Advertisment

ਨਵਜੋਤ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਮਾਲੀ ਨੇ ਦਿੱਤਾ ਅਸਤੀਫ਼ਾ , ਪੜ੍ਹੋ ਅਸਤੀਫ਼ੇ 'ਚ ਕੀ ਲਿਖਿਆ

author-image
Shanker Badra
Updated On
New Update
ਨਵਜੋਤ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਮਾਲੀ ਨੇ ਦਿੱਤਾ ਅਸਤੀਫ਼ਾ , ਪੜ੍ਹੋ ਅਸਤੀਫ਼ੇ 'ਚ ਕੀ ਲਿਖਿਆ
Advertisment
publive-image ਚੰਡੀਗੜ੍ਹ : ਅਗਲੇ ਸਾਲ ਹੋਣ ਵਾਲੀਆਂ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਕਾਂਗਰਸ ਵਿੱਚ ਕਲੇਸ਼ ਖ਼ਤਮ ਹੋਣ ਦਾ ਨਾਂ ਨਹੀਂ ਲੈ ਰਿਹਾ। ਨਵਜੋਤ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਮਾਲੀ ਨੇ ਅਸਤੀਫ਼ਾ ਦੇ ਦਿੱਤਾ ਹੈ। ਇਸ ਦੇ ਲਈ ਮਾਲਵਿੰਦਰ ਮਾਲੀ ਨੇ ਆਪਣੀ ਫੇਸਬੁੱਕ 'ਤੇ ਪੋਸਟ ਪਾ ਕੇ ਜਾਣਕਾਰੀ ਸਾਂਝੀ ਕੀਤੀ ਹੈ।
Advertisment
publive-image ਨਵਜੋਤ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਮਾਲੀ ਨੇ ਦਿੱਤਾ ਅਸਤੀਫ਼ਾ , ਪੜ੍ਹੋ ਅਸਤੀਫ਼ੇ 'ਚ ਕੀ ਲਿਖਿਆ ਪੜ੍ਹੋ ਹੋਰ ਖ਼ਬਰਾਂ : ਕਾਬੁਲ ਹਵਾਈ ਅੱਡੇ 'ਤੇ 3000 ਰੁਪਏ 'ਚ ਮਿਲ ਰਹੀ ਹੈ ਪਾਣੀ ਦੀ ਬੋਤਲ , 7500 ਰੁਪਏ 'ਚ ਚਾਵਲ ਦੀ ਪਲੇਟ ਦਰਅਸਲ 'ਚ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਮਾਲੀ ਨੂੰ ਦੇਸ਼ ਵਿਰੋਧੀ ਬਿਆਨਬਾਜ਼ੀ ਕਰਨੀ ਮਹਿੰਗੀ ਪੈ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਮੇਰੇ ਕਰਕੇ ਪਾਰਟੀ ਨੂੰ ਨੁਕਸਾਨ ਹੋ ਰਿਹਾ ਹੈ ਤਾਂ ਸਲਾਹਕਾਰ ਨਹੀਂ ਰਹਿਣਾ ਚਾਹੁੰਨਾ। ਮਾਲਵਿੰਦਰ ਮਾਲੀ ਨੇ ਲਿਖਿਆ ਕਿ ; ਦਿੱਲੀ ਵਾਲੀਆਂ ਹਾਈ ਕਮਾਂਡਾਂ ਤੇ ਪੰਜਾਬ ਇਨਚਾਰਜਾਂ ਲਈ ਪੰਜਾਬ ਤਾਂ ਸੋਨੇ ਦੀ ਖਾਣ ਬਣਿਆ ਹੋਇਆ ਹੈ ਤੇ ਇਹ ਅਕਸਰ ਬੱਚੇ ਖਾਣੀ ਸੱਪਣੀ ਵਰਗਾ ਰੋਲ ਨਿਭਾਉਂਦੀਆਂ ਆ ਰਹੀਆਂ ਹਨ। publive-image ਨਵਜੋਤ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਮਾਲੀ ਨੇ ਦਿੱਤਾ ਅਸਤੀਫ਼ਾ , ਪੜ੍ਹੋ ਅਸਤੀਫ਼ੇ 'ਚ ਕੀ ਲਿਖਿਆ ਪੰਜਾਬ ਅੰਦਰ ਵੀ ਅਜਿਹੇ ਸਿਆਸਤਦਾਨਾਂ ਦੀ ਕਮੀ ਨਹੀ ਰਹੀ ਜਿਹੜੇ ਦਿੱਲੀ ਦੇ ਪੰਜਾਬ ਵਿਰੋਧੀ ਕੁਹਾੜੇ ਦਾ ਦਸਤਾ ਬਣਨ ਲਈ ਇਕ ਦੂਜੇ ਤੋਂ ਮੋਹਰੀ ਹੋਣ ਦੀ ਕਾਹਲ ਵਿੱਚ ਰਹੇ ਹਨ ਤੇ ਹੁਣ ਵੀ ਹਨ ਪਰ ਪੰਜਾਬ ਆਪਣੇ ਸੱਚੇ ਸਪੂਤ ਦੀ ਭਾਲ ਵਿੱਚ ਅੱਜ ਵੀ ਦੁਭਿਧਾ ਤੇ ਭਟਕਣ ਦਾ ਸ਼ਿਕਾਰ ਹੈ। ਆਮ ਆਦਮੀ ਪਾਰਟੀ ਦਾ ਤਜਰਬਾ ਤਾਂ ਤੁਹਾਡੇ ਸਾਹਮਣੇ ਹੀ ਹੈ ਤੇ ਕਾਂਗਰਸ ਪਾਰਟੀ ਬਾਰੇ ਅਜਿਹੇ ਦਿਲ ਰੌਂਗਟੇ ਖੜੇ ਕਰਨ ਵਾਲੇ ਤੱਥ ਜੱਗ ਜ਼ਾਹਰ ਹਨ ਤੇ ਕਈਆਂ ਦਾ ਮੈਂ ਸੁਲਤਾਨੀ ਗਵਾਹ ਹਾਂ , ਜੋ ਆਉਣ ਵਾਲੇ ਦਿਨਾਂ ਵਿੱਚ ਮੈਂ ਨਸ਼ਰ ਕਰਦਾ ਰਹਾਂਗਾ।
Advertisment
publive-image ਨਵਜੋਤ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਮਾਲੀ ਨੇ ਦਿੱਤਾ ਅਸਤੀਫ਼ਾ , ਪੜ੍ਹੋ ਅਸਤੀਫ਼ੇ 'ਚ ਕੀ ਲਿਖਿਆ ਦੱਸਣਯੋਗ ਹੈ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਸਿੰਘ ਦਾ ਜੰਮੂ-ਕਸ਼ਮੀਰ ਬਾਰੇ ਵਿਵਾਦਤ ਬਿਆਨ ਭਖਦਾ ਜਾ ਰਿਹਾ ਸੀ। ਅਜਿਹੀ ਸਥਿਤੀ ਵਿੱਚ ਪੰਜਾਬ ਕਾਂਗਰਸ ਤੋਂ ਲੈ ਕੇ ਨਵੀਂ ਦਿੱਲੀ ਵਿੱਚ ਹਾਈਕਮਾਨ ਤੱਕ ਇਹ ਮਾਮਲਾ ਮੁਸੀਬਤ ਦਾ ਕਾਰਨ ਬਣਿਆ ਹੋਇਆ ਸੀ। ਇਸ ਦੌਰਾਨ ਕਾਂਗਰਸ ਦੇ ਪੰਜਾਬ ਇੰਚਾਰਜ ਹਰੀਸ਼ ਰਾਵਤ ਨੇ ਵੀ ਬੀਤੇ ਦਿਨੀਂ ਸਿੱਧੂ ਦੇ ਸਲਾਹਕਾਰਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਸੀ। publive-image ਨਵਜੋਤ ਸਿੱਧੂ ਦੇ ਸਲਾਹਕਾਰ ਮਾਲਵਿੰਦਰ ਮਾਲੀ ਨੇ ਦਿੱਤਾ ਅਸਤੀਫ਼ਾ , ਪੜ੍ਹੋ ਅਸਤੀਫ਼ੇ 'ਚ ਕੀ ਲਿਖਿਆ ਹਰੀਸ਼ ਰਾਵਤ ਨੇ ਬੀਤੇ ਦਿਨੀਂ ਕਿਹਾ ਸੀ ਕਿ ਨਵਜੋਤ ਸਿੰਘ ਸਿੱਧੂ ਦੇ ਸਲਾਹਕਾਰਾਂ ਦੀ ਨਿਯੁਕਤੀ ਪਾਰਟੀ ਵੱਲੋਂ ਨਹੀਂ ਕੀਤੀ ਗਈ। ਅਜਿਹੇ ਬਿਆਨ ਸਵੀਕਾਰ ਨਹੀਂ ਕੀਤੇ ਜਾ ਸਕਦੇ। ਉਨ੍ਹਾਂ ਸਪਸ਼ਟ ਕਿਹਾ ਸੀ ਕਿ ਜੇ ਲੋੜ ਪਈ ਤਾਂ ਮੈਂ ਸਲਾਹਕਾਰਾਂ ਨੂੰ ਹਟਾ ਸਕਦਾ ਹਾਂ। ਹਰੀਸ਼ ਰਾਵਤ ਨੇ ਕਿਹਾ ਕਿ ਪਾਰਟੀ ਦੀ ਸ਼ੁਰੂਆਤ ਤੋਂ ਹੀ ਇਹ ਨੀਤੀ ਰਹੀ ਹੈ ਕਿ ਜੰਮੂ -ਕਸ਼ਮੀਰ ਭਾਰਤ ਦਾ ਵੱਖਰਾ ਹਿੱਸਾ ਹੈ। ਕਿਸੇ ਵੀ ਅਹੁਦੇ ਤੇ ਕੋਈ ਵੀ ਵਿਅਕਤੀ, ਜੇ ਉਸਨੇ ਅਜਿਹਾ ਬਿਆਨ ਦਿੱਤਾ ਹੈ, ਤਾਂ ਇਹ ਗੈਰ ਜ਼ਿੰਮੇਵਾਰਾਨਾ ਹੈ। -PTCNews publive-image-
punjab-news navjot-singh-sidhu navjot-sidhu punjab-chief-minister punjab-congress-crisis harish-rawat malvinder-singh-mali
Advertisment

Stay updated with the latest news headlines.

Follow us:
Advertisment