ਜਲੰਧਰ 'ਚ ਪੁਲਿਸ ਨੇ ਵਿੱਕੀ ਗੌਂਡਰ ਗੈਂਗ ਦੇ ਮੁੱਖ ਸਰਗਨਾ ਨਵੀਨ ਸੈਣੀ ਉਰਫ਼ ਚਿੰਟੂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਨੇ ਮੁਲਜ਼ਮਾਂ ਕੋਲੋਂ ਪੰਜ ਪਿਸਤੌਲ, ਚਾਰ ਮੈਗਜ਼ੀਨ ਅਤੇ ਕਈ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਜਲਦ ਹੀ ਗ੍ਰਿਫਤਾਰ ਦੋਸ਼ੀ ਨੂੰ ਅਦਾਲਤ 'ਚ ਪੇਸ਼ ਕਰਕੇ ਰਿਮਾਂਡ 'ਤੇ ਲੈ ਲਵੇਗੀ। ਤਾਂ ਜੋ ਇਹ ਪਤਾ ਲੱਗ ਸਕੇ ਕਿ ਉਕਤ ਦੋਸ਼ੀ ਹਥਿਆਰ ਕਿੱਥੋਂ ਲੈ ਕੇ ਆਇਆ ਸੀ ਅਤੇ ਕਿਸ ਨੂੰ ਦੇਣਾ ਸੀ।
In a major breakthrough, Jalandhar Commissionerate Police intensifies ongoing crackdown on organized crime. 
Arrests Naveen Saini @ Chintu, associate of Vicky Gounder Gang who was on the run from last 9 months. The Gang is involved in multiple heinous crimes such as Arms & drugs… pic.twitter.com/y4CyvyG1iN
— DGP Punjab Police (@DGPPunjabPolice) May 15, 2024
 <script async src=https://platform.twitter.com/widgets.js charset=utf-8></script>ਚਿੰਟੂ 9 ਮਹੀਨਿਆਂ ਤੋਂ ਫਰਾਰ ਸੀਪ੍ਰਾਪਤ ਜਾਣਕਾਰੀ ਅਨੁਸਾਰ ਚਿੰਟੂ ਨੂੰ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਸੰਗਠਿਤ ਅਪਰਾਧਾਂ 'ਤੇ ਚੱਲ ਰਹੀ ਕਾਰਵਾਈ ਦੇ ਤਹਿਤ ਗ੍ਰਿਫਤਾਰ ਕੀਤਾ ਹੈ। ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਉਕਤ ਮੁਲਜ਼ਮ ਪਿਛਲੇ 9 ਮਹੀਨਿਆਂ ਤੋਂ ਫ਼ਰਾਰ ਸੀ। ਜਲੰਧਰ ਸਿਟੀ ਪੁਲਸ ਕਾਫੀ ਸਮੇਂ ਤੋਂ ਦੋਸ਼ੀਆਂ ਦਾ ਪਿੱਛਾ ਕਰ ਰਹੀ ਸੀ, ਬੀਤੇ ਦਿਨ ਗੁਪਤ ਸੂਚਨਾ ਦੇ ਆਧਾਰ 'ਤੇ ਪੁਲਸ ਨੇ ਉਕਤ ਦੋਸ਼ੀ ਨੂੰ ਜਲੰਧਰ ਸਿਟੀ ਤੋਂ ਗ੍ਰਿਫਤਾਰ ਕਰ ਲਿਆ। ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਜਲਦੀ ਹੀ ਇਸ ਸਬੰਧੀ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਸਾਂਝੀ ਕਰਨਗੇ।