂੰ ਵੀ ਅੱਜ ਹੀ ਪਤਾ ਲੱਗਿਆ। ਉਨ•ਾਂ ਕਿਹਾ ਕਿ ਇਹੋ ਸਾਡੇ ਪੰਜਾਬ ਦੀ ਅਮੀਰੀ ਹੈ ਜਿੱਥੇ ਕਿਸੇ ਵੇਲੇ 12 ਕੋਹ ‘ਤੇ ਬੋਲੀ ਬਦਲ ਜਾਂਦੀ ਸੀ। ਕਲਾ ਪ੍ਰੀਸ਼ਦ ਦਾ ਇਹੋ ਨਿਸ਼ਾਨਾ ਹੈ ਕਿ ਅਜਿਹੇ ਪ੍ਰੋਗਰਾਮ ਨਿਰੰਤਰ ਜਾਰੀ ਰੱਖੇ ਜਾਣਗੇ।

Êਪੰਜਾਬ ਸੰਗੀਤ ਨਾਟਕ ਅਕਾਦਮੀ ਦੇ ਪ੍ਰਧਾਨ ਅਤੇ ਪੰਜਾਬ ਯੂਨੀਵਰਸਿਟੀ ਚੰਡੀਗੜ• ਦੇ ਯੁਵਕ ਭਲਾਈ ਵਿਭਾਗ ਦੇ ਡਾਇਰੈਕਟਰ ਡਾ.ਨਿਰਮਲ ਜੌੜਾ ਨੇ ਕੁਇਜ਼ ਮੁਕਾਬਲੇ ਵਿੱਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਅਤੇ ਸਬੰਧਤ ਕਾਲਜਾਂ ਦੇ ਪ੍ਰਬੰਧਕਾਂ ਤੇ ਅਧਿਆਪਕਾਂ ਦਾ ਧੰਨਵਾਦ ਕੀਤਾ। ਉਨ•ਾਂ ਕਿਹਾ ਕਿ ਕਲਾ ਪ੍ਰੀਸ਼ਦ ਵੱਲੋਂ ਮਨਾਏ ਜਾ ਰਹੇ ਰੰਧਾਵਾ ਕਲਾ ਤੇ ਸਾਹਿਤ ਉਤਸਵ ਦਾ ਇਹ ਖੂਬਸੁਰਤ ਪਹਿਲੂ ਹੈ ਜਿਸ ਰਾਹੀਂ ਨੌਜਵਾਨਾਂ ਵਿੱਚ ਮੁਕਾਬਲੇ ਦੀ ਭਾਵਨਾ ਨਾਲ ਉਨ•ਾਂ ਨੂੰ ਵਿਰਸੇ ਨਾਲ ਜੁੜਿਆ ਜਾ ਰਿਹਾ ਹੈ। ਇਸ ਮੌਕੇ ਪ੍ਰੀਸ਼ਦ ਦੇ ਸਕੱਤਰ ਜਨਰਲ ਡਾ.ਲਖਵਿੰਦਰ ਸਿੰਘ ਜੌਹਲ ਤੇ ਕਵੀ ਦੀਪਕ ਸ਼ਰਮਾ ਚਨਰਾਥਲ ਵੀ ਹਾਜ਼ਰ ਸਨ।

—PTC News