ਮੁੱਖ ਖਬਰਾਂ

ਨਵਜੋਤ ਸਿੱਧੂ ਦੇ ਪਾਕਿ ਜਾਣ 'ਤੇ ਵਿਦੇਸ਼ ਮੰਤਰਾਲੇ ਨੇ ਦਿੱਤਾ ਵੱਡਾ ਬਿਆਨ , ਕੀ ਹੁਣ ਸਿੱਧੂ ਜਾਣਗੇ ਪਾਕਿ ?

By Shanker Badra -- November 07, 2019 5:09 pm

ਨਵਜੋਤ ਸਿੱਧੂ ਦੇ ਪਾਕਿ ਜਾਣ 'ਤੇ ਵਿਦੇਸ਼ ਮੰਤਰਾਲੇ ਨੇ ਦਿੱਤਾ ਵੱਡਾ ਬਿਆਨ , ਕੀ ਹੁਣ ਸਿੱਧੂ ਜਾਣਗੇ ਪਾਕਿ ?:ਨਵੀਂ ਦਿੱਲੀ : ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਇੱਕ ਵਾਰ ਫ਼ਿਰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੂੰ ਚਿੱਠੀ ਲਿਖ ਕੇ ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਪਾਕਿਸਤਾਨ ਜਾਣ ਦੀ ਇਜਾਜ਼ਤ ਮੰਗੀ ਹੈ। ਸਿੱਧੂ ਨੇ ਚਿੱਠੀ 'ਚ ਲਿਖਿਆ ਹੈ ਕਿ 'ਵਾਰ-ਵਾਰ ਯਾਦ ਕਰਾਉਣ ਦੇ ਬਾਵਜੂਦ ਵੀ ਤੁਸੀਂ ਜਵਾਬ ਨਹੀਂ ਦਿੱਤਾ ਹੈ ਕਿ ਸਰਕਾਰ ਨੇ ਉਦਘਾਟਨ ਲਈ ਮੈਨੂੰ ਪਾਕਿਸਤਾਨ ਜਾਣ ਦੀ ਇਜਾਜ਼ਤ ਦਿੱਤੀ ਹੈ ਜਾਂ ਨਹੀਂ।

Navjot Sidhu Go Pakistan On Ministry of External Affairs Statement ਨਵਜੋਤ ਸਿੱਧੂ ਦੇ ਪਾਕਿ ਜਾਣ 'ਤੇ ਵਿਦੇਸ਼ ਮੰਤਰਾਲੇ ਨੇ ਦਿੱਤਾ ਵੱਡਾ ਬਿਆਨ , ਕੀ ਹੁਣ ਸਿੱਧੂ ਜਾਣਗੇ ਪਾਕਿ ?

ਜਿਸ ਤੋਂ ਬਾਅਦ ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਅੱਜ ਪ੍ਰੈੱਸ ਕਾਨਫ਼ਰੰਸ ਕਰਦਿਆਂ ਸਪੱਸ਼ਟ ਕੀਤਾ ਹੈ। ਇਸ ਦੌਰਾਨ ਉਨ੍ਹਾਂ ਨੇ ਨਵਜੋਤ ਸਿੰਘ ਸਿੱਧੂ ਦੇ 9 ਨਵੰਬਰ ਨੂੰ ਕਰਤਾਰਪੁਰ ਲਾਂਘੇ ਦੇ ਉਦਘਾਟਨ ਮੌਕੇ ਪਾਕਿਸਤਾਨ ਜਾਣ ਨੂੰ ਲੈ ਕੇ ਕਿਹਾ ਹੈ ਕਿ ਇਹ ਉਦਘਾਟਨ ਇੱਕ ਇਤਿਹਾਸਕ ਘਟਨਾ ਹੈ। ਇਸ ਦੌਰਾਨ ਕਿਸੇ ਇੱਕ ਵਿਅਕਤੀ ਨੂੰ ਮਹੱਤਵ ਦੇਣਾ ਠੀਕ ਨਹੀਂ ਹੈ। ਉਨ੍ਹਾਂ ਕਿਹਾ ਜੇ ਨਵਜੋਤ ਸਿੱਧੂ ਜਥੇ ਨਾਲ ਜਾਣਾ ਚਾਹੁੰਦੇ ਨੇ ਤਾਂ ਹੀ ਮਨਜ਼ੂਰੀ ਮਿਲੇਗੀ।

Navjot Sidhu Go Pakistan On Ministry of External Affairs Statement ਨਵਜੋਤ ਸਿੱਧੂ ਦੇ ਪਾਕਿ ਜਾਣ 'ਤੇ ਵਿਦੇਸ਼ ਮੰਤਰਾਲੇ ਨੇ ਦਿੱਤਾ ਵੱਡਾ ਬਿਆਨ , ਕੀ ਹੁਣ ਸਿੱਧੂ ਜਾਣਗੇ ਪਾਕਿ ?

ਜ਼ਿਕਰਯੋਗ ਹੈ ਕਿ 9 ਨਵੰਬਰ ਨੂੰ ਹੋਣ ਵਾਲੇ ਉਦਘਾਟਨੀ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਸੱਦਾ ਭੇਜਿਆ ਗਿਆ ਸੀ। ਜਿਸ ਤੋਂ ਬਾਅਦ ਨਵਜੋਤ ਸਿੱਧੂ ਨੇ ਵਿਦੇਸ਼ ਮੰਤਰੀ ਐਸ ਜੈ ਸ਼ੰਕਰ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਚਿੱਠੀ ਲਿਖ ਕੇ ਇਜਾਜ਼ਤ ਮੰਗੀ ਗਈ ਸੀ ਕਿ ਉਹ ਲਾਂਘੇ ਦੇ ਉਦਘਾਟਨੀ ਸਮਾਗਮਾਂ ਵਿੱਚ ਸ਼ਾਮਿਲ ਹੋਣਾ ਚਾਹੁੰਦੇ ਹਨ।
-PTCNews

  • Share