ਨਵਜੋਤ ਸਿੱਧੂ ਨੇ ਨਿਯੁਕਤ ਕੀਤੇ 4 ਸਲਾਹਕਾਰ, ਜਾਣੋ ਕਿਸ ਦੇ ਨਾਮ ਨੇ ਸ਼ਾਮਿਲ

By Jashan A - August 11, 2021 5:08 pm

ਚੰਡੀਗੜ੍ਹ: ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਅੱਜ ਚਾਰ ਸਲਾਹਕਾਰਾਂ ਦੀ ਨਿਯੁਕਤੀ ਕੀਤੀ। ਇਹਨਾਂ ਸਲਾਹਕਾਰਾਂ ਵਿਚ ਡਾ. ਅਮਰ ਸਿੰਘ (ਮੈਂਬਰ ਲੋਕ ਸਭਾ), ਮੁਹੰਮਦ ਮੁਸਤਫ਼ਾ (ਸਾਬਕਾ ਡੀ.ਜੀ.ਪੀ.), ਮਾਲਵਿੰਦਰ ਸਿੰਘ ਮਾਲੀ ਅਤੇ ਡਾ. ਪਿਆਰੇ ਲਾਲ ਗਰਗ ਸ਼ਾਮਲ ਹਨ। ਨਵਜੋਤ ਸਿੱਧੂ ਦਾ ਕਹਿਣਾ ਹੈ ਕਿ ਇਹਨਾਂ ਸਲਾਹਕਾਰਾਂ ਦੀ ਨਿਯੁਕਤੀ ਵਿਦਵਤਾ ਭਰਪੂਰ ਸਲਾਹ-ਮਸ਼ਵਰੇ ਲਈ ਕੀਤੀ ਗਈ ਹੈ।

ਤੁਹਾਨੂੰ ਦੱਸ ਦੇਈਏ ਕਿ ਪੰਜਾਬੀਆਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਸਿੱਧੂ ਲਗਾਤਾਰ ਪਾਰਟੀ ਮੈਂਬਰਾਂ ਅਤੇ ਮੰਤਰੀਆਂ ਨਾਲ ਮੀਟਿਗਾਂ ਕਰ ਰਹੇ ਹਨ। ਇਸ ਦੇ ਚਲਦਿਆਂ ਨਵਜੋਤ ਸਿੱਧੂ ਨੇ ਅੱਜ ਚਾਰ ਸਲਾਹਕਾਰਾਂ ਦੀ ਨਿਯੁਕਤੀ ਕੀਤੀ।

-PTC News

adv-img
adv-img