New Update
ਬਿਹਾਰ ਪੁਲਿਸ ਨੇ ਨਵਜੋਤ ਸਿੱਧੂ ਦੀ ਕੋਠੀ ਦੇ ਬਾਹਰ ਲਾਇਆ ਕਾਨੂੰਨੀ ਨੋਟਿਸ:ਅੰਮ੍ਰਿਤਸਰ : ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀਆਂ ਮੁਸ਼ਕਲਾਂ ਵੱਧਦੀਆਂ ਜਾ ਰਹੀਆਂ ਹਨ। ਬਿਹਾਰ ਪੁਲਿਸ ਪਿਛਲੇ ਕਈ ਦਿਨਾਂ ਤੋਂ ਸਿੱਧੂ ਨੂੰ ਲੱਭ ਰਹੀ ਹੈ ਤੇ ਕਈ ਦਿਨਾਂ ਤੱਕ ਇੰਤਜ਼ਾਰ ਕਰਨ ਤੋਂ ਬਾਅਦ ਬਿਹਾਰ ਪੁਲਿਸ ਦੇ ਮੁਲਾਜ਼ਮ ਨਵਜੋਤ ਸਿੰਘ ਸਿੱਧੂ ਦੇ ਘਰ ਦੇ ਬਾਹਰ ਕਾਨੂੰਨੀ ਨੋਟਿਸ ਲੱਗਾ ਕੇ ਚਲੇ ਗਏ ਹਨ।
ਜਾਣਕਾਰੀ ਅਨੁਸਾਰ ਬਿਹਾਰ ਪੁਲਿਸ ਦੇ ਮੁਲਾਜ਼ਮਾਂ ਨੇ ਅੱਜ ਅੱਕ ਕੇ ਸਿੱਧੂ ਦੇ ਘਰ ਦੇ ਬਾਹਰ ਕਾਨੂੰਨੀ ਨੋਟਿਸ ਲਗਾਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਪੁਲਿਸ ਅਧਿਕਾਰੀ ਜਾਵੇਦ ਨੇ ਦੱਸਿਆ ਕਿ ਇਸ ਮਾਮਲੇ 'ਚ ਕਈ ਵਾਰ ਉਨ੍ਹਾਂ ਨਾਲ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਗਈ ਪਰ ਕੋਈ ਜਵਾਬ ਨਹੀਂ ਮਿਲਿਆ, ਜਿਸ ਦੇ ਚੱਲਦਿਆਂ ਇਹ ਨੋਟਿਸ ਲਗਾਇਆ ਗਿਆ ਹੈ।
ਬਿਹਾਰ ਪੁਲਿਸ ਨੇ ਨਵਜੋਤ ਸਿੱਧੂ ਦੀ ਕੋਠੀ ਦੇ ਬਾਹਰ ਲਾਇਆ ਕਾਨੂੰਨੀ ਨੋਟਿਸ
ਦਰਅਸਲ ‘ਚ ਬਿਹਾਰ ਪੁਲਿਸ ਦੇ ਦੋ ਸਬ ਇੰਸਪੈਕਟਰ ਨਵਜੋਤ ਸਿੱਧੂ ਦੇ ਘਰ ਸੰਮਨ ਤਾਮੀਲ ਕਰਵਾਉਣ ਲਈ ਪੁੱਜੇ ਸਨ ਪਰ ਨਾਂ ਤਾਂ ਸਿੱਧੂ ਅਤੇ ਨਾਂ ਹੀ ਉਨ੍ਹਾਂ ਦੇ ਪੀ ਏ ਇਨ੍ਹਾਂ ਨੂੰ ਪ੍ਰਾਪਤ ਕਰ ਰਹੇ ਹਨ। ਜਿਸ ਕਰਕੇ ਬਿਹਾਰ ਪੁਲਿਸ ਦੇ ਮੁਲਾਜ਼ਮਾਂ ਨੇ ਇਥੇ ਡੇਰੇ ਲਗਾਏ ਹੋਏ ਸਨ।
ਇਨ੍ਹਾਂ 2 ਪੁਲਿਸ ਸਬ ਇੰਸਪੈਕਟਰਾਂ ਨੇ ਦੱਸਿਆ ਕਿ 2019 ਦੀਆਂ ਚੌਣਾਂ ਦੌਰਾਨ ਨਵਜੋਤ ਸਿੰਘ ਸਿੱਧੂ ਨੇ ਬਿਹਾਰ ‘ਚ ਆਦਰਸ਼ ਚੌਣ ਜ਼ਾਬਤਾ ਦੇ ਨਿਯਮਾਂ ਦੀ ਉਲੰਘਣਾ ਕਰਦਿਆਂ ਵਿਰੋਧੀ ਨੇਤਾ ਖਿਲਾਫ ਗੈਰ ਲੋਕਤੰਤਰੀ ਭਾਸ਼ਾ ਦਾ ਇਸਤੇਮਾਲ ਕੀਤਾ ਸੀ, ਜਿਸ ਕਾਰਨ ਪ੍ਰਾਪਤ ਸ਼ਿਕਾਇਤ ‘ਤੇ ਬਿਹਾਰ ਪੁਲਿਸ ਨੇ ਦਫ਼ਾ 188 ਅਧੀਨ ਤੇ ਹੋਰ ਧਾਰਾ ਤਹਿਤ ਪਰਚਾ ਦਰਜ ਕੀਤਾ ਸੀ।
-PTCNews-