
ਚੰਡੀਗੜ੍ਹ : ਜਲੰਧਰ ਤੋਂ ਕੈਂਟ ਹਲਕੇ ਦੇ ਵਿਧਾਇਕ ਅਤੇ ਕਾਂਗਰਸੀ ਆਗੂ ਪਰਗਟ ਸਿੰਘ (Pargat Singh ) ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਜਨਰਲ ਸਕੱਤਰ ਥਾਪਿਆ ਗਿਆ ਹੈ।
ਕਾਂਗਰਸ ਪ੍ਰਧਾਨ ਨਵਜੋਤ ਸਿੱਧੂ (Navjot Singh Sidhu) ਨੇ ਅੱਜ ਇੱਕ ਹੋਰ ਅਹਿਮ ਨਿਯੁਕਤੀ ਕੀਤੀ ਹੈ। ਉਨ੍ਹਾਂ ਨੇ ਆਪਣੇ ਸਾਥੀ ਪਰਗਟ ਸਿੰਘ (Pargat Singh) ਨੂੰ ਕਾਂਗਰਸ ਦਾ ਜਨਰਲ ਸਕੱਤਰ (ਆਰਗੇਨਾਈਜੇਸ਼ਨ) ਨਿਯੁਕਤ ਕੀਤਾ ਹੈ।
ਨਵਜੋਤ ਸਿੰਘ ਸਿੱਧੂ ਮੁਤਾਬਕ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ, AICC ਜਨਰਲ ਸਕੱਤਰ ਕੇਸੀ ਵੇਣੂਗੋਪਾਲ ਤੇ ਪੰਜਾਬ ਕਾਂਗਰਸ ਦੇ ਸਿਆਸੀ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਇਸ ਦੇ ਲਈ ਪ੍ਰਵਾਨਗੀ ਦੇ ਦਿੱਤੀ ਹੈ।
ਦੱਸ ਦੇਈਏ ਕਿ ਜਲੰਧਰ ਦੇ ਕੈਂਟ ਹਲਕੇ ਤੋਂ ਵਿਧਾਇਕ ਪਰਗਟ ਸਿੰਘ ਆਪਣੀ ਹੀ ਸਰਕਾਰ ’ਤੇ ਸਵਾਲ ਚੁੱਕ ਰਹੇ ਸਨ। ਉਨ੍ਹਾਂ ਪਿਛਲੇ ਮਹੀਨੇ ਚੰਡੀਗੜ੍ਹ ਵਿੱਚ ਪ੍ਰੈਸ ਕਾਨਫਰੰਸ ਕਰਕੇ ਜਿਹੜੇ ਗੰਭੀਰ ਦੋਸ਼ ਕੈਪਟਨ ਅਮਰਿੰਦਰ ਸਿੰਘ 'ਤੇ ਲਗਾਏ ਹਨ, ਉਸ ਨਾਲ ਕਾਂਗਰਸ ਪਾਰਟੀ ਦੇ ਨਾਲ-ਨਾਲ ਪੰਜਾਬ ਦੀ ਸਿਆਸਤ ਵਿੱਚ ਵੀ ਹਲਚੱਲ ਮਚ ਗਈ ਸੀ।
-PTCNews