ਨਵਜੋਤ ਸਿੱਧੂ ਦੀ ਤਾਜਪੋਸ਼ੀ ਦੌਰਾਨ ਪੰਜਾਬ ਭਵਨ 'ਚ ਇਕੱਠੇ ਬੈਠੇ ਨਜ਼ਰ ਆਏ ਮੁੱਖ ਮੰਤਰੀ ਅਤੇ ਨਵਜੋਤ ਸਿੱਧੂ
ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ (Navjot Singh Sidhu) ਅੱਜ ਆਪਣਾ ਅਹੁਦਾ ਸੰਭਾਲਣ ਜਾ ਰਹੇ ਹਨ। ਉਨ੍ਹਾਂ ਦੀ ਤਾਜਪੋਸ਼ੀ ਕਾਂਗਰਸ ਭਵਨ, ਸੈਕਟਰ 15, ਚੰਡੀਗੜ੍ਹ ਵਿਖੇ ਹੋਵੇਗੀ। ਇਸ ਦੌਰਾਨ ਨਵਜੋਤ ਸਿੱਧੂ ਦੇ ਨਾਲ 4 ਕਾਰਜਕਾਰੀ ਪ੍ਰਧਾਨ ਸੰਗਤ ਸਿੰਘ ਗਿਲਜੀਆਂ, ਸੁਖਵਿੰਦਰ ਸਿੰਘ ਡੈਨੀ, ਪਵਨ ਗੋਇਲ ਅਤੇ ਕੁਲਜੀਤ ਸਿੰਘ ਨਾਗਰਾ ਵੀ ਅਹੁਦਾ ਸੰਭਾਲਣਗੇ।
[caption id="attachment_517059" align="aligncenter" width="300"]
Rahul Gandhi says Punjab crisis resolved" width="300" height="156" /> ਨਵਜੋਤ ਸਿੱਧੂ ਦੀ ਤਾਜਪੋਸ਼ੀ ਦੌਰਾਨ ਪੰਜਾਬ ਭਵਨ 'ਚ ਇਕੱਠੇ ਬੈਠੇ ਨਜ਼ਰ ਆਏ ਮੁੱਖ ਮੰਤਰੀ ਅਤੇ ਨਵਜੋਤ ਸਿੱਧੂ[/caption]
ਪੜ੍ਹੋ ਹੋਰ ਖ਼ਬਰਾਂ : ਪੰਜਾਬ 'ਚ ਵਿਦਿਆਰਥੀਆਂ ਲਈ ਇਸ ਤਾਰੀਕ ਤੋਂ ਖੁੱਲ੍ਹਣਗੇ ਸਕੂਲ
ਕੈਪਟਨ ਅਮਰਿੰਦਰ ਸਿੰਘ ਅਤੇ ਨਵਜੋਤ ਸਿੱਧੂ ਵਿਚਾਲੇ ਚੱਲ ਰਹੇ ਵਿਵਾਦ ਦਰਮਿਆਨ ਪਹਿਲੀ ਵਾਰ ਕੈਪਟਨ ਅਮਰਿੰਦਰ ਸਿੰਘ (Captain Amarinder Singh) ਅਤੇ ਨਵਜੋਤ ਸਿੱਧੂ ਲੰਬੇ ਅਰਸੇ ਬਾਅਦ ਇਕੱਠਿਆਂ ਨਜ਼ਰ ਆਏ ਹਨ। ਪੰਜਾਬ ਕਾਂਗਰਸ ਦੇ ਦੋਵੇਂ ਆਗੂ ਇਕੋ ਮੰਚ 'ਤੇ ਬੈਠੇ ਦੇਖੇ ਗਏ ਹਨ। ਇਸ ਦੌਰਾਨ ਕੈਪਟਨ ਨਾਲ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਅਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਵੀ ਬੈਠੇ ਨਜ਼ਰ ਆਏ।
[caption id="attachment_517060" align="aligncenter" width="300"]
ਨਵਜੋਤ ਸਿੱਧੂ ਦੀ ਤਾਜਪੋਸ਼ੀ ਦੌਰਾਨ ਪੰਜਾਬ ਭਵਨ 'ਚ ਇਕੱਠੇ ਬੈਠੇ ਨਜ਼ਰ ਆਏ ਮੁੱਖ ਮੰਤਰੀ ਅਤੇ ਨਵਜੋਤ ਸਿੱਧੂ[/caption]
ਇਸ ਦੌਰਾਨ ਕੈਪਟਨ ਅਤੇ ਨਵਜੋਤ ਸਿੱਧੂ ਨਾ ਸਿਰਫ ਇਕੱਠਿਆਂ ਬੈਠੇ ਸਗੋਂ ਦੋਵਾਂ ਵਿਚਾਲੇ ਕੁੱਝ ਸੰਵਾਦ ਵੀ ਹੋਇਆ, ਇਹ ਸੰਵਾਦ ਕੀ ਸੀ ਫਿਲਹਾਲ ਇਸ ਬਾਰੇ ਬਹੁਤੀ ਜਾਣਕਾਰੀ ਨਹੀਂ ਮਿਲ ਸਕੀ ਹੈ। ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਵਲੋਂ ਬਕਾਇਦਾ ਟਵੀਟ ਕਰਕੇ ਕੈਪਟਨ-ਸਿੱਧੂ ਮਿਲਣੀ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਲਿਖਿਆ ਹੈ ਕਿ ਪੰਜਾਬ ਕਾਂਗਰਸ ਦੀ ਨਵੀਂ ਟੀਮ ਦੀ ਸਥਾਪਨਾ ਤੋਂ ਪਹਿਲਾਂ ਦੇ ਕੁੱਝ ਪਲ।
[caption id="attachment_517067" align="aligncenter" width="300"]
ਨਵਜੋਤ ਸਿੱਧੂ ਦੀ ਤਾਜਪੋਸ਼ੀ ਦੌਰਾਨ ਪੰਜਾਬ ਭਵਨ 'ਚ ਇਕੱਠੇ ਬੈਠੇ ਨਜ਼ਰ ਆਏ ਮੁੱਖ ਮੰਤਰੀ ਅਤੇ ਨਵਜੋਤ ਸਿੱਧੂ[/caption]
ਦਰਅਸਲ 'ਚ ਨਵਜੋਤ ਸਿੱਧੂ ਦੀ ਤਾਜਪੋਸ਼ੀ ਤੋਂ ਪਹਿਲਾਂ ਕੈਪਟਨ ਵੱਲੋਂ ਪੰਜਾਬ ਦੇ ਸਾਰੇ ਮੰਤਰੀਆਂ, ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨੂੰ ਚਾਹ ਲਈ ਸੱਦਾ ਦਿੱਤਾ ਗਿਆ ਸੀ। ਇਸ ਦਰਮਿਆਨ ਪੰਜਾਬ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਪਹੁੰਚੀ ਹੋਈ ਸੀ। ਇਹ ਚਾਹ ਪਾਰਟੀ ਪੰਜਾਬ ਭਵਨ ਵਿੱਚ ਆਯੋਜਿਤ ਕੀਤੀ ਜਾ ਰਹੀ ਸੀ, ਜਿੱਥੇ ਨਵਜੋਤ ਸਿੰਘ ਸਿੱਧੂ ਸਮੇਤ ਹੋਰ ਆਗੂ ਮੌਜੂਦ ਸਨ। ਇਸ ਮੁਲਾਕਾਤ ਤੋਂ ਬਾਅਦ ਕੈਪਟਨ ਅਤੇ ਸਾਰੇ ਵਿਧਾਇਕ ਇਕੱਠੇ ਹੋ ਕੇ ਸਿੱਧੂ ਦੀ ਤਾਜਪੋਸ਼ੀ ਲਈ ਰਵਾਨਾ ਹੋਣਗੇ।
[caption id="attachment_517064" align="aligncenter" width="300"]
ਨਵਜੋਤ ਸਿੱਧੂ ਦੀ ਤਾਜਪੋਸ਼ੀ ਦੌਰਾਨ ਪੰਜਾਬ ਭਵਨ 'ਚ ਇਕੱਠੇ ਬੈਠੇ ਨਜ਼ਰ ਆਏ ਮੁੱਖ ਮੰਤਰੀ ਅਤੇ ਨਵਜੋਤ ਸਿੱਧੂ[/caption]
ਪੜ੍ਹੋ ਹੋਰ ਖ਼ਬਰਾਂ : ਮੀਂਹ ਨਾਲ ਡਿੱਗੀ ਮਕਾਨ ਦੀ ਛੱਤ , ਇਕੋਂ ਪਰਿਵਾਰ ਦੇ ਚਾਰ ਜੀਆਂ ਦੀ ਮੌਤ
ਦੱਸ ਦਈਏ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਅੱਜ ਚਾਰਜ ਸੰਭਾਲਣ ਜਾ ਰਹੇ ਹਨ। ਉਨ੍ਹਾਂ ਦੀ ਤਾਜਪੋਸ਼ੀ ਕਾਂਗਰਸ ਭਵਨ, ਸੈਕਟਰ 15, ਚੰਡੀਗੜ੍ਹ ਵਿਖੇ ਹੋਵੇਗੀ। ਸਿੱਧੂ ਦੇ ਨਾਲ 4 ਕਾਰਜਕਾਰੀ ਪ੍ਰਧਾਨ ਸੰਗਤ ਸਿੰਘ ਗਿਲਜੀਆਂ, ਸੁਖਵਿੰਦਰ ਸਿੰਘ ਡੈਨੀ, ਪਵਨ ਗੋਇਲ ਅਤੇ ਕੁਲਜੀਤ ਸਿੰਘ ਨਾਗਰਾ ਵੀ ਅਹੁਦਾ ਸੰਭਾਲਣਗੇ। ਕਿਹਾ ਜਾ ਰਿਹਾ ਹੈ ਕਿ ਦੋਵਾਂ ਲੀਡਰਾਂ ਵਿਚਾਲੇ ਭਾਵੇਂ ਹੱਥ ਤਾਂ ਮਿਲ ਗਏ ਹਨ ਪਰ ਦਿਲ ਮਿਲੇ ਜਾਂ ਨਹੀਂ ਇਹ ਵੱਡਾ ਸਵਾਲ ਹੈ।
-PTCNews