ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਪਹੁੰਚੇ ਕਸ਼ਮੀਰ , ਆਮ ਲੋਕਾਂ ਨਾਲ ਖਾਧਾ ਖਾਣਾ , ਵੀਡੀਓ ਵਾਇਰਲ
ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਪਹੁੰਚੇ ਕਸ਼ਮੀਰ , ਆਮ ਲੋਕਾਂ ਨਾਲ ਖਾਧਾ ਖਾਣਾ , ਵੀਡੀਓ ਵਾਇਰਲ
ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਪਹੁੰਚੇ ਕਸ਼ਮੀਰ , ਆਮ ਲੋਕਾਂ ਨਾਲ ਖਾਧਾ ਖਾਣਾ , ਵੀਡੀਓ ਵਾਇਰਲ:ਨਵੀਂ ਦਿੱਲੀ: ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਅਧਿਕਾਰ ਦੇਣ ਵਾਲੇ ਸੰਵਿਧਾਨ ਦੀ ਧਾਰਾ 370 ਨੂੰ ਹਟਾਉਣ ਤੋਂ ਬਾਅਦ ਸੂਬੇ ਵਿਚ ਧਾਰਾ 144 ਲਾਗੂ ਹੈ। ਜਿਸ ਕਰਕੇ ਕਸ਼ਮੀਰ ਵਿਚ ਭਾਰੀ ਗਿਣਤੀ ਵਿਚ ਸੁਰੱਖਿਆ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ। ਜੰਮੂ ਕਸ਼ਮੀਰ 'ਚ ਧਾਰਾ 370 ਅਤੇ 35-ਏ ਹਟਾਏ ਜਾਣ ਤੋਂ ਬਾਅਦ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਜੰਮੂ ਕਸ਼ਮੀਰ ਦੇ ਸ਼ੋਪੀਆਂ ਗਏ ਹਨ, ਜੋ ਕਿ ਅੱਤਵਾਦੀਆਂ ਦਾ ਗੜ ਮੰਨਿਆ ਜਾਂਦਾ ਹੈ।
[caption id="attachment_326886" align="aligncenter" width="300"]
ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਪਹੁੰਚੇ ਕਸ਼ਮੀਰ , ਆਮ ਲੋਕਾਂ ਨਾਲ ਖਾਧਾ ਖਾਣਾ , ਵੀਡੀਓ ਵਾਇਰਲ[/caption]
ਇਸ ਦੌਰਾਨ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਨੇ ਆਮ ਲੋਕਾਂ ਅਤੇ ਸੁਰੱਖਿਆ ਬਲਾਂ ਨਾਲ ਗੱਲਬਾਤ ਵੀ ਕੀਤੀ। ਇਸ ਦੇ ਨਾਲ ਹੀ ਅਜੀਤ ਡੋਭਾਲ ਦਾ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਕਾਫ਼ੀ ਵਾਇਰਲ ਹੋ ਰਿਹਾ ਹੈ। ਇਹ ਵੀਡੀਓ ਜੰਮੂ-ਕਸ਼ਮੀਰ ਦੇ ਸ਼ੋਪੀਆਂ ਦੀ ਹੈ, ਜਿੱਥੇ ਉਹ ਆਮ ਲੋਕਾਂ ਨਾਲ ਪੌੜੀਆਂ 'ਤੇ ਬੈਠੇ ਖਾਣਾ ਖਾਂਦੇ ਦਿਖਾਈ ਦੇ ਰਹੇ ਹਨ।ਇਸ ਤੋਂ ਇਲਾਵਾ ਉਹ ਸੁਰੱਖਿਆ ਬਲਾਂ ਨਾਲ ਗੱਲ ਕਰਦੇ ਵੀ ਦਿਖਾਈ ਦਿੱਤੇ ਹਨ।
[caption id="attachment_326887" align="aligncenter" width="300"]
ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਪਹੁੰਚੇ ਕਸ਼ਮੀਰ , ਆਮ ਲੋਕਾਂ ਨਾਲ ਖਾਧਾ ਖਾਣਾ , ਵੀਡੀਓ ਵਾਇਰਲ[/caption]
ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ 'ਤੇ ਕਲਿੱਕ ਕਰੋ :ਚੰਡੀਗੜ੍ਹ ਦੀ ਮਹਿਲਾ ਕਾਂਸਟੇਬਲ ਨੂੰ ਵਰਦੀ ਪਾ ਕੇ TikTok ‘ਤੇ ਸਟਾਈਲ ਮਾਰਨਾ ਪਿਆ ਮਹਿੰਗਾ
ਜ਼ਿਕਰਯੋਗ ਹੈ ਕਿ ਮੋਦੀ ਸਰਕਾਰ ਨੇ ਪਿਛਲੇ ਦਿਨੀਂ ਸੰਵਿਧਾਨ ਦੀ ਧਾਰਾ 370 ਨੂੰ ਖ਼ਤਮ ਕਰ ਦਿੱਤਾ ਹੈ। ਇਸ ਦੇ ਨਾਲ ਹੀ ਜੰਮੂ-ਕਸ਼ਮੀਰ ਨੂੰ ਮਿਲਿਆ ਖ਼ਾਸ ਦਰਜਾ ਵੀ ਖ਼ਤਮ ਹੋ ਗਿਆ ਹੈ। ਇਸ ਬਿਲ ਦੇ ਪਾਸ ਹੋਣ ਤੋਂ ਬਾਅਦ ਜੰਮੂ-ਕਸ਼ਮੀਰ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿਚ ਵੰਡਿਆ ਗਿਆ। ਹੁਣ ਜੰਮੂ-ਕਸ਼ਮੀਰ ਅਤੇ ਲੱਦਾਖ਼ ਦੋ ਕੇਂਦਰ ਸ਼ਾਸਤ ਪ੍ਰਦੇਸ਼ ਬਣ ਜਾਣਗੇ। ਇਸ ਤੋਂ ਬਾਅਦ ਓਥੇ ਹਾਲਤ ਤਣਾਅਪੂਰਨ ਸਥਿਤੀ ਹੈ।
-PTCNews