ਪੰਜਾਬ ਚੋਣਾਂ 2022: ਨਵਜੋਤ ਸਿੰਘ ਸਿੱਧੂ ਨੇ ਅੰਮ੍ਰਿਤਸਰ (ਪੂਰਬੀ) ਤੋਂ ਭਰੇ ਨਾਮਜ਼ਦਗੀ ਪੱਤਰ
ਅੰਮ੍ਰਿਤਸਰ: ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਅੰਮ੍ਰਿਤਸਰ ਪੂਰਬੀ ਤੋਂ ਪਾਰਟੀ ਦੇ ਉਮੀਦਵਾਰ ਨਵਜੋਤ ਸਿੰਘ ਸਿੱਧੂ ਨੇ ਸ਼ਨੀਵਾਰ ਨੂੰ ਸੂਬਾ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਦਾਖਲ ਕਰ ਦਿੱਤਾ ਹੈ।
ਇਹ ਵੀ ਪੜ੍ਹੋ: 31 ਜਨਵਰੀ ਤੇ 1 ਫਰਵਰੀ ਨੂੰ Parliament ਵਿੱਚ ਨਹੀਂ ਹੋਵੇਗਾ Question ਅਤੇ Zero Hour
ਇੱਕ ਟਵੀਟ ਵਿੱਚ, ਕਾਂਗਰਸ ਨੇਤਾ ਨੇ ਸ਼ੁੱਕਰਵਾਰ ਨੂੰ ਕਿਹਾ ਸੀ "ਭਲਕੇ 11.15 ਵਜੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਾਂਗਾ।"
ਸਿੱਧੂ ਇਸੀ ਸੀਟ ਤੋਂ ਮੌਜੂਦਾ ਵਿਧਾਇਕ ਹਨ। ਸ਼੍ਰੋਮਣੀ ਅਕਾਲੀ ਦਲ ਨੇ ਅੰਮ੍ਰਿਤਸਰ ਪੂਰਬੀ ਤੋਂ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਉਨ੍ਹਾਂ ਦੇ ਖਿਲਾਫ ਮੈਦਾਨ ਵਿੱਚ ਉਤਾਰਿਆ ਹੈ। ਅੰਮ੍ਰਿਤਸਰ ਪੂਰਬੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਡਾਕਟਰ ਜਗਮੋਹਨ ਸਿੰਘ ਰਾਜੂ, ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਅਤੇ ਹੁਣ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਚੋਣ ਲੜਨਗੇ।Will file my nomination paper’s tomorrow at 11.15 — Navjot Singh Sidhu (@sherryontopp) January 28, 2022
ਇਹ ਵੀ ਪੜ੍ਹੋ: ਕੈਪਟਨ ਦੇ 6 ਉਮੀਦਵਾਰਾਂ ਦਾ ਕੈਪਟਨ ਦੇ ਚੋਣ ਨਿਸ਼ਾਨ ਹੇਠਾਂ ਚੋਣ ਲੜਨ ਤੋਂ ਇਨਕਾਰ
ਪੰਜਾਬ ਵਿੱਚ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਣਗੀਆਂ ਅਤੇ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ।
- PTC News