ਨਵਜੋਤ ਸਿੱਧੂ ਨੇ ਮੀਟਿੰਗ 'ਚ ਮੰਤਰੀਆਂ ਅਤੇ ਵਿਧਾਇਕਾਂ ਨੂੰ ਕੈਪਟਨ ਖਿਲਾਫ਼ ਸਮੂਹਿਕ ਅਸਤੀਫ਼ਾ ਦੇਣ ਲਈ ਉਕਸਾਇਆ : ਸੂਤਰ
ਚੰਡੀਗੜ੍ਹ : ਪੰਜਾਬ ਕਾਂਗਰਸ ਦੇ ਇੰਚਾਰਜ ਤੇ ਹਾਈਕਮਾਨ ਦੀ ਤਿੰਨ ਮੈਂਬਰੀ ਕਮੇਟੀ ਦੇ ਮੈਂਬਰ ਹਰੀਸ਼ ਰਾਵਤ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਏ ਜਾਣ ਬਾਰੇ ਦਿਤੇ ਸੰਕੇਤ ਤੋਂ ਬਾਅਦ ਪੰਜਾਬ ਕਾਂਗਰਸ ਦਾ ਕਲੇਸ਼ (Punjab Congress crisis )ਹੋਣ ਦੀ ਬਜਾਏ ਹੋਰ ਵਧਦਾ ਦਿਖਾਈ ਦੇ ਰਿਹਾ ਹੈ। ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਨੂੰ ਲੈ ਕੇ ਕੈਪਟਨ (Captain Amarinder Singh )ਅਤੇ ਸਿੱਧੂ (Navjot Singh Sidhu )ਆਹਮੋ -ਸਾਹਮਣੇ ਹੋ ਗਏ ਹਨ।
[caption id="attachment_515362" align="aligncenter" width="300"]
ਨਵਜੋਤ ਸਿੱਧੂ ਨੇ ਮੀਟਿੰਗ 'ਚ ਮੰਤਰੀਆਂ ਅਤੇ ਵਿਧਾਇਕਾਂ ਨੂੰ ਕੈਪਟਨ ਖਿਲਾਫ਼ ਸਮੂਹਿਕ ਅਸਤੀਫ਼ਾ ਦੇਣ ਲਈ ਉਕਸਾਇਆ : ਸੂਤਰ[/caption]
ਪੜ੍ਹੋ ਹੋਰ ਖ਼ਬਰਾਂ : ਹੁਣ ਇਸ ਸੂਬੇ 'ਚ ਲੱਗਿਆ ਮੁਕੰਮਲ ਲੌਕਡਾਊਨ , ਸਰਕਾਰ ਨੇ ਜਾਰੀ ਕੀਤੇ ਨਵੇਂ ਦਿਸ਼ਾ ਨਿਰਦੇਸ਼
ਸੂਤਰਾਂ ਅਨੁਸਾਰ ਦੇਰ ਰਾਤ ਨਵਜੋਤ ਸਿੰਘ ਸਿੱਧੂ ਦੀ ਮੰਤਰੀਆਂ ਅਤੇ ਵਿਧਾਇਕਾਂ ਨਾਲ ਹੋਈ ਗੁਪਤ ਮੀਟਿੰਗ ਤੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਰਾਜ਼ ਦਿਖਾਈ ਦੇ ਰਹੇ ਹਨ। ਕੈਪਟਨ ਨੂੰ ਭਰੋਸੇਯੋਗ ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਨਵਜੋਤ ਸਿੰਘ ਸਿੱਧੂ ਨੇ ਇਸ ਮੀਟਿੰਗ ਵਿੱਚ ਮੌਜੂਦ ਮੰਤਰੀਆਂ ਅਤੇ ਵਿਧਾਇਕਾਂ ਨੂੰ ਕੈਪਟਨ ਖਿਲਾਫ਼ ਸਮੂਹਿਕ ਅਸਤੀਫ਼ਾ ਦੇਣ ਲਈ ਉਕਸਾਇਆ ਹੈ।
[caption id="attachment_515361" align="aligncenter" width="300"]
ਨਵਜੋਤ ਸਿੱਧੂ ਨੇ ਮੀਟਿੰਗ 'ਚ ਮੰਤਰੀਆਂ ਅਤੇ ਵਿਧਾਇਕਾਂ ਨੂੰ ਕੈਪਟਨ ਖਿਲਾਫ਼ ਸਮੂਹਿਕ ਅਸਤੀਫ਼ਾ ਦੇਣ ਲਈ ਉਕਸਾਇਆ : ਸੂਤਰ[/caption]
ਇਸ ਮਾਮਲੇ ਨੂੰ ਲੈ ਕੇ ਦੇਰ ਰਾਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਅਤੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਵਿਚਾਲੇ ਫੋਨ 'ਤੇ ਲੰਮੀ ਗੱਲਬਾਤ ਹੋਈ ਹੈ। ਕੈਪਟਨ ਅਤੇ ਹਰੀਸ਼ ਰਾਵਤ ਦਰਮਿਆਨ ਹੋਈ ਗੱਲਬਾਤ ਤੋਂ ਬਾਅਦ ਹਾਈ ਕਮਾਨ ਨੇ ਨਵਜੋਤ ਸਿੰਘ ਸਿੱਧੂ ਨੂੰ ਅੱਜ ਦਿੱਲੀ ਤਲਬ ਕੀਤਾ ਹੈ।
[caption id="attachment_515360" align="aligncenter" width="300"]
ਨਵਜੋਤ ਸਿੱਧੂ ਨੇ ਮੀਟਿੰਗ 'ਚ ਮੰਤਰੀਆਂ ਅਤੇ ਵਿਧਾਇਕਾਂ ਨੂੰ ਕੈਪਟਨ ਖਿਲਾਫ਼ ਸਮੂਹਿਕ ਅਸਤੀਫ਼ਾ ਦੇਣ ਲਈ ਉਕਸਾਇਆ : ਸੂਤਰ[/caption]
ਦੇਰ ਰਾਤ ਨਵਜੋਤ ਸਿੰਘ ਸਿੱਧੂ ਨੂੰ ਹਾਈ ਕਮਾਂਡ ਨੇ ਦਿੱਲੀ ਬੁਲਾਇਆ ਸੀ। ਨਵਜੋਤ ਸਿੰਘ ਸਿੱਧੂ ਸਵੇਰੇ ਕਰੀਬ 6 ਵਜੇ ਪਟਿਆਲੇ ਤੋਂ ਦਿੱਲੀ ਲਈ ਰਵਾਨਾ ਹੋਏ ਹਨ। ਸੂਤਰਾਂ ਅਨੁਸਾਰ ਕੈਪਟਨ ਅਮਰਿੰਦਰ ਸਿੰਘ ਹਾਲੇ ਵੀ ਇਸ ਗੱਲ 'ਤੇ ਅੜੇ ਹਨ ਕਿ ਜੇ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਇਆ ਜਾਂਦਾ ਹੈ ਤਾਂ ਪੰਜਾਬ ਵਿਚ ਕਾਂਗਰਸ ਟੁੱਟ ਜਾਵੇਗੀ।
[caption id="attachment_515358" align="aligncenter" width="301"]
ਨਵਜੋਤ ਸਿੱਧੂ ਨੇ ਮੀਟਿੰਗ 'ਚ ਮੰਤਰੀਆਂ ਅਤੇ ਵਿਧਾਇਕਾਂ ਨੂੰ ਕੈਪਟਨ ਖਿਲਾਫ਼ ਸਮੂਹਿਕ ਅਸਤੀਫ਼ਾ ਦੇਣ ਲਈ ਉਕਸਾਇਆ : ਸੂਤਰ[/caption]
ਪੜ੍ਹੋ ਹੋਰ ਖ਼ਬਰਾਂ : ਮੱਧ ਪ੍ਰਦੇਸ਼ ਦੇ ਵਿਦਿਸ਼ਾ 'ਚ ਵੱਡਾ ਹਾਦਸਾ, ਮਿੱਟੀ ਧਸਣ ਕਾਰਨ ਖੂਹ 'ਚ ਡਿੱਗੇ 25-30 ਲੋਕ , ਚਾਰ ਦੀ ਮੌਤ
ਦੱਸ ਦੇਈਏ ਕਿ ਪੰਜਾਬ ਕਾਂਗਰਸ 'ਚ ਕਲੇਸ਼ ਦੇ ਚੱਲਦੇ ਬਾਰ-ਬਾਰ ਕਾਂਗਰਸ ਨੇਤਾਵਾਂ ਦੀਆਂ ਮੀਟਿੰਗਾ ਹੋ ਰਹੀਆਂ ਹਨ। ਨਵਜੋਤ ਸਿੰਘ ਸਿੱਧੂ ਨੂੰ ਅੱਜ ਫਿਰ ਦਿੱਲੀ ਤੋਂ ਬੁਲਾਵਾ ਆਇਆ ਹੈ। ਨਵਜੋਤ ਸਿੰਘ ਸਿੱਧੂ ਅੱਜ ਫੇਰ ਦਿੱਲੀ ਦਾ ਗੇੜਾ ਲਾਉਣਗੇ। ਉਹ ਪਾਰਟੀ ਦੇ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਉਨ੍ਹਾਂ ਦੀ ਰਿਹਾਇਸ਼ 'ਤੇ ਮਿਲਣਗੇ। ਸਿੱਧੂ ਦੇ ਨਾਲ ਪਾਰਟੀ ਦੇ ਪੰਜਾਬ ਇੰਚਾਰਜ ਹਰੀਸ਼ ਰਾਵਤ ਵੀ ਸੋਨੀਆ ਗਾਂਧੀ ਨੂੰ ਮਿਲਣਗੇ।
-PTCNews