ਨਵਜੋਤ ਸਿੱਧੂ ਬੇਵਕਤੀ ਬਿਆਨਾਂ ਨਾਲ ਕਾਂਗਰਸ ਨੂੰ ਪਹੁੰਚ ਰਹੇ ਨੇ ਨੁਕਸਾਨ : ਕੈਪਟਨ ਅਮਰਿੰਦਰ ਸਿੰਘ

Navjot Singh Sidhu On Statement Captain Amarinder Singh
ਨਵਜੋਤ ਸਿੱਧੂ ਬੇਵਕਤੀ ਬਿਆਨਾਂ ਨਾਲ ਕਾਂਗਰਸ ਨੂੰ ਪਹੁੰਚ ਰਹੇ ਨੇ ਨੁਕਸਾਨ : ਕੈਪਟਨ ਅਮਰਿੰਦਰ ਸਿੰਘ

ਨਵਜੋਤ ਸਿੱਧੂ ਬੇਵਕਤੀ ਬਿਆਨਾਂ ਨਾਲ ਕਾਂਗਰਸ ਨੂੰ ਪਹੁੰਚ ਰਹੇ ਨੇ ਨੁਕਸਾਨ : ਕੈਪਟਨ ਅਮਰਿੰਦਰ ਸਿੰਘ:ਚੰਡੀਗੜ੍ਹ :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਦੀ ਆਲੋਚਨਾ ਕਰਦਿਆਂ ਕਿਹਾ ਹੈ ਕਿ ਸਿੱਧੂ ਵਲੋਂ ਉਨ੍ਹਾਂ ਤੇ ਪਾਰਟੀ ਦੀ ਲੀਡਰਸ਼ਿਪ ਵਿਰੁੱਧ ਬੇਵਕਤੀ ਬਿਆਨਬਾਜ਼ੀ ਕਾਂਗਰਸ ਪਾਰਟੀ ਨੂੰ ਨੁਕਸਾਨ ਪਹੁੰਚਾ ਰਹੀ ਹੈ।ਅੱਜ ਇੱਥੇ ਪਟਿਆਲਾ ਲੋਕ ਸਭਾ ਹਲਕੇ ਦੀ ਚੋਣ ਲਈ ਵੋਟ ਪਾਉਣ ਵਾਸਤੇ ਜਾਣ ਤੋਂ ਪਹਿਲਾਂ ਪੱਤਰਕਾਰਾਂ ਨਾਲ ਗੈਰ ਰਸਮੀ ਗੱਲਬਾਤ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ‘ਜੇਕਰ ਉਹ ਸੱਚੇ ਕਾਂਗਰਸੀ ਹਨ ਤਾਂ ਉਨ੍ਹਾਂ ਨੂੰ ਆਪਣੇ ਗਿਲੇ-ਸ਼ਿਕਵੇ ਦਾ ਪ੍ਰਗਟਾਵਾ ਕਰਨ ਲਈ ਢੁੱਕਵੇਂ ਸਮੇਂ ਦੀ ਚੋਣ ਕਰਨੀ ਚਾਹੀਦੀ ਸੀ ਨਾ ਕਿ ਪੰਜਾਬ ਵਿਚ ਵੋਟਾਂ ਪੈਣ ਤੋਂ ਤੁਰੰਤ ਪਹਿਲਾਂ’।

Navjot Singh Sidhu On Statement Captain Amarinder Singh
ਨਵਜੋਤ ਸਿੱਧੂ ਬੇਵਕਤੀ ਬਿਆਨਾਂ ਨਾਲ ਕਾਂਗਰਸ ਨੂੰ ਪਹੁੰਚ ਰਹੇ ਨੇ ਨੁਕਸਾਨ : ਕੈਪਟਨ ਅਮਰਿੰਦਰ ਸਿੰਘ

ਆਪਣੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਹਾਲ ਹੀ ਵਿਚ ਦਿੱਤੇ ਗਏ ਵਿਵਾਦਤ ਤੇ ਬਾਗੀਆਨਾ ਬਿਆਨਾਂ ਜਿਸ ਵਿਚ ਉਨ੍ਹਾਂ ਆਪਣੀ ਪਤਨੀ ਨਵਜੋਤ ਕੌਰ ਨੂੰ ਟਿਕਟ ਨਾ ਦਿੱਤੇ ਜਾਣ ਲਈ ਮੁੱਖ ਮੰਤਰੀ ਨੂੰ ਜਿੰਮੇਵਾਰ ਦੱਸਿਆ ਸੀ, ਬਾਰੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਿੱਧੂ ਆਪਣੀ ਗੈਰ ਜਿੰਮੇਵਾਰਾਨਾ ਬਿਆਨਬਾਜੀ ਨਾਲ ਪਾਰਟੀ ਨੂੰ ਨੁਕਸਾਨ ਪਹੁੰਚਾ ਰਹੇ ਹਨ।ਉਨ੍ਹਾਂ ਕਿਹਾ ਕਿ ਇਹ ਚੋਣ ਕੇਵਲ ਉਨਾਂ ਦੀ ਚੋਣ ਨਹੀਂ ਸਗੋਂ ਸਾਰੀ ਕਾਂਗਰਸ ਪਾਰਟੀ ਦੀ ਹੈ।

Navjot Singh Sidhu On Statement Captain Amarinder Singh
ਨਵਜੋਤ ਸਿੱਧੂ ਬੇਵਕਤੀ ਬਿਆਨਾਂ ਨਾਲ ਕਾਂਗਰਸ ਨੂੰ ਪਹੁੰਚ ਰਹੇ ਨੇ ਨੁਕਸਾਨ : ਕੈਪਟਨ ਅਮਰਿੰਦਰ ਸਿੰਘ

ਹੋਰ ਖਬਰਾਂ ਪੜ੍ਹਨ ਲਈ ਇਸ ਲਿੰਕ ‘ਤੇ ਕਲਿੱਕ ਕਰੋ :ਲੋਕ ਸਭਾ ਚੋਣਾਂ 2019 : ਪੰਜਾਬ ਦੀਆਂ 13 ਲੋਕ ਸਭਾ ਸੀਟਾਂ ‘ਤੇ ਚੋਣਾਂ ਸਮਾਪਤ , 278 ਉਮੀਦਵਾਰਾਂ ਦੀ ਕਿਸਮਤ EVM ‘ਚ ਹੋਈ ਕੈਦ

ਮੁੱਖ ਮੰਤਰੀ ਨੇ ਕਿਹਾ ਕਿ ਸਿੱਧੂ ਵਿਰੁੱਧ ਕਿਸੇ ਵੀ ਕਾਰਵਾਈ ਦਾ ਫੈਸਲਾ ਪਾਰਟੀ ਹਾਈਕਮਾਂਡ ਨੇ ਕਰਨਾ ਹੈ।ਇਕ ਪਾਰਟੀ ਦੇ ਤੌਰ ’ਤੇ ਕਾਂਗਰਸ ਵਿਚ ਅਨੁਸ਼ਾਸ਼ਨਹੀਣਤਾ ਬਿਲਕੁਲ ਬਰਦਾਸ਼ਤ ਨਹੀਂ।ਉਨਾਂ ਕਿਹਾ ਕਿ ਉਨਾਂ ਦਾ ਸਿੱਧੂ ਨਾਲ ਕੋਈ ਜਾਤੀ ਵਖਰੇਵਾਂ ਨਹੀਂ , ਜਿਸਨੂੰ ਉਹ ਉਸਦੇ ਬਚਪਨ ਤੋਂ ਜਾਣਦੇ ਹਨ।ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ‘ਸ਼ਾਇਦ ਉਹ ਬਹੁਤ ਮਹੱਤਵਅਕਾਂਸ਼ਸ਼ੀ ਹਨ ਅਤੇ ਮੁੱਖ ਮੰਤਰੀ ਬਣਨਾ ਚਾਹੁੰਦੇ ਹਨ’।
-PTCNews