Sun, May 12, 2024
Whatsapp

ਮੁੱਖ ਮੰਤਰੀ ਚਿਹਰਾ ਐਲਾਨਣ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਨੇ ਦਿੱਤਾ ਵੱਡਾ ਬਿਆਨ

Written by  Riya Bawa -- February 06th 2022 09:47 AM
ਮੁੱਖ ਮੰਤਰੀ ਚਿਹਰਾ ਐਲਾਨਣ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਨੇ ਦਿੱਤਾ ਵੱਡਾ ਬਿਆਨ

ਮੁੱਖ ਮੰਤਰੀ ਚਿਹਰਾ ਐਲਾਨਣ ਤੋਂ ਪਹਿਲਾਂ ਨਵਜੋਤ ਸਿੰਘ ਸਿੱਧੂ ਨੇ ਦਿੱਤਾ ਵੱਡਾ ਬਿਆਨ

Punjab Election 2022: ਪੰਜਾਬ ਵਿਧਾਨ ਸਭਾ ਚੋਣਾਂ (Punjab Assembly Election 2022) ਨੂੰ ਵੱਖ ਵੱਖ ਪਾਰਟੀਆਂ ਵੱਲੋਂ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਇਸ ਵਿਚਾਲੇ ਅੱਜ ਕਾਂਗਰਸਆਪਣੇ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਕਰੇਗੀ। ਇਸ ਤੋਂ ਪਹਿਲਾਂ ਪਾਰਟੀ ਦੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦਾ ਪੰਜਾਬ ਪਹੁੰਚਣ 'ਤੇ ਸਵਾਗਤ ਕੀਤਾ ਹੈ। ਉਨ੍ਹਾਂ ਟਵੀਟ ਕੀਤਾ ਅਤੇ ਕਿਹਾ, "ਬਿਨਾਂ ਕਿਸੇ ਫੈਸਲੇ ਤੋਂ ਕੁਝ ਵੀ ਵੱਡਾ ਹਾਸਿਲ ਨਹੀਂ ਹੋਇਆ। ਪੰਜਾਬ ਨੂੰ ਸਪੱਸ਼ਟਤਾ ਦੇਣ ਆਏ ਸਾਡੇ ਮੋਹਰੀ ਪ੍ਰਕਾਸ਼ ਰਾਹੁਲ ਜੀ ਦਾ ਹਾਰਦਿਕ ਸੁਆਗਤ ਹੈ। ਹਰ ਕੋਈ ਉਸ ਦੇ ਫੈਸਲੇ ਦਾ ਪਾਲਣਾ ਕਰੇਗਾ।"

ਦੱਸ ਦੇਈਏ ਕਿ ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ਲਈ 20 ਫਰਵਰੀ ਨੂੰ ਵੋਟਾਂ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 10 ਮਾਰਚ ਨੂੰ ਹੋਵੇਗੀ। ਪੰਜਾਬ ਵਿਧਾਨ ਸਭਾ ਚੋਣਾਂ 2022 ਲਈ ਕਾਂਗਰਸ ਪਾਰਟੀ ਪੰਜਾਬ ਵਿੱਚ ਅੱਜ ਸੀਐਮ ਚਿਹਰੇ (Punjab Congress CM Face) ਨੂੰ ਲੈ ਕੇ ਐਲਾਨ ਕਰ ਸਕਦੀ ਹੈ। ਕਾਂਗਰਸੀ ਆਗੂ ਰਾਹੁਲ ਗਾਂਧੀ (Rahul Gandhi) ਅੱਜ ਪੰਜਾਬ ਦੇ ਲੁਧਿਆਣਾ (Ludhiana) ਵਿੱਚ ਇੱਕ ਡਿਜੀਟਲ ਰੈਲੀ ਨੂੰ ਸੰਬੋਧਨ ਕਰਨਗੇ। ਕਿਆਸ ਲਗਾਏ ਜਾ ਰਹੇ ਹਨ ਕਿ ਰਾਹੁਲ ਗਾਂਧੀ ਸੂਬੇ ਵਿੱਚ ਅੱਜ ਪਾਰਟੀ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਦਾ ਐਲਾਨ ਕਰ ਸਕਦੇ ਹਨ। ਪੰਜਾਬ ਕਾਂਗਰਸ 'ਚ ਨਵਜੋਤ ਸਿੱਧੂ ਅਤੇ ਚਰਨਜੀਤ ਚੰਨੀ ਮੁੱਖ ਮੰਤਰੀ ਦੇ ਅਹੁਦੇ ਲਈ ਦਾਅਵੇਦਾਰੀ ਪੇਸ਼ ਕਰ ਰਹੇ ਹਨ। ਸਿੱਧੂ ਦਾ ਕਹਿਣਾ ਹੈ ਕਿ ਜੇਕਰ ਪੰਜਾਬ ਇਸ ਦੁਬਿਧਾ 'ਚੋਂ ਨਿਕਲਦਾ ਹੈ ਤਾਂ ਕਾਂਗਰਸ ਨੂੰ 60 ਤੋਂ 70 ਸੀਟਾਂ ਮਿਲਣੀਆਂ ਯਕੀਨੀ ਹਨ। ਮੁੱਖ ਮੰਤਰੀ ਦੀ ਕੁਰਸੀ ਨੂੰ ਅਲਾਦੀਨ ਦਾ ਚਿਰਾਗ ਦੱਸਦੇ ਹੋਏ ਚਰਨਜੀਤ ਚੰਨੀ 111 ਦਿਨਾਂ ਬਾਅਦ ਪੂਰੇ 5 ਸਾਲ ਮੰਗ ਰਹੇ ਹਨ। ਸੁਨੀਲ ਜਾਖੜ ਵੱਲੋਂ ਅਜਿਹਾ ਕੋਈ ਦਾਅਵਾ ਨਹੀਂ ਕੀਤਾ ਜਾ ਰਿਹਾ ਹੈ। ਉਹ ਚੰਨੀ ਦੇ ਹੱਕ ਵਿੱਚ ਹਨ। Punjab Elections 2022: PPCC seeks EC permission for Rahul Gandhi's rally in Ludhiana ਗੌਰਤਲਬ ਹੈ ਕਿ ਪਿਛਲੇ ਹਫ਼ਤੇ ਜਲੰਧਰ ਵਿੱਚ ਇੱਕ ਡਿਜੀਟਲ ਰੈਲੀ ਨੂੰ ਸੰਬੋਧਨ ਕਰਦੇ ਹੋਏ ਰਾਹੁਲ ਨੇ ਕਿਹਾ ਸੀ ਕਿ ਚੰਨੀ ਅਤੇ ਸਿੱਧੂ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਪਾਰਟੀ ਵੱਲੋਂ ਜਿਸ ਨੂੰ ਵੀ ਮੁੱਖ ਮੰਤਰੀ ਅਹੁਦੇ ਲਈ ਚੁਣਿਆ ਜਾਵੇਗਾ, ਦੂਜਾ ਉਸ ਦਾ ਸਮਰਥਨ ਕਰੇਗਾ। ਰਾਹੁਲ ਨੇ ਇਹ ਗੱਲ ਉਦੋਂ ਕਹੀ ਸੀ ਜਦੋਂ ਸਿੱਧੂ ਨੇ ਰੈਲੀ 'ਚ ਮੰਗ ਕੀਤੀ ਸੀ ਕਿ ਪਾਰਟੀ ਨੂੰ ਪੰਜਾਬ ਚੋਣਾਂ ਲਈ ਆਪਣਾ ਮੁੱਖ ਮੰਤਰੀ ਦਾ ਚੇਹਰਾ ਐਲਾਨ ਕਰਨਾ ਚਾਹੀਦਾ ਹੈ। ਸਿੱਧੂ ਨੇ ਕਿਹਾ ਸੀ ਕਿ ਉਹ ਸ਼ੋਅਪੀਸ ਨਹੀਂ ਬਣਨਾ ਚਾਹੁੰਦੇ। ਉਦੋਂ ਚੰਨੀ ਨੇ ਕਿਹਾ ਸੀ ਕਿ ਉਹ ਕਿਸੇ ਵੀ ਅਹੁਦੇ ਤੋਂ ਪਿੱਛੇ ਨਹੀਂ ਹਨ ਅਤੇ ਪਾਰਟੀ ਦੇ ਉੱਚ ਅਹੁਦੇ ਲਈ ਉਮੀਦਵਾਰ ਦਾ ਦਿਲੋਂ ਸਮਰਥਨ ਕਰਨਗੇ। ਇਥੇ ਪੜ੍ਹੋ ਹੋਰ ਖ਼ਬਰਾਂ: U19 World Cup 2022: 5ਵੀਂ ਵਾਰ ਭਾਰਤ ਨੇ ਜਿੱਤਿਆ U19 ਵਿਸ਼ਵ ਕੱਪ 2022, ਇੰਗਲੈਂਡ ਨੂੰ 4 ਵਿਕਟਾਂ ਨਾਲ ਹਰਾਇਆ -PTC News

Top News view more...

Latest News view more...