ਰਾਸ਼ਟਰੀ ਐਸ. ਸੀ. ਕਮਿਸ਼ਨ ਵੱਲੋਂ ਪੰਜਾਬੀ UNIVERSITY ਦਾ ਵਾਈਸ ਚਾਂਸਲਰ ਦਿੱਲੀ ਤਲਬ

National S. Was. Commission summons Vice Chancellor of Punjabi UNIVERSITY to Delhi

ਰਾਸ਼ਟਰੀ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਵਿਜੈ ਸਾਂਪਲਾ ਵੱਲੋਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੂੰ 22 ਜੂਨ ਨੂੰ ਨਿੱਜੀ ਤੌਰ ‘ਤੇ ਕਮਿਸ਼ਨ ਦੇ ਨਵੀਂ ਦਿੱਲੀ ਸਥਿਤ ਆਪਣੇ ਦਫ਼ਤਰ ਵਿਖੇ ਪੇਸ਼ ਹੋਣ ਲਈ ਕਿਹਾ ਗਿਆ ਹੈ। ਚੇਅਰਮੈਨ ਵਿਜੈ ਸਾਂਪਲਾ ਵੱਲੋਂ ਇਹ ਆਦੇਸ਼ ਪੰਜਾਬੀ ਯੂਨੀਵਰਸਿਟੀ ਦੇ ਹੀ ਸੀਨੀਅਰ ਦਲਿਤ ਅਧਿਕਾਰੀ ਡਾ. ਹਰਮਿੰਦਰ ਸਿੰਘ ਖੋਖਰ ਵੱਲੋਂ ਦਾਇਰ ਕੀਤੀ ਗਈ ਜਾਤਅਧਾਰਤ ਵਿਤਕਰੇ ਦੀ ਇੱਕ ਸ਼ਿਕਾਇਤ ‘ਤੇ ਜਾਰੀ ਕੀਤੇ ਗਏ ਹਨ।

Read more : ‘ਆਪ’ ‘ਚ ਸ਼ਾਮਿਲ ਹੋਣ ਦੀਆਂ ਚਰਚਾਵਾਂ ‘ਚ ਕੁੰਵਰ ਵਿਜੇ ਪ੍ਰਤਾਪ ਨੇ ਦਿੱਤਾ ਵੱਡਾ ਬਿਆਨ

ਸਾਬਕਾ ਭਾਰਤੀ ਸੂਚਨਾ ਸੇਵਾ ਅਧਿਕਾਰੀ ਡਾ. ਹਰਮਿੰਦਰ ਸਿੰਘ ਖੋਖਰ ਵੱਲੋਂ ਕਮਿਸ਼ਨ ਨੂੰ ਭੇਜੀ ਗਈ |ਸ਼ਿਕਾਇਤ ਵਿੱਚ ਕਿਹਾ ਗਿਆ ਕਿ ਯੂਨੀਵਰਸਿਟੀ ਦੀ ਉਚਪੱਧਰੀ ਚੋਣ ਕਮੇਟੀ ਵੱਲੋਂ ਸਾਲ 2001 ਵਿੱਚ ਉਨ੍ਹਾਂ ਨੂੰ ਸਹਾਇਕ ਲੋਕ ਸੰਪਰਕ ਅਫਸਰ ਦੀ ਅਨੁਸੂਚਿਤ ਜਾਤੀਆਂ ਲਈ ਰਾਖਵੀਂ ਪੱਕੀ ਅਸਾਮੀ ‘ਤੇ ਨਿਯੁਕਤ ਕਰਨ ਦੇ ਬਾਵਜੂਦ, ਯੂਨੀਵਰਸਿਟੀ ਵੱਲੋਂ ਸਾਲ 2003 ਵਿੱਚ ਸਹਾਇਕ ਲੋਕ ਸੰਪਰਕ ਅਫਸਰ ਦੀ ਇੱਕ ਅਸਾਮੀ ਖਤਮ ਕਰਦਿਆਂ ਉਨ੍ਹਾਂ ਨੂੰ ਯੂਨੀਵਰਸਿਟੀ ਸੇਵਾ ਤੋਂ ਫਾਰਗ ਕਰ ਦਿੱਤਾ ਗਿਆ ਸੀ |